15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗਲੀ ’ਚ ਖੇਡਦਾ ਢਾਈ ਸਾਲਾ ਬੱਚਾ ਸ਼ੱਕੀ ਹਾਲਤ ‘ਚ ਹੋਇਆ ਲਾਪਤਾ

ਲਾਲੜੂ, 14 ਨਵੰਬਰ (ਰਾਜਬੀਰ ਸਿੰਘ)-ਪਿੰਡ ਬੱਲੋਪੁਰ ਵਿਖੇ ਆਪਣੇ ਘਰ ਦੇ ਸਾਹਮਣੇ ਗਲੀ ‘ਚ ਖੇਡ ਰਿਹਾ ਢਾਈ ਸਾਲਾ ਬੱਚਾ ਸ਼ੱਕੀ ਹਾਲਤ ‘ਚ ਲਾਪਤਾ ਹੋ ਗਿਆ। ਬੱਚੇ ਦੇ ਲਾਪਤਾ ਹੋਣ ਕਾਰਨ ਪਰਿਵਾਰ ‘ਚ ਚਿੰਤਾ ਪਾਈ ਜਾ ਰਹੀ ਹੈ।

ਗੁਰਸਾਜ ਸਿੰਘ 15-11-2026
ਲਾਲੜੂ, 14 ਨਵੰਬਰ (ਰਾਜਬੀਰ ਸਿੰਘ)-ਪਿੰਡ ਬੱਲੋਪੁਰ ਵਿਖੇ ਆਪਣੇ ਘਰ ਦੇ ਸਾਹਮਣੇ ਗਲੀ ‘ਚ ਖੇਡ ਰਿਹਾ ਢਾਈ ਸਾਲਾ ਬੱਚਾ ਸ਼ੱਕੀ ਹਾਲਤ ‘ਚ ਲਾਪਤਾ ਹੋ ਗਿਆ। ਬੱਚੇ ਦੇ ਲਾਪਤਾ ਹੋਣ ਕਾਰਨ ਪਰਿਵਾਰ ‘ਚ ਚਿੰਤਾ ਪਾਈ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਵਲੋਂ ਇਸ ਸੰਬੰਧੀ ਥਾਣਾ ਲਾਲੜੂ ਵਿਖੇ ਸ਼ਿਕਾਇਤ ਦੇ ਕੇ ਬੱਚੇ ਦੀ ਭਾਲ ਕਰਨ ਦੀ ਗੁਹਾਰ ਲਗਾਈ ਗਈ ਹੈ। ਬੱਚੇ ਦੇ ਦਾਦਾ ਬਹਾਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਕਰੀਬ ਢਾਈ ਸਾਲਾ ਪੋਤਾ ਗੁਰਸਾਜ ਸਿੰਘ ਪੁੱਤਰ ਗੁਰਵਿੰਦਰ ਸਿੰਘ ਸਨਿਚਰਵਾਰ ਦੁਪਹਿਰ ਕਰੀਬ 12.30 ਵਜੇ ਘਰ ਦੇ ਬਾਹਰ ਗਲੀ ‘ਚ ਖੇਡ ਰਿਹਾ ਸੀ। ਕਰੀਬ 20 ਮਿੰਟਾਂ ਬਾਅਦ ਜਦੋਂ ਉਨ੍ਹਾਂ ਨੇ ਬੱਚੇ ਨੂੰ ਦੇਖਿਆ ਤਾਂ ਉਹ ਉਥੇ ਮੌਜੂਦ ਨਹੀਂ ਸੀ। ਉਨ੍ਹਾਂ ਨੇ ਪਹਿਲਾਂ ਆਲੇ-ਦੁਆਲੇ ਦੀਆਂ ਗਲੀਆਂ ਤੇ ਮੁਹੱਲੇ ‘ਚ ਬੱਚੇ ਦੀ ਭਾਲ ਕੀਤੀ। ਇਸ ਤੋਂ ਬਾਅਦ ਰਿਸ਼ਤੇਦਾਰਾਂ ਤੇ ਹੋਰ ਸੰਭਾਵਿਤ ਥਾਵਾਂ ‘ਤੇ ਵੀ ਪਤਾ ਲਗਾਇਆ, ਪਰ ਬੱਚੇ ਦਾ ਕੋਈ ਸੁਰਾਗ ਨਹੀਂ ਮਿਲਿਆ। ਪਰਿਵਾਰਕ ਮੈਂਬਰਾਂ ਅਨੁਸਾਰ ਕਾਫ਼ੀ ਭਾਲ ਕਰਨ ਦੇ ਬਾਵਜੂਦ ਜਦੋਂ ਬੱਚੇ ਦਾ ਕੋਈ ਪਤਾ ਨਹੀਂ ਚੱਲਿਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪਰਿਵਾਰ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਦਿੱਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬੱਚੇ ਦੀ ਭਾਲ ਲਈ ਯਤਨ ਕੀਤੇ ਜਾ ਰਹੇ ਹਨ। ਇਸ ਸੰਬੰਧੀ ਸੰਪਰਕ ਕਰਨ ‘ਤੇ ਐਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਬੱਚੇ ਦੀ ਭਾਲ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ ।
ਪਿਛਲੀ ਖ਼ਬਰ ’ਆਪ’ ਦੇ ਹਲਕਾ ਖਰੜ ਤੋਂ ਪਿਛਲੇ 10 ਸਾਲਾਂ ਤੋਂ ਵਿਧਾਇਕ ਬਣੇ ਨੁਮਾਇੰਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰੇ-ਐਡਵੋ... ਅਗਲੀ ਖ਼ਬਰ ਸਾਬਕਾ ਕੌਂਸਲਰ ਸੈਂਹਬੀ ਆਨੰਦ ਵਲੋਂ ਬਿਨਾਂ ਜੁਰਮਾਨੇ ਤੋਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਹੋਰ ਸਮਾਂ ਦੇਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।