15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

’ਬਦਲੇਗਾ ਪੰਜਾਬ ਦਾ ਸਮਾਂ’ ਮੁਹਿੰਮ ਤਹਿਤ ਗੁਰਦਰਸ਼ਨ ਸਿੰਘ ਸੈਣੀ ਨੇ ਪਿੰਡਾਂ ’ਚ ਸਰਗਰਮੀ ਵਧਾਈ

ਡੇਰਾਬੱਸੀ, 14 ਨਵੰਬਰ (ਗੁਰਮੀਤ ਸਿੰਘ)-ਭਾਜਪਾ ਪੰਜਾਬ ਦੇ ਓ. ਬੀ.

ਅਜੀਤ ਡੈਸਕ 15-11-2026
ਡੇਰਾਬੱਸੀ, 14 ਨਵੰਬਰ (ਗੁਰਮੀਤ ਸਿੰਘ)-ਭਾਜਪਾ ਪੰਜਾਬ ਦੇ ਓ. ਬੀ. ਸੀ. ਮੋਰਚਾ ਦੇ ਮੀਤ ਪ੍ਰਧਾਨ ਤੇ ਹਲਕਾ ਡੇਰਾਬੱਸੀ ਦੇ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ‘ਬਦਲੇਗਾ ਪੰਜਾਬ ਦਾ ਸਮਾਂ’ ਮੁਹਿੰਮ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ‘ਚ ਸਰਗਰਮੀ ਵਧਾਈ ਗਈ ਹੈ। ਇਸ ਤਹਿਤ ਉਨ੍ਹਾਂ ਨੇ ਪਿੰਡ ਅਮਲਾਲਾ, ਚੰਡਿਆਲਾ, ਕਾਰਕੌਰ, ਜਨੇਤਪੁਰ, ਮਹਿਮਦਪੁਰ ਤੇ ਬਰੌਲੀ ਪੰਜਗਰਾਮੀ ਸਮੇਤ ਹੋਰਨਾਂ ਪਿੰਡਾਂ ਦਾ ਦੌਰਾ ਕਰਕੇ ਦੁਕਾਨਦਾਰਾਂ, ਡੇਅਰੀ ਮਾਲਕਾਂ, ਡਾਕਟਰਾਂ ਤੇ ਛੋਟੇ ਕਾਰੋਬਾਰੀਆਂ ਨੂੰ ਘੜੀਆਂ ਭੇਟ ਕੀਤੀਆਂ। ਇਸ ਮੌਕੇ ਜ਼ਿਲ੍ਹਾ ਓ. ਬੀ. ਸੀ. ਮੋਰਚਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਵੀ ਹਾਜ਼ਰ ਸਨ। ਇਸ ਮੌਕੇ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਘੜੀ ਸਿਰਫ਼ ਸਮਾਂ ਦੇਖਣ ਦਾ ਸਾਧਨ ਨਹੀਂ, ਸਗੋਂ ਸਮੇਂ ਦੀ ਅਹਿਮੀਅਤ ਅਤੇ ਆਉਣ ਵਾਲੇ ਬਦਲਾਅ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਰਾਹੀਂ ਪੰਜਾਬ ਦੇ ਹਰ ਪਿੰਡ ਅਤੇ ਹਰ ਵਰਗ ਤੱਕ ਬਦਲਾਅ ਦਾ ਸੰਦੇਸ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ ਅਤੇ ਪੰਜਾਬ ‘ਚ ਵੀ ਭਾਜਪਾ ਦੀ ਸਰਕਾਰ ਬਣਨ ਨਾਲ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਵਪਾਰੀਆਂ, ਕਿਸਾਨਾਂ ਅਤੇ ਨੌਜਵਾਨਾਂ ਦੀਆਂ ਉਮੀਦਾਂ ਨੂੰ ਧਿਆਨ ‘ਚ ਰੱਖ ਕੇ ਲੋਕਾਂ ਨਾਲ ਸੰਪਰਕ ਬਣਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਦੀਪ ਪਾਲ ਸਿੰਘ, ਮੇਜਰ ਸਿੰਘ ਤੇ ਢੇਰੂ ਨੰਬਰਦਾਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਡੇਰਾਬੱਸੀ ਦੀ ਸਿਮਰਨ ਸਿਟੀ ’ਚੋਂ 38 ਸਾਲਾ ਔਰਤ ਭੇਦਭਰੀ ਹਾਲਤ ’ਚ ਲਾਪਤਾ ਅਗਲੀ ਖ਼ਬਰ ਲੋਕ ਮਿਲਣੀ ਪ੍ਰੋਗਰਾਮ ਤਹਿਤ ਰਾਣਾ ਗਿੱਲ ਵਲੋਂ ਵੱਖ-ਵੱਖ ਪਿੰਡਾਂ ‘ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।