ਨੌਜਵਾਨਾਂ ਨੂੰ ਸਿਆਸਤ ਦੀ ਮੁੱਖ ਧਾਰਾ ਨਾਲ ਜੋੜਨ ਲਈ ਸਾਹਿਲ ਗੋਇਲ ਨੇ ਵਿਜੇ ਸਾਂਪਲਾ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਤੇ ਸੂਬੇ ਦੀ ਰਾਜਨੀਤੀ ਵਿਚ ਨੌਜਵਾਨਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਮੋਦੀ ਸੈਨਾ ਸੰਗਠਨ (ਯੂਥ ਵਿੰਗ) ਦੇ ਕੌਮੀ ਪ੍ਰਧਾਨ ਸਾਹਿਲ ਗੋਇਲ ਨੇ ਆਪਣੇ ਸਿਆਸੀ ਗੁਰੂ ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਵੱਖ-ਵੱਖ ਮੁੱਦਿਆਂ ’ਤੇ ਉਨ੍ਹਾਂ ਦਾ ਮਾਰਗਦਰਸ਼ਨ ਹਾਸਿਲ ਕੀਤਾ। ਮੁਲਾਕਾਤ ਦੌਰਾਨ ਸਾਹਿਲ ਗੋਇਲ ਨੇ ਨੌਜਵਾਨਾਂ ਨੂੰ ਸਿਆਸਤ ਦੀ ਮੁੱਖ ਧਾਰਾ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਅਤੇ ਸੂਬੇ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ਵਿਚ ਨੌਜਵਾਨ ਵਰਗ ਦੀ ਭੂਮਿਕਾ ਬੇਹੱਦ ਅਹਿਮ ਹੈ।
ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਮੁਲਾਕਾਤ ਕਰਦੇ ਸਾਹਿਲ ਗੋਇਲ। ਤਸਵੀਰ : ਗੁਰਿੰਦਰ ਸਿੰਘ
16-11-2026