ਫ਼ਰਦ ਕੇਂਦਰਾਂ ਦੇ ਆਪ੍ਰੇਟਰਾਂ ਵਲੋਂ ਕਾਲੇ ਬਿੱਲੇ ਲਗਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਮੁੱਲਾਂਪੁਰ ਗਰੀਬਦਾਸ, 15 ਨਵੰਬਰ (ਦਿਲਬਰ ਸਿੰਘ ਖੈਰਪੁਰ)-ਸਬ ਤਹਿਸੀਲ ਮਾਜਰੀ ਵਿਖੇ ਫ਼ਰਦ ਕੇਂਦਰ ਵਿਚ ਕੰਮ ਕਰ ਰਹੇ ਆਪ੍ਰੇਟਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜਸਪ੍ਰੀਤ ਸਿੰਘ ਤੇ ਹੋਰਨਾਂ ਨੇ ਆਖਿਆ ਕਿ ਮੌਜੂਦਾ ਸਰਕਾਰ ਨੂੰ ਸੱਤਾ ਵਿਚ ਪੌਣੇ ਪੰਜ ਸਾਲ ਦਾ ਸਮਾਂ ਬੀਤ ਚੁੱਕਾ ਹੈ, ਪਰ ਫ਼ਰਦ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਰਿਹਾ ਹੈ।
ਮੁੱਲਾਂਪੁਰ ਗਰੀਬਦਾਸ, 15 ਨਵੰਬਰ (ਦਿਲਬਰ ਸਿੰਘ ਖੈਰਪੁਰ)-ਸਬ ਤਹਿਸੀਲ ਮਾਜਰੀ ਵਿਖੇ ਫ਼ਰਦ ਕੇਂਦਰ ਵਿਚ ਕੰਮ ਕਰ ਰਹੇ ਆਪ੍ਰੇਟਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜਸਪ੍ਰੀਤ ਸਿੰਘ ਤੇ ਹੋਰਨਾਂ ਨੇ ਆਖਿਆ ਕਿ ਮੌਜੂਦਾ ਸਰਕਾਰ ਨੂੰ ਸੱਤਾ ਵਿਚ ਪੌਣੇ ਪੰਜ ਸਾਲ ਦਾ ਸਮਾਂ ਬੀਤ ਚੁੱਕਾ ਹੈ, ਪਰ ਫ਼ਰਦ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਨਾ ਤਾਂ ਇਸ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ ਅਤੇ ਨਾ ਹੀ ਵਿਭਾਗ ਵਲੋਂ ਮੁਲਾਜ਼ਮਾਂ ਦੀ ਕੋਈ ਸੁਣਵਾਈ ਹੋ ਰਹੀ ਹੈ, ਜਿਸ ਕਾਰਨ ਸਮੂਹ ਆਪ੍ਰੇਟਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਅੱਗੇ ਕਿਹਾ ਕਿ ਸਰਕਾਰ ਵਲੋਂ ਮਸਲੇ ਦਾ ਹੱਲ ਕਰਨ ਦੀ ਬਜਾਏ ਲਾਰੇ ਲਾਉਂਦਿਆਂ ਬਹੁਤ ਸਮਾਂ ਹੋ ਚੁੱਕਿਆ ਹੈ ਤੇ ਹੁਣ ਸਮੂਹ ਆਪ੍ਰੇਟਰ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇੰਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਦੀ 17 ਨਵੰਬਰ ਨੂੰ ਹੋਣ ਵਾਲੀ ਸਾਂਝੀ ਮੀਟਿੰਗ ਵਿਚ ਸਾਡੀਆਂ ਮੰਗਾਂ ਦਾ ਕੋਈ ਪੱਕਾ ਹੱਲ ਨਾ ਕੱਢਿਆ ਗਿਆ, ਤਾਂ ਮਜ਼ਬੂਰਨ ਸਾਨੂੰ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣਾ ਪਵੇਗਾ।