15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਤੋਗਾਂ ਪੁਲ ਨੇੜੇ ਨਸ਼ੇ ਦੀ ਖੇਪ ਲੈ ਕੇ ਨਿਕਲਿਆ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ

ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਵਿਚ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਦੀ ਸਖ਼ਤੀ ਦਰਮਿਆਨ ਮਲੋਆ ਥਾਣਾ ਪੁਲਿਸ ਨੇ ਇਕ 22 ਸਾਲਾ ਨੌਜਵਾਨ ਨੂੰ ਹੈਰੋਇਨ ਦੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਹੈ। ਤੋਗਾਂ ਪੁਲ ਦੇ ਟੀ-ਪੁਆਇੰਟ ਨੇੜੇ ਕੀਤੀ ਕਾਰਵਾਈ ਦੌਰਾਨ ਮੁਲਜ਼ਮ ਦੇ ਕਬਜ਼ੇ ’ਚੋਂ 35.

ਅਜੀਤ ਡੈਸਕ 16-11-2026
ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਵਿਚ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਦੀ ਸਖ਼ਤੀ ਦਰਮਿਆਨ ਮਲੋਆ ਥਾਣਾ ਪੁਲਿਸ ਨੇ ਇਕ 22 ਸਾਲਾ ਨੌਜਵਾਨ ਨੂੰ ਹੈਰੋਇਨ ਦੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਹੈ। ਤੋਗਾਂ ਪੁਲ ਦੇ ਟੀ-ਪੁਆਇੰਟ ਨੇੜੇ ਕੀਤੀ ਕਾਰਵਾਈ ਦੌਰਾਨ ਮੁਲਜ਼ਮ ਦੇ ਕਬਜ਼ੇ ’ਚੋਂ 35.41 ਗ੍ਰਾਮ ਹੈਰੋਇਨ ਬਰਾਮਦ ਹੋਈ। ਜਾਣਕਾਰੀ ਅਨੁਸਾਰ 14 ਨਵੰਬਰ ਨੂੰ ਦੁਪਹਿਰ ਕਰੀਬ 2.20 ਵਜੇ ਸਬ-ਇੰਸਪੈਕਟਰ ਨਰੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਤੋਗਾਂ ਪੁਲ ਦੇ ਟੀ-ਪੁਆਇੰਟ ਨੇੜੇ ਪਹੁੰਚੀ ਤਾਂ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 35.41 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਨਿਖਿਲ (22) ਪੁੱਤਰ ਨਵਲ ਕੁਮਾਰ, ਵਾਸੀ ਮਕਾਨ ਨੰਬਰ 2308, ਈ. ਡਬਲਿਊ. ਐੱਸ. ਕਾਲੋਨੀ, ਮਲੋਆ ਵਜੋਂ ਹੋਈ ਹੈ। ਪੁਲਿਸ ਨੇ ਬਰਾਮਦ ਹੈਰੋਇਨ ਨੂੰ ਕਬਜ਼ੇ ਵਿਚ ਲੈ ਕੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ। ਇਸ ਸੰਬੰਧੀ ਮਲੋਆ ਥਾਣੇ ਵਿਚ ਐਫ. ਆਈ. ਆਰ. ਦਰਜ ਕੀਤੀ ਗਈ ਹੈ। ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ। ਮਲੋਆ ਥਾਣੇ ਦੇ ਐਸ. ਐਚ. ਓ. ਇੰਸਪੈਕਟਰ ਬਲਦੇਵ ਕੁਮਾਰ ਅਨੁਸਾਰ ਮੁਲਜ਼ਮ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ ਹੈ। ਪੁਲਿਸ ਵਲੋਂ ਰਿਮਾਂਡ ਦੌਰਾਨ ਉਸ ਕੋਲੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਪਿਛਲੀ ਖ਼ਬਰ ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ ਵਿਚ ਇਤਿਹਾਸਕ ਕਟੌਤੀ ਕੇਂਦਰ ਦਾ ਲੋਕ-ਹਿੱਤੈਸ਼ੀ ਫੈਸਲਾ-ਸੁਭਾਸ਼ ਅਗਰਵਾਲ ਅਗਲੀ ਖ਼ਬਰ ਭਾਜਪਾ ਦੀ ਸਰਕਾਰ ਬਣਦਿਆਂ ਹੀ ਪੰਜਾਬ ’ਚੋਂ ਨਸ਼ਾ ਖ਼ਤਮ ਕੀਤਾ ਜਾਵੇਗਾ-ਏਕਤਾ ਨਾਗਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।