ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ ਵਿਚ ਇਤਿਹਾਸਕ ਕਟੌਤੀ ਕੇਂਦਰ ਦਾ ਲੋਕ-ਹਿੱਤੈਸ਼ੀ ਫੈਸਲਾ-ਸੁਭਾਸ਼ ਅਗਰਵਾਲ
ਖਰੜ, 15 ਨਵੰਬਰ (ਗੁਰਮੁੱਖ ਸਿੰਘ ਮਾਨ)-ਕੇਂਦਰ ਸਰਕਾਰ ਵਲੋਂ ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ਵਿਚ ਕੀਤੀ ਕਟੌਤੀ ਦਾ ਸਵਾਗਤ ਕਰਦਿਆਂ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਵਿਉਪਾਰ ਵਿੰਗ ਦੇ ਪ੍ਰਧਾਨ ਸੁਭਾਸ਼ ਅਗਰਵਾਲ ਨੇ ਇਸ ਨੂੰ ਕੈਂਸਰ ਪੀੜਤ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਆਰਥਿਕ ਰਾਹਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿਚ ਲਿਆਉਣ ਲਈ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ।
ਅਜੀਤ ਡੈਸਕ
16-11-2026