16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਘੜੀ ਦੀ ਟਿੱਕ ਟਿੱਕ ਨਾਲ ਬਦਲਾਅ ਦਾ ਸੁਨੇਹਾ ਦੇਣ ਨਿਕਲੇ ਗੁਰਦਰਸ਼ਨ ਸਿੰਘ ਸੈਣੀ ‘ ਬਦਲੇਗਾ ਪੰਜਾਬ ਦਾ ਸਮਾਂ ’ ਮੁਹਿੰਮ ਤਹਿਤ ਹੰਡੇਸਰਾ ‘ ਚ ਦੁਕਾਨਦਾਰਾਂ ਤੇ ਕਾਰੋਬਾਰੀਆਂ ਨੂੰ ਭੇਟ ਕੀਤੀਆਂ ਘੜੀਆਂ

ਲਾਲੜੂ, 16 ਨਵੰਬਰ (ਰਾਜਬੀਰ ਸਿੰਘ)-ਪੰਜਾਬ ਦੇ ਬਦਲਾਅ ਅਤੇ ਵਿਕਾਸ ਦੀ ਨਵੀਂ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਓ. ਬੀ.

ਭਾਰਤੀ ਜਨਤਾ ਪਾਰਟੀ ਦੇ ਓ. ਬੀ. ਸੀ. ਮੋਰਚਾ ਦੇ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਸੈਣੀ ਘੜੀ ਭੇਟ ਕਰਦੇ ਹੋਏ। ਤਸਵੀਰ : ਰਾਜਬੀਰ ਸਿੰਘ 17-11-2026
ਲਾਲੜੂ, 16 ਨਵੰਬਰ (ਰਾਜਬੀਰ ਸਿੰਘ)-ਪੰਜਾਬ ਦੇ ਬਦਲਾਅ ਅਤੇ ਵਿਕਾਸ ਦੀ ਨਵੀਂ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਓ. ਬੀ. ਸੀ. ਮੋਰਚਾ ਦੇ ਮੀਤ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਦੇ ਸੇਵਾਦਾਰ ਗੁਰਦਰਸ਼ਨ ਸਿੰਘ ਸੈਣੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ‘ਬਦਲੇਗਾ ਪੰਜਾਬ ਦਾ ਸਮਾਂ’ ਮੁਹਿੰਮ ਨੂੰ ਨਵੇਂ ਅੰਦਾਜ਼ ਵਿਚ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਉਨ੍ਹਾਂ ਨੇ ਹੰਡੇਸਰਾ ਸਮੇਤ ਹੋਰ ਪਿੰਡਾਂ ਦਾ ਦੌਰਾ ਕਰਦਿਆਂ ਦੁਕਾਨਦਾਰਾਂ, ਡੇਅਰੀ ਮਾਲਕਾਂ, ਡਾਕਟਰਾਂ ਅਤੇ ਛੋਟੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯਾਦਗਾਰੀ ਤੌਰ ’ਤੇ ਘੜੀਆਂ ਭੇਟ ਕੀਤੀਆਂ । ਇਸ ਮੌਕੇ ਜ਼ਿਲ੍ਹਾ ਓ. ਬੀ. ਸੀ. ਮੋਰਚਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੁਹਿੰਮ ਦਾ ਉਦੇਸ਼ ਘੜੀ ਨੂੰ ਬਦਲਾਅ ਦੇ ਪ੍ਰਤੀਕ ਵਜੋਂ ਪੇਸ਼ ਕਰਦਿਆਂ ਲੋਕਾਂ ਨੂੰ ਸਮੇਂ ਦੀ ਕਦਰ, ਨਵੀਆਂ ਉਮੀਦਾਂ ਅਤੇ ਪੰਜਾਬ ਦੇ ਬਿਹਤਰ ਭਵਿੱਖ ਨਾਲ ਜੋੜਨਾ ਹੈ। ਇਸ ਮੌਕੇ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਘੜੀ ਸਿਰਫ ਸਮਾਂ ਦੱਸਣ ਵਾਲੀ ਵਸਤੂ ਨਹੀਂ ਸਗੋਂ ਇਹ ਸਾਨੂੰ ਸਮੇਂ ਦੀ ਮਹੱਤਤਾ ਅਤੇ ਸਹੀ ਸਮੇਂ ’ਤੇ ਸਹੀ ਫ਼ੈਸਲਾ ਲੈਣ ਦੀ ਪ੍ਰੇਰਣਾ ਵੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ‘ਬਦਲੇਗਾ ਪੰਜਾਬ ਦਾ ਸਮਾਂ’ ਸਿਰਫ ਇਕ ਨਾਅਰਾ ਨਹੀਂ ਬਲਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ, ਇੱਛਾਵਾਂ ਅਤੇ ਬਿਹਤਰ ਭਵਿੱਖ ਦੀ ਕਾਮਨਾ ਨਾਲ ਜੁੜਿਆ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਵੀ ਭਾਜਪਾ ਦੀ ਸਰਕਾਰ ਬਣਨ ਨਾਲ ਸੂਬੇ ਦੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਨਵਾਂ ਰਾਹ ਖੁੱਲ੍ਹੇਗਾ। ਸੈਣੀ ਨੇ ਕਿਹਾ ਕਿ ਪੰਜਾਬ ਦੇ ਵਪਾਰੀਆਂ, ਛੋਟੇ ਦੁਕਾਨਦਾਰਾਂ, ਕਿਸਾਨਾਂ, ਨੌਜਵਾਨਾਂ ਅਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਤੇ ਉਮੀਦਾਂ ਨੂੰ ਸਮਝਣਾ ਸਮੇਂ ਦੀ ਮੁੱਖ ਲੋੜ ਹੈ। ਇਸੇ ਮਕਸਦ ਨਾਲ ਪਿੰਡਾਂ ਦੀਆਂ ਗਲੀਆਂ, ਬਾਜ਼ਾਰਾਂ ਅਤੇ ਕਾਰੋਬਾਰੀ ਅਦਾਰਿਆਂ ਤੱਕ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਬਿਹਤਰ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਅਤੇ ਸਾਂਝੇ ਯਤਨ ਬੇਹੱਦ ਜ਼ਰੂਰੀ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਨੂੰ ਹਲਕੇ ਦੇ ਹਰ ਪਿੰਡ ਅਤੇ ਹਰ ਵਰਗ ਤੱਕ ਲਿਜਾਇਆ ਜਾਵੇਗਾ ਤਾਂ ਜੋ ਬਦਲਾਅ ਦਾ ਇਹ ਸੰਦੇਸ਼ ਲੋਕਾਂ ਦੀ ਆਵਾਜ਼ ਬਣ ਸਕੇ। ਇਸ ਮੌਕੇ ਸੀਨੀਅਰ ਭਾਜਪਾ ਆਗੂ ਪੁਸ਼ਪਿੰਦਰ ਮਹਿਤਾ, ਪ੍ਰਦੀਪ ਪਾਲ ਸਿੰਘ, ਮੇਜਰ ਸਿੰਘ ਸਮੇਤ ਹੋਰ ਪਤਵੰਤੇ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਵਸਤੂਆਂ ਦੀ ਖਰੀਦ ਤੇ ਉਸਾਰੀ ਕਾਰਜਾਂ ਲਈ 231 ਕਰੋੜ ਰੁਪਏ ਦੇ ਟੈਂਡਰਾਂ ਨੂੰ ਮਿਲੀ ਹਰੀ ਝ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਹਰਿਆਣਾ ਸੂਬੇ ਦਾ ਜਥੇਬੰਦਕ ਢਾਂਚੇ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।