16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਏ.ਬੀ.ਵੀ.ਪੀ. ਨੇ ਪਿਛਲੇ ਸਾਲ ਤੋਂ ਖ਼ਰਾਬ ਹੋਏ ਵਾਟਰ ਕੂਲਰ ਨੂੰ ਚਲਵਾਉਣ ਲਈ 15 ਦਿਨਾਂ ਦਾ ਦਿੱਤਾ ਅਲਟੀਮੇਟਮ

ਚੰਡੀਗੜ੍ਹ, 16 ਨਵੰਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਜਥੇਬੰਦੀ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ. ਬੀ.

ਵਿਰੋਧ ਪ੍ਰਦਰਸ਼ਨ ਕਰਦੇ ਹੋਏ ਏ.ਬੀ.ਵੀ.ਪੀ. ਵਰਕਰਾਂ ਨਾਲ ਗੱਲਬਾਤ ਕਰਦੇ ਹੋਏ ਡੀ.ਐਸ.ਡਬਲਿਊ. ਡਾ.ਯੋਗੇਸ਼ ਰਾਵਲ। 17-11-2026
ਚੰਡੀਗੜ੍ਹ, 16 ਨਵੰਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਜਥੇਬੰਦੀ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ.ਬੀ.ਵੀ.ਪੀ) ਨੇ ਪੁਲਿਸ ਐਡਮਿਨਿਸਟਰੇਸ਼ਨ ਵਿਭਾਗ ਵਿਖੇ ਇਕ ਸਾਲ ਤੋਂ ਵੱਧ ਸਮੇਂ ਤੋਂ ਖ਼ਰਾਬ ਹੋਏ ਵਾਟਰ ਕੂਲਰ ਨੂੰ ਚਲਵਾਉਣ ਲਈ ਡੀ.ਐਸ.ਡਬਲਯੂ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਏ.ਬੀ.ਵੀ.ਪੀ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਅਸ਼ੀਸ਼ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਾਫ਼ ਪੀਣ ਵਾਲਾ ਪਾਣੀ ਪਹਿਚਾਉਣ ਲਈ ਤੁਰੰਤ ਇਕ ਨਵਾਂ ਵਾਟਰ ਕੂਲਰ ਲਗਾਉਣ ਦੀ ਮੰਗ ਕੀਤੀ। ਏ.ਬੀ.ਵੀ.ਪੀ ਨੇ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਇਕ ਨਵਾਂ ਵਾਟਰ ਕੂਲਰ ਲਗਾਉਣ ਲਈ 15 ਦਿਨਾਂ ਦਾ ਅਲਟੀਮੇਟਮ ਦੇ ਦਿੱਤਾ ਹੈ। ਜੇਕਰ ਨਿਰਧਾਰਿਤ ਸਮੇਂ ਦੇ ਅੰਦਰ ਮੰਗ ਪੂਰੀ ਨਹੀਂ ਕੀਤੀ ਜਾਂਦੀ ਤਾਂ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਡੀ.ਐਸ.ਡਬਲਿਊ. ਡਾ. ਯੋਗੇਸ਼ ਰਾਵਲ ਮੌਕੇ ’ਤੇ ਪੁੱਜੇ ਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਜਲਦੀ ਵਾਟਰ ਕੂਲਰ ਨੂੰ ਚਲਵਾਉਣ ਦਾ ਭਰੋਸਾ ਦੇ ਕੇ ਸ਼ਾਂਤ ਕਰਵਾਇਆ ’ਤੇ ਧਰਨੇ ਦੀ ਸਮਾਪਤੀ
ਪਿਛਲੀ ਖ਼ਬਰ ਫਰੀਦਾਬਾਦ ਦੇ ਵਿਕਾਸ ਨੂੰ ਮਿਲੀ ਰਫ਼ਤਾਰ, ਕਰੋੜਾਂ ਦੇ ਵਿਕਾਸ ਕਾਰਜਾਂ ਦਾ ਵਿਪੁਲ ਗੋਇਲ ਨੇ ਰੱਖਿਆ ਨੀਂਹ ਪੱਥਰ ਸੈਕਟਰ -1... ਅਗਲੀ ਖ਼ਬਰ ਚੰਡੀਗੜ੍ਹ ‘ਚ ਪੰਜਾਬ ਕਲਾ ਭਵਨ ਵਿਖੇ ਪੰਜਾਬ ਦੇ ਲੋਕ ਨਾਚ ‘ਝੁੰਮਰ’ ਤੇ ‘ਲੁੱਡੀ’ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦੇ ਦਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।