18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਚੰਡੀਗੜ੍ਹ ਪ੍ਰੈੱਸ ਕਲੱਬ ’ਚ ਕਮਲਜੀਤ ਸਿੰਘ ਬਨਵੈਤ ਦੀ 18ਵੀਂ ਪੁਸਤਕ ‘ਬੱਕੜਵਾਹ’ ਹੋਈ ਲੋਕ ਅਰਪਣ

ਚੰਡੀਗੜ੍ਹ, 17 ਨਵੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਸ਼੍ਰੋਮਣੀ ਪੱਤਰਕਾਰ ਤੇ ਲੇਖਕ ਕਮਲਜੀਤ ਸਿੰਘ ਬਨਵੈਤ ਦੀ 18ਵੀਂ ਪੁਸਤਕ ‘ਬੱਕੜਵਾਹ’ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੋਕ ਅਰਪਣ ਕੀਤੀ ਗਈ। ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਕਰਮਜੀਤ ਸਿੰਘ, ਚੜਦੀ ਕਲਾ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਜਗਜੀਤ ਸਿੰਘ ਦਰਦੀ ਤੇ ਹਰਿਆਣਾ ਸਾਹਿਤ ਅਕਾਦਮੀ ਦੇ ਚੇਅਰਮੈਨ ਕੇ.

ਅਜੀਤ ਡੈਸਕ 18-11-2026
ਚੰਡੀਗੜ੍ਹ, 17 ਨਵੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਸ਼੍ਰੋਮਣੀ ਪੱਤਰਕਾਰ ਤੇ ਲੇਖਕ ਕਮਲਜੀਤ ਸਿੰਘ ਬਨਵੈਤ ਦੀ 18ਵੀਂ ਪੁਸਤਕ ‘ਬੱਕੜਵਾਹ’ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੋਕ ਅਰਪਣ ਕੀਤੀ ਗਈ। ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਕਰਮਜੀਤ ਸਿੰਘ, ਚੜਦੀ ਕਲਾ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਜਗਜੀਤ ਸਿੰਘ ਦਰਦੀ ਤੇ ਹਰਿਆਣਾ ਸਾਹਿਤ ਅਕਾਦਮੀ ਦੇ ਚੇਅਰਮੈਨ ਕੇ. ਸੀ. ਅਗਨੀਹੋਤਰੀ ਵਲੋਂ ਸਾਂਝੇ ਤੌਰ ’ਤੇ ਪੁਸਤਕ ਨੂੰ ਲੋਕ ਅਰਪਣ ਕੀਤੇ ਜਾਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ। ਇਸ ਮੌਕੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਉਹ ਉਨ੍ਹਾਂ ਨੇ ਸਾਰੀ ਕਿਤਾਬ ਇਕੋ ਵਰ ਪੜ੍ਹ ਕੇ ਸਾਹ ਲਿਆ ਸੀ। ਪ੍ਰੋਫੈਸਰ ਕਰਮਜੀਤ ਸਿੰਘ ਨੇ ਕਿਹਾ ਕਿ ਬਨਵੈਤ ਜੋ ਲਿਖਦਾ ਹੈ ਮਾਰਕੇ ਦਾ ਲਿਖਦਾ ਹੈ। ਇੰਨਾ ਸਿੱਧਾ ਸਪਾਟ ਲਿਖਣ ਲਈ ਹਿੰਮਤ ਤੇ ਦਲੇਰੀ ਦੀ ਲੋੜ ਹੁੰਦੀ ਹੈ। ਹਰਿਆਣਾ ਸਾਹਿਤ ਅਕੈਡਮੀ ਦੇ ਚੇਅਰਮੈਨ ਕੁਲਦੀਪ ਚੰਦ ਅਗਨੀਹੋਤਰੀ ਨੇ ਕਿਹਾ ਕਿ ਗਿਆਨੀ ਦਿੱਤ ਸਿੰਘ ਦੀ ‘ਮੇਰਾ ਪਿੰਡ’ ਤੇ ਨਿੰਦਰ ਘੁਗਿਆਣਵੀ ਦੀ ‘ਜੱਜ ਦਾ ਅਰਦਲੀ’ ਤੋਂ ਬਾਅਦ ਉਨ੍ਹਾਂ ਨੂੰ ਇੰਨੀ ਵਧੀਆ ਕਿਤਾਬ ਪੜ੍ਹਨ ਲਈ ਮਿਲੀ ਹੈ। ਇਸੇ ਦੌਰਾਨ ਪਦਮਸ੍ਰੀ ਜਗਜੀਤ ਸਿੰਘ ਦਰਦੀ ਨੇ ਬਨਵੈਤ ਨੂੰ ਮਿਹਨਤੀ ਪੱਤਰਕਾਰ, ਲੇਖਕ ਦੱਸਦਿਆਂ ਅਸ਼ੀਰਵਾਦ ਭਰੇ ਸ਼ਬਦ ਬਿਆਨੇ। ਉਨ੍ਹਾਂ ਨੇ ਡਾ. ਗੁਰਚਰਨ ਸਿੰਘ ਦੀਆਂ ਦੋ ਪੁਸਤਕਾਂ, ਜਿਹੜੀਆਂ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਭਰਪੂਰ ਚਾਨਣਾ ਪਾਉਂਦੀਆਂ ਹਨ, ਪੜ੍ਹਨ ਦੀ ਸਲਾਹ ਦਿੱਤੀ। ਇਸ ਮੌਕੇ ਪੁਸਤਕ ਦੇ ਲੇਖਕ ਡਾ. ਗੁਰਚਰਨ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਸਮਾਗਮ ਨੂੰ ਬਹੁਪੱਖੀ ਸ਼ਖ਼ਸੀਅਤ ਬਾਲ ਮੁਕੰਦ ਸ਼ਰਮਾ ਨੇ ਵੀ ਆਪਣੇ ਸ਼ਬਦਾਂ ਨਾਲ ਸਾਂਝ ਪਾਈ। ਬਨਵੈਤ ਦੀ ਪੁਸਤਕ ’ਤੇ ਬਾਲ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਤੇ ਚਿੰਤਕ ਗੁਰਨਾਮ ਕੰਵਰ ਨੇ ਪੇਪਰ ਪੜ੍ਹੇ। ਸਮਾਰੋਹ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ਕਰਾਇਆ ਗਿਆ ਹੈ ਤੇ ਸਟੇਜੀ ਭੂਮਿਕਾ ਭੁਪਿੰਦਰ ਸਿੰਘ ਮਲਿਕ ਵਲੋਂ ਨਿਭਾਈ ਗਈ। ਸਮਾਗਮ ’ਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਮੰਡੇਬਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਚੜ੍ਹਦੀ ਕਲਾ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਤੇ ਮੈਨੇਜਰ ਕੀਰਤੀ ਮੂਹਾਪਾਤਰਾ, ਦੇ ਨਾਲ-ਨਾਲ ਹਰਦੀਪ ਕੌਰ, ਸਤੀਸ਼ ਸੀਕਰੀ ਆਦਿ ਵੀ ਸਮਾਗਮ ’ਚ ਪੁੱਜੇ।
ਪਿਛਲੀ ਖ਼ਬਰ ਜ਼ੀਰਕਪੁਰ ਵਿਚ ਫਾਰਚੂਨਰ ਗੱਡੀ ’ਤੇ ਮੋਟਰਸਾਈਕਲ ਸਵਾਰਾਂ ਵਲੋਂ ਫਾਇਰਿੰਗ, ਵਾਲ-ਵਾਲ ਬਚਿਆ ਪਰਿਵਾਰ ਅਗਲੀ ਖ਼ਬਰ ਬੰਦ ਪਏ ਰੇਲਵੇ ਫਾਟਕ ਨੂੰ ਪਾਰ ਕਰਦੇ ਸਮੇਂ ਸ਼ਤਾਬਦੀ ਐਕਸਪ੍ਰੈੱਸ ਦੀ ਲਪੇਟ ’ਚ ਆਉਣ ਕਰਕੇ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।