18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਭਾਜਪਾ ਵਲੋਂ ‘ਵਿਕਸਿਤ ਭਾਰਤ ਉਦਯੋਗ ਮੁਹਿੰਮ’ ਤਹਿਤ ਮੁਹਾਲੀ ਦੇ ਉਦਯੋਗਪਤੀਆਂ ਨਾਲ ਮੀਟਿੰਗ ਕੇਂਦਰੀ ਜਲ ਸ਼ਕਤੀ ਮੰਤਰੀ ਸੀ . ਆਰ . ਪਾਟਿਲ ਨੇ ਉਚੇਚੇ ਤੌਰ ’ ਤੇ ਪਹੁੰਚ ਕੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀ

ਐੱਸ. ਏ.

ਅਜੀਤ ਡੈਸਕ 18-11-2026
ਐੱਸ. ਏ. ਐੱਸ. ਨਗਰ, 17 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਮੁਹਾਲੀ ਇਕਾਈ ਵਲੋਂ ਸਥਾਨਕ ਫੇਜ਼-11 ਵਿਖੇ ਉਦਯੋਗਪਤੀਆਂ ਨਾਲ ‘ਵਿਕਸਿਤ ਭਾਰਤ ਉਦਯੋਗ ਮੁਹਿੰਮ’ ਤਹਿਤ ਮੀਟਿੰਗ ਰੱਖੀ ਗਈ। ਇਸ ਮੌਕੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲ ਤੇ ਭਾਜਪਾ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਇਲਾਕੇ ਦੇ ਉਦਯੋਗਪਤੀਆਂ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲ ਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਉਦਯੋਗਪਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਤੇ ਇਨ੍ਹਾਂ ਦੇ ਹੱਲ ਦੀ ਮੰਗ ਕੀਤੀ। ਇਸ ਮੌਕੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲ ਨੇ ਕਿਹਾ ਕਿ ਉਹ ਅੱਜ ਮੁਹਾਲੀ ਵਿਖੇ ਉਦਯੋਗਪਤੀਆਂ ਨੂੰ ਮਿਲ ਕੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਹੋਣ ਤੇ ਉਨ੍ਹਾਂ ਦੇ ਹੱਲ ਲਈ ਆਏ ਹਨ। ਇਸੇ ਦੌਰਾਨ ਪੁੱਛੇ ਗਏ ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਨਸ਼ਾ ਹੈ , ਜਿਸ ਨੂੰ ਖ਼ਤਮ ਕਰਨ ਲਈ ਭਾਜਪਾ ਵਲੋਂ ਯੋਜਨਾ ਉਲੀਕੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਜੋ ਵਾਅਦਾ ਪੰਜਾਬੀਆਂ ਨਾਲ ਕੀਤਾ ਗਿਆ ਹੈ, ਉਸ ਦਾ ਖਾਕਾ ਤਿਆਰ ਕਰ ਲਿਆ ਗਿਆ ਹੈ ਤੇ ਉਸ ‘ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਦੀ ਇੰਡਸਟਰੀ ਦੀਆਂ ਜੋ ਵੀ ਸਮੱਸਿਆਵਾਂ ਹੋਣਗੀਆਂ, ਉਨ੍ਹਾਂ ਨੂੰ ਹੱਲ ਕਰਨ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲ ਸਕਤੀ ਮੰਤਰਾਲਾ ਉਨ੍ਹਾਂ ਕੋਲ ਹੀ ਹੈ, ਲਿਹਾਜ਼ਾ ਪਾਣੀ ਸੰਬੰਧੀ ਕੋਈ ਵੀ ਸਮੱਸਿਆ ਹੋਵੇਗੀ, ਉਸ ਨੂੰ ਉਹ ਆਪਣੀ ਪੱਧਰ ‘ਤੇ ਹੱਲ ਕਰਵਾਉਣਗੇ ਤੇ ਬਾਕੀ ਸਮੱਸਿਆਵਾਂ ਦੇ ਹੱਲ ਲਈ ਹੋਰਨਾਂ ਵਿਭਾਗਾਂ ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਮੁਹਾਲੀ ਸਮੇਤ ਪੰਜਾਬ ਦੀ ਪੂਰੀ ਇੰਡਸਟਰੀ ਆਖ਼ਰੀ ਸਾਹਾਂ ‘ਤੇ ਹੈ ਤੇ ਉਦਯੋਗਪਤੀ ਆਪਣੇ ਆਪ ਨੂੰ ਬਚਾਉਣ ਲਈ ਭਾਰਤੀ ਜਨਤਾ ਪਾਰਟੀ ਵੱਲ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇੰਡਸਟਰੀ ਮਾਲਕ ਵੀ ਪੰਜਾਬ ਵਿਚ ਭਾਜਪਾ ਦੀ ਡਬਲ ਇੰਜਣ ਸਰਕਾਰ ਦੀ ਉਡੀਕ ਕਰ ਰਹੇ ਹਨ।
ਪਿਛਲੀ ਖ਼ਬਰ ਡੰਪਿੰਗ ਗਰਾਊਂਡ ’ਚ ਕੂੜੇ ਦੇ ਪਹਾੜ ਹੇਠ ਖੜ੍ਹੀਆਂ 25 ਲੱਖ ਦੀਆਂ ਟ੍ਰੌਮਲ ਮਸ਼ੀਨਾਂ ਬਣੀਆਂ ਕਬਾੜ ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮੀ ਦਾ ਦਿਹਾੜਾ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।