18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕਾਗਜ਼ਾਂ ’ਚ ਝੋਨੇ ਦੀ ਖ਼ਰੀਦ ਤੇ ਢੋਆ-ਢੁਆਈ ਦੇ ਦਾਅਵਿਆਂ ਦੀ ਹੋਵੇ ਜਾਂਚ-ਲਖਵਿੰਦਰ ਸਿੰਘ ਮੋਮੀ

ਚੰਡੀਗੜ੍ਹ, 17 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੌਰਾਨ ਕਥਿਤ ਬੇਨਿਯਮੀਆਂ ਦੇ ਮਾਮਲਿਆਂ ਨੂੰ ਲੈ ਕੇ ਭਾਜਪਾ ਨੇ ਸੂਬਾ ਸਰਕਾਰ ਤੋਂ ਜਵਾਬ ਮੰਗਿਆ ਹੈ। ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨੇ ਅਬੋਹਰ ਵਿਚ 11 ਹਜ਼ਾਰ ਕੁਇੰਟਲ ਝੋਨੇ ਦੀ ਸ਼ੱਕੀ ਖ਼ਰੀਦ ਅਤੇ ਭੁਲੱਥ ਵਿਚ 22 ਹਜ਼ਾਰ ਬੋਰੀਆਂ ਦੀ ਕਥਿਤ ਫਰਜ਼ੀ ਢੋਆ-ਢੁਆਈ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।

ਅਜੀਤ ਡੈਸਕ 18-11-2026
ਚੰਡੀਗੜ੍ਹ, 17 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੌਰਾਨ ਕਥਿਤ ਬੇਨਿਯਮੀਆਂ ਦੇ ਮਾਮਲਿਆਂ ਨੂੰ ਲੈ ਕੇ ਭਾਜਪਾ ਨੇ ਸੂਬਾ ਸਰਕਾਰ ਤੋਂ ਜਵਾਬ ਮੰਗਿਆ ਹੈ। ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨੇ ਅਬੋਹਰ ਵਿਚ 11 ਹਜ਼ਾਰ ਕੁਇੰਟਲ ਝੋਨੇ ਦੀ ਸ਼ੱਕੀ ਖ਼ਰੀਦ ਅਤੇ ਭੁਲੱਥ ਵਿਚ 22 ਹਜ਼ਾਰ ਬੋਰੀਆਂ ਦੀ ਕਥਿਤ ਫਰਜ਼ੀ ਢੋਆ-ਢੁਆਈ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਨ੍ਹਾਂ ਮਾਮਲਿਆਂ ਬਾਰੇ ਸਪੱਸ਼ਟੀਕਰਨ ਦੇਣ ਤੇ ਪੂਰੇ ਸੂਬੇ ਦੀਆਂ ਮੰਡੀਆਂ ਵਿਚ ਖ਼ਰੀਦ ਪ੍ਰਬੰਧਾਂ ਦੀ ਪੜਤਾਲ ਕਰਵਾਉਣ ਦੀ ਮੰਗ ਕੀਤੀ। ਮੋਮੀ ਨੇ ਦੋਸ਼ ਲਗਾਇਆ ਕਿ ਅਬੋਹਰ ਵਿਚ ਦੋ ਅਜਿਹੀਆਂ ਫਰਮਾਂ ਦੇ ਨਾਂਅ ’ਤੇ ਝੋਨੇ ਦੀ ਖ਼ਰੀਦ ਦਰਜ ਕੀਤੀ ਗਈ, ਜਿਨ੍ਹਾਂ ਦੇ ਪਤੇ ਤਸਦੀਕ ਦੌਰਾਨ ਨਹੀਂ ਮਿਲੇ ਅਤੇ ਨਾ ਹੀ ਉਨ੍ਹਾਂ ਦੇ ਦਫ਼ਤਰ ਜਾਂ ਰਜਿਸਟਰਡ ਮੁਲਾਜ਼ਮ ਮੌਜੂਦ ਸਨ। ਉਨ੍ਹਾਂ ਕਿਹਾ ਕਿ ਜੇਕਰ ਇਹ ਤੱਥ ਜਾਂਚ ਵਿਚ ਸਹੀ ਪਾਏ ਜਾਂਦੇ ਹਨ ਤਾਂ ਇਹ ਖ਼ਰੀਦ ਪ੍ਰਬੰਧ ਦੀ ਨਿਗਰਾਨੀ ਤੇ ਜਵਾਬਦੇਹੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਦੋ ਅਧਿਕਾਰੀਆਂ ਨੂੰ ਮੁਅੱਤਲ ਕਰਨਾ ਹੀ ਕਾਫ਼ੀ ਨਹੀਂ ਹੈ। 17 ਸੀਐਚਡੀ42
ਪਿਛਲੀ ਖ਼ਬਰ ਚੋਣਾਂ ਤੋਂ ਪਹਿਲਾਂ ਮੁਹਾਲੀ ਜ਼ਿਲ੍ਹੇ ਦੇ ਇੰਸਪੈਕਟਰਾਂ ਦੇ ਤਬਾਦਲੇ ਅਗਲੀ ਖ਼ਬਰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਸੁਖਨਾ ਕਾਲੋਨੀ ’ਚ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।