17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਨਾਇਆ ਸੰਗਰਾਂਦ ਦਾ ਦਿਹਾੜਾ

ਐੱਸ. ਏ.

ਅਜੀਤ ਡੈਸਕ 18-11-2026
ਐੱਸ. ਏ. ਐੱਸ. ਨਗਰ, 17 ਨਵੰਬਰ (ਪ੍ਰੋ. ਅਵਤਾਰ ਸਿੰਘ)-ਸਥਾਨਕ ਸੈਕਟਰ-79 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਸੰਦੀਪ ਸਿੰਘ ਨੇ ਦੱਸਿਆ ਕਿ ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਸ਼ਾਮ ਦੇ ਦੀਵਾਨ ਸਜਾਏ ਗਏ, ਜਿਨ੍ਹਾਂ ਦੌਰਾਨ ਪ੍ਰਸਿੱਧ ਕਥਾਵਾਚਕ ਗਿਆਨੀ ਜਤਿੰਦਰ ਸਿੰਘ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਾਲਿਆਂ ਵਲੋਂ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ। ਇਸ ਤੋਂ ਬਾਅਦ ਭਾਈ ਅਮਰਜੀਤ ਸਿੰਘ ਵਲੋਂ ਆਰਤੀ ਚੌਕੀ ਅਤੇ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਵਲੋਂ ਕੀਰਤਨ ਰਾਹੀਂ ਹਾਜ਼ਰੀ ਲੁਆਈ ਗਈ। ਇਸੇ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਥਾਵਾਚਕ ਤੇ ਰਾਗੀ ਜਥਿਆਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਅਤੇ ਨਾਲ ਹੀ ਦਾਨੀ ਸੱਜਣਾਂ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ। ਇਸ ਮੌਕੇ ਜੇ. ਐੱਸ. ਅਰੋੜਾ, ਸੁਖਬੀਰ ਸਿੰਘ ਸੋਢੀ, ਸਾਬਕਾ ਪ੍ਰਧਾਨ ਅਮਰੀਕ ਸਿੰਘ, ਹਰਵਿੰਦਰ ਸਿੰਘ, ਧਰਮਵੀਰ ਸਿੰਘ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ, ਗੁਰਦੀਪ ਸਿੰਘ, ਉੱਘੇ ਟਰਾਂਸਪੋਰਟਰ ਅਵਤਾਰ ਸਿੰਘ, ਪਰਮਿੰਦਰ ਸਿੰਘ ਤੇ ਸੈਕਟਰ ਦੀਆਂ ਸਮੂਹ ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਸਮੇਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਮੈਂਬਰਾਂ ਬੀਬੀ ਰਮਿੰਦਰ ਕੌਰ, ਬੀਬੀ ਬਲਜੀਤ ਕੌਰ, ਬੀਬੀ ਅਵਿਨਾਸ਼ ਕੌਰ ਤੇ ਬੀਬੀ ਜਸਵੀਰ ਕੌਰ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰਵਿੰਦਰ ਸਿੰਘ ਸੈਣੀ ਨੂੰ ਸਦਮਾ , ਮਾਤਾ ਦਾ ਦਿਹਾਂਤ ਅਗਲੀ ਖ਼ਬਰ ਚੋਣਾਂ ਤੋਂ ਪਹਿਲਾਂ ਮੁਹਾਲੀ ਜ਼ਿਲ੍ਹੇ ਦੇ ਇੰਸਪੈਕਟਰਾਂ ਦੇ ਤਬਾਦਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।