19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਾਡਲ ਕਰੀਅਰ ਸੈਂਟਰ ਮੁਹਾਲੀ ਵਲੋਂ ਪਲੇਸਮੈਂਟ ਕੈਂਪ ਅੱਜ

ਐੱਸ. ਏ.

ਅਜੀਤ ਡੈਸਕ 19-11-2026
ਐੱਸ. ਏ. ਐੱਸ. ਨਗਰ, 18 ਨਵੰਬਰ (ਪ੍ਰੋ. ਅਵਤਾਰ ਸਿੰਘ)-ਮਾਡਲ ਕਰੀਅਰ ਸੈਂਟਰ ਮੁਹਾਲੀ ਵਲੋਂ ਅੱਜ 19 ਨਵੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਸਥਿਤ ਕਮਰਾ ਨੰ. 461 ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 1 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਡਲ ਕਰੀਅਰ ਸੈਂਟਰ ਦੇ ਡਿਪਟੀ ਡਾਇਰੈਕਟਰ ਮੀਨਾਕਸ਼ੀ ਅਰੋੜਾ ਨੇ ਦੱਸਿਆ ਇਸ ਪਲੇਸਮੈਂਟ ਕੈਂਪ ‘ਚ ਅਡੀਕੋ ਇੰਡੀਆ, ਏਅਰਟੈਲ, ਏ. ਟੀ. ਐਸ. ਤੇ ਨਾਹਰ ਸਪੀਨਿੰਗ ਮਿਲਜ਼ ਲਿਮਟਿਡ ਦੀਆਂ ਵੱਖ-ਵੱਖ ਅਸਾਮੀਆਂ ਜਿਵੇਂ ਪੀਕਰ, ਪੈਕਰ, ਕੈਸ਼ੀਅਰ, ਸੇਲਜ਼ ਪ੍ਰਮੋਟਰ/ਸਟੋਰ ਜੋਬ, ਡੀ. ਈ. ਓ./ਬੀ. ਪੀ. ਓ. ਅਤੇ ਹੈਲਪਰ ਆਦਿ ਲਈ 8ਵੀਂ, 10ਵੀਂ,12ਵੀਂ ਅਤੇ ਗ੍ਰੈਜੂਏਟ ਪਾਸ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨੌਕਰੀ ਲਈ ਚੁਣੇ ਗਏ ਉਮੀਦਵਾਰਾਂ ਦੀ ਤਨਖਾਹ ਕੰਪਨੀ ਦੇ ਨੋਰਮਜ਼ ਅਨੁਸਾਰ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਕੰਮ ਕਰਨ ਦਾ ਸਥਾਨ ਮੁਹਾਲੀ ਹੋਵੇਗਾ। ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਮੌਕੇ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫ਼ਿਕੇਟ, ਉਨ੍ਹਾਂ ਦੀਆਂ ਫੋਟੋ ਕਾਪੀਆਂ ਅਤੇ ਰਿਜ਼ੀਊਮ ਨਾਲ ਲੈ ਕੇ ਆਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਪਲੇਸਮੈਂਟ ਕੈਂਪ ਲਈ ਵੱਖਰੇ ਤੌਰ ‘ਤੇ ਕੋਈ ਟੀ. ਏ./ਡੀ. ਏ. ਨਹੀਂ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਕੈਂਸਰ ਖੋਜ ਅਤੇ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਹੋਮੀ ਭਾਭਾ ਹਸਪਤਾਲ ਵਲੋਂ ਅਸ਼ੋਕਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬ... ਅਗਲੀ ਖ਼ਬਰ ਭਾਰਤੀ ਫ਼ੌਜ ਦੇ ਸਾਬਕਾ ਮੁਖੀ ਜਨਰਲ ਵੀ.ਪੀ. ਮਲਿਕ ਵਲੋਂ ਲੇਖਿਕਾ ਸਹਾਨਾ ਵਾਲੀਆ ਦੇ ਪਲੇਠੇ ਨਾਵਲ ਨੂੰ ਕੀਤਾ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।