19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕੈਂਸਰ ਖੋਜ ਅਤੇ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਹੋਮੀ ਭਾਭਾ ਹਸਪਤਾਲ ਵਲੋਂ ਅਸ਼ੋਕਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਮੁੱਲਾਂਪੁਰ ਗਰੀਬਦਾਸ, 18 ਨਵੰਬਰ (ਦਿਲਬਰ ਸਿੰਘ ਖੈਰਪੁਰ)-ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਨਿਊ ਚੰਡੀਗੜ੍ਹ ਨੇ ਕੈਂਸਰ ਦੀ ਦੇਖਭਾਲ ‘ਚ ਅਕਾਦਮਿਕ ਆਦਾਨ-ਪ੍ਰਦਾਨ, ਵਿਗਿਆਨਕ ਖੋਜ ਅਤੇ ਸਹਿਯੋਗੀ ਪਹਿਲਕਦਮੀਆਂ ਨੂੰ ਮਜ਼ਬੂਤ ਕਰਨ ਲਈ ਅੱਜ ਅਸ਼ੋਕਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। ਇਸ ਸਮਝੌਤੇ ‘ਤੇ ਦੋਵਾਂ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਹੋਮੀ ਭਾਭਾ ਹਸਪਤਾਲ ਦੇ ਡਾਇਰੈਕਟਰ ਡਾ.

ਸਮਝੌਤਾ ਪੱਤਰ ’ਤੇ ਹਸਤਾਖ਼ਰ ਕਰਨ ਮੌਕੇ ਖੁਸ਼ੀ ਜ਼ਾਹਿਰ ਕਰਦੇ ਹੋਏ ਹੋਮੀ ਭਾਭਾ ਹਸਪਤਾਲ ਦੇ ਡਾਇਰੈਕਟਰ ਡਾ. ਅਸ਼ੀਸ਼ ਗੁਲੀਆ ਅਤੇ ਅਸ਼ੋਕਾ ਯੂਨੀਵਰਸਿਟੀ ਦੇ ਡੀਨ ਡਾ. ਅਨੁਰਾਗ ਅਗਰਵਾਲ। ਤਸਵੀਰ : ਦਿਲਬਰ ਸਿੰਘ ਖੈਰਪੁਰ 19-11-2026
ਮੁੱਲਾਂਪੁਰ ਗਰੀਬਦਾਸ, 18 ਨਵੰਬਰ (ਦਿਲਬਰ ਸਿੰਘ ਖੈਰਪੁਰ)-ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਨਿਊ ਚੰਡੀਗੜ੍ਹ ਨੇ ਕੈਂਸਰ ਦੀ ਦੇਖਭਾਲ ‘ਚ ਅਕਾਦਮਿਕ ਆਦਾਨ-ਪ੍ਰਦਾਨ, ਵਿਗਿਆਨਕ ਖੋਜ ਅਤੇ ਸਹਿਯੋਗੀ ਪਹਿਲਕਦਮੀਆਂ ਨੂੰ ਮਜ਼ਬੂਤ ਕਰਨ ਲਈ ਅੱਜ ਅਸ਼ੋਕਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। ਇਸ ਸਮਝੌਤੇ ‘ਤੇ ਦੋਵਾਂ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਹੋਮੀ ਭਾਭਾ ਹਸਪਤਾਲ ਦੇ ਡਾਇਰੈਕਟਰ ਡਾ. ਅਸ਼ੀਸ਼ ਗੁਲੀਆ ਅਤੇ ਅਸ਼ੋਕਾ ਯੂਨੀਵਰਸਿਟੀ ਦੇ ਡੀਨ ਡਾ. ਅਨੁਰਾਗ ਅਗਰਵਾਲ ਵਲੋਂ ਦਸਤਖ਼ਤ ਕੀਤੇ ਗਏ। ਇਸ ਸਹਿਯੋਗ ਦਾ ਉਦੇਸ਼ ਸਾਂਝੇ ਖੋਜ ਪ੍ਰਾਜੈਕਟਾਂ, ਅਕਾਦਮਿਕ ਵਿਚਾਰ-ਵਟਾਂਦਰੇ, ਸਹਿ-ਪ੍ਰਕਾਸ਼ਨਾਂ, ਬੌਧਿਕ ਸੰਪਤੀ ਅਧਿਕਾਰ ਪਹਿਲਕਦਮੀਆਂ ਤੇ ਸਮਾਜਿਕ ਜਾਗਰੂਕਤਾ ਤੇ ਹੁਨਰ ਵਿਕਾਸ ਵਰਕਸ਼ਾਪਾਂ, ਸੈਮੀਨਾਰਾਂ ਅਤੇ ਕਾਨਫ਼ਰੰਸਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ‘ਤੇ ਬੋਲਦਿਆਂ ਡਾ. ਅਸ਼ੀਸ਼ ਗੁਲੀਆ ਨੇ ਕਿਹਾ ਕਿ ਅੱਜ ਕੈਂਸਰ ਖੋਜ ਲਈ ਇਕ ਬਹੁ-ਅਨੁਸ਼ਾਸਨੀ ਪਹੁੰਚ ਦੀ ਲੋੜ ਹੈ, ਜੋ ਕਿ ਕਲੀਨਿਕਲ ਮੁਹਾਰਤ, ਉੱਨਤ ਤਕਨਾਲੋਜੀ ਅਤੇ ਵਿਗਿਆਨਕ ਨਵੀਨਤਾ ਨੂੰ ਇਕੱਠਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਖੋਜ ਸਹਿਯੋਗ ਨੂੰ ਮਜ਼ਬੂਤ ਕਰਨ, ਕੈਂਸਰ ਦੀ ਜਾਂਚ ਅਤੇ ਇਲਾਜ ‘ਚ ਨਵੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਅਤੇ ਵਿਗਿਆਨਕ ਖੋਜਾਂ ਨੂੰ ਮਰੀਜ਼ਾਂ ਲਈ ਸਾਰਥਿਕ ਲਾਭਾਂ ‘ਚ ਬਦਲਣ ਲਈ ਇਕ ਮਹੱਤਵਪੂਰਨ ਮੰਚ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਕੈਂਸਰ ਦੀ ਦੇਖਭਾਲ ਨੂੰ ਅੱਗੇ ਵਧਾਉਣ ਅਤੇ ਬਿਹਤਰ ਨਤੀਜੇ ਹਾਸਿਲ ਕਰਨ ਲਈ ਅਜਿਹੀਆਂ ਭਾਈਵਾਲੀਆਂ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਦੋਵਾਂ ਸੰਸਥਾਵਾਂ ਨੇ ਸਹਿਯੋਗ ਦੇ ਕਈ ਸੰਭਾਵਿਤ ਖੇਤਰਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ‘ਚ ਕੈਂਸਰ ਜੀਨੋਮਿਕਸ ਅਤੇ ਸਪੇਸ਼ੀਅਲ ਜੀਨੋਮਿਕਸ, ਕੈਂਸਰ ਇਮਯੂਨੋਲੋਜੀ ਅਤੇ ਇਮਯੂਨੋਥੈਰੇਪੀ, ਮੌਲੀਕਿਊਲਰ ਅਤੇ ਟਰਾਂਸਲੇਸ਼ਨਲ ਕੈਂਸਰ ਖੋਜ, ਮੈਡੀਕਲ ਇਮੇਜਿੰਗ, ਉੱਨਤ ਜਾਂਚ (ਡਾਇਗਨੌਸਟਿਕਸ) ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਿਤ ਸਿਹਤ ਸੰਭਾਲ ਹੱਲ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਸਮਝੌਤੇ ਤਹਿਤ ਵਿਗਿਆਨਕ ਸਮਝ ਨੂੰ ਵਧਾਉਣ ਅਤੇ ਮਰੀਜ਼ਾਂ ਦੀ ਦੇਖਭਾਲ ‘ਚ ਸੁਧਾਰ ਕਰਨ ਲਈ ਲੈਬੋਰਟਰੀ ਆਧਾਰਿਤ ਖੋਜ ਦੇ ਨਾਲ ਕਲੀਨਿਕਲ ਡੇਟਾ ਨੂੰ ਜੋੜਨ ਦੀ ਸੰਭਾਵਨਾ ਵੀ ਤਲਾਸ਼ੀ ਜਾਵੇਗੀ।
ਪਿਛਲੀ ਖ਼ਬਰ ਐਲ. ਈ. ਡੀ. ਟੀ. ਵੀ. ਚੋਰੀ ਕਰਨ ਵਾਲੇ ਪੰਜ ਮੈਂਬਰੀ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ ਅਗਲੀ ਖ਼ਬਰ ਮਾਡਲ ਕਰੀਅਰ ਸੈਂਟਰ ਮੁਹਾਲੀ ਵਲੋਂ ਪਲੇਸਮੈਂਟ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।