ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਗਿਲਕੋ ਗਰੁੱਪ ਦੇ 25ਵੇਂ ਫਾਊਂਡਰਜ਼ ਡੇ ਮੌਕੇ ਮੁਫ਼ਤ ਅੱਖਾਂ ਤੇ ਮੈਡੀਕਲ ਜਾਂਚ ਕੈਂਪ ਅੱਜ-ਗਿੱਲ
ਖਰੜ, 21 ਨਵੰਬਰ (ਗੁਰਮੁੱਖ ਸਿੰਘ ਮਾਨ)-ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਗਿਲਕੋ ਗਰੁੱਪ ਦੇ 25ਵੇਂ ਫਾਊਂਡਰਜ਼ ਡੇ ਨੂੰ ਸਮਰਪਿਤ ਗਿਲਕੋ ਇੰਟਰਨੈਸ਼ਨਲ ਸਕੂਲ ਖਰੜ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਮੁਫ਼ਤ ਅੱਖਾਂ ਤੇ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਰਣਜੀਤ ਸਿੰਘ ਗਿੱਲ ਫਾਊਂਡਰ ਗਿਲਕੋ ਗਰੁੱਪ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀ ਮੁਫ਼ਤ ਜਾਂਚ ਦੇ ਨਾਲ-ਨਾਲ ਅੱਖਾਂ ਦੇ ਪਿਛਲੇ ਪਰਦੇ ਦੀ ਜਾਂਚ ਵੀ ਕੀਤੀ ਜਾਵੇਗੀ।
ਅਜੀਤ ਡੈਸਕ
22-11-2026