ਗੁਰੂ ਸਾਹਿਬਾਨ ਦੀ ਬਾਣੀ ਤੇ ਉਪਦੇਸ਼ ਸਮਾਜ ਲਈ ਪ੍ਰੇਰਨਾ ਸ੍ਰੋਤ-ਕੰਗ
ਮੁੱਲਾਂਪੁਰ ਗਰੀਬਦਾਸ, 21 ਨਵੰਬਰ (ਦਿਲਬਰ ਸਿੰਘ ਖੈਰਪੁਰ)-ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਸ਼ਿਵਾਲਿਕ ਪਹਾੜੀਆਂ ਵਿਚ ਵਸਦੇ ਪਿੰਡ ਸਿਸਵਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਕਰਵਾਏ ਸਾਲਾਨਾ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕੀਤੀ। ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਬਾਣੀ ਤੇ ਉਪਦੇਸ਼ ਸਮਾਜ ਲਈ ਪ੍ਰੇਰਨਾ ਸ੍ਰੋਤ ਹਨ।
ਅਜੀਤ ਡੈਸਕ
22-11-2026