ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੋਲਡੀ ਨੇ ਦੁਕਾਨਦਾਰਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਮਾਜਰੀ, 21 ਨਵੰਬਰ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਵਲੋਂ ਆਪਣੀਆਂ ਚੋਣ ਸਰਗਰਮੀਆਂ ਸ਼ੁਰੂ ਕਰਦੇ ਹੋਏ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਰਮਿੰਦਰ ਸਿੰਘ ਗੋਲਡੀ ਨੇ ਸਥਾਨਕ ਕਸਬਾ ਬਲਾਕ ਮਾਜਰੀ ਵਿਖੇ ਪਹੁੰਚ ਕੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਨਾਲ ਹੀ ਸਬ-ਤਹਿਸੀਲ ਮਾਜਰੀ ਸਥਿਤ ਫ਼ਰਦ ਕੇਂਦਰ, ਸੁਵਿਧਾ ਕੇਂਦਰ ਤੇ ਪਟਵਾਰਖਾਨੇ ‘ਚ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਮੌਕੇ ‘ਤੇ ਹਾਜ਼ਰ ਪਤਵੰਤਿਆਂ ਤੋਂ ਜਾਣਕਾਰੀ ਇਕੱਤਰ ਕੀਤੀ।
ਅਜੀਤ ਡੈਸਕ
22-11-2026