22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ਼ਿਵਾਲਿਕ ਸਿਟੀ ਖਰੜ ਦੇ ਵਕੀਲਾਂ ਦੇ ਵਫ਼ਦ ਵਲੋਂ ਐਡਵੋਕੇਟ ਐੱਨ. ਕੇ. ਵਰਮਾ ਨਾਲ ਮੀਟਿੰਗ

ਖਰੜ, 22 ਨਵੰਬਰ (ਗੁਰਮੁੱਖ ਸਿੰਘ ਮਾਨ)-ਸ਼ਿਵਾਲਿਕ ਸਿਟੀ ਖਰੜ ਦੇ ਵਕੀਲਾਂ ਦੇ ਇਕ ਵਫ਼ਦ ਵਲੋਂ ਖਰੜ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਐਡਵੋਕੇਟ ਐੱਨ. ਕੇ.

ਅਜੀਤ ਡੈਸਕ 23-11-2026
ਖਰੜ, 22 ਨਵੰਬਰ (ਗੁਰਮੁੱਖ ਸਿੰਘ ਮਾਨ)-ਸ਼ਿਵਾਲਿਕ ਸਿਟੀ ਖਰੜ ਦੇ ਵਕੀਲਾਂ ਦੇ ਇਕ ਵਫ਼ਦ ਵਲੋਂ ਖਰੜ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਐਡਵੋਕੇਟ ਐੱਨ. ਕੇ. ਵਰਮਾ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਵਕੀਲਾਂ ਨੇ ਕਾਨੂੰਨੀ ਕਿੱਤੇ ਨਾਲ ਜੁੜੇ ਵੱਖ-ਵੱਖ ਮੁੱਦਿਆਂ ਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਬਾਰੇ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ। ਇਸੇ ਦੌਰਾਨ ਵਫ਼ਦ ਨੇ ਆਪਣੀਆਂ ਪ੍ਰਮੁੱਖ ਮੰਗਾਂ ਜਿਵੇਂ ਕਿ ਐਡਵੋਕੇਟ ਪ੍ਰੋਟੈਕਸ਼ਨ ਐਕਟ ਲਾਗੂ ਕ ਰਨਾਂ, ਵਕੀਲਾਂ ਲਈ ਮੈਡੀਕਲ ਇੰਸ਼ੋਰੈਂਸ ਦੀ ਸਹੂਲਤ ਮੁਹੱਈਆ ਕਰਵਾਉਣਾ, ਲੋੜੀਂਦੀ ਗਿਣਤੀ ‘ਚ ਐਡਵੋਕੇਟ ਚੈਂਬਰਾਂ ਦਾ ਨਿਰਮਾਣ ਕਰਵਾਉਣਾ ਅਤੇ ਨਿਰਧਾਰਤ ਸ਼ਰਤਾਂ ਤਹਿਤ ਆਪਣਾ ਪ੍ਰੈਕਟਿਸ ਲਾਇਸੰਸ ਸਿਰੰਡਰ ਕਰਨ ਵਾਲੇ ਵਕੀਲਾਂ ਲਈ ਮਹੀਨਾਵਾਰ ਪੈਨਸ਼ਨ ਦੀ ਵਿਵਸਥਾ ਕਰਨਾ ਆਦਿ ਸਭ ਦੇ ਸਾਹਮਣੇ ਰੱਖੀਆਂ। ਵਕੀਲਾਂ ਦਾ ਕਹਿਣਾ ਸੀ ਕਿ ਇਨ੍ਹਾਂ ਸਹੂਲਤਾਂ ਨਾਲ ਵਕੀਲ ਭਾਈਚਾਰੇ ਨੂੰ ਸਮਾਜਿਕ ਤੇ ਆਰਥਿਕ ਸੁਰੱਖਿਆ ਮਿਲੇਗੀ ਅਤੇ ਉਹ ਆਪਣੀਆਂ ਪੇਸ਼ੇਵਰ ਜ਼ਿੰਮੇਵਾਰੀਆਂ ਨੂੰ ਹੋਰ ਵੀ ਬੇਫਿਕਰ ਹੋ ਕੇ ਨਿਭਾ ਸਕਣਗੇ। ਇਸੇ ਦੌਰਾਨ ਐਡਵੋਕੇਟ ਐਨ. ਕੇ. ਵਰਮਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਵਕੀਲਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਤੋਂ ਭਲੀ-ਭਾਂਤੀ ਜਾਣੂ ਹਨ। ਉਨ੍ਹਾਂ ਕਿਹਾ ਕਿ ਵਕੀਲ ਭਾਈਚਾਰੇ ਦੇ ਹਿੱਤ ਸਦਾ ਉਨ੍ਹਾਂ ਦੀ ਪ੍ਰਮੁੱਖ ਤਰਜ਼ੀਹ ਰਹਿਣਗੇ ਅਤੇ ਮੀਟਿੰਗ ‘ਚ ਰੱਖੀਆਂ ਗਈਆਂ ਮੰਗਾਂ ਨੂੰ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਤੇ ਸੰਬੰਧਿਤ ਮੰਚਾਂ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਕੀਲਾਂ ਨੂੰ ਸਨਮਾਨ, ਸੁਰੱਖਿਆ ਤੇ ਸਮਾਜਿਕ-ਆਰਥਿਕ ਸਹੂਲਤਾਂ ਮਿਲਣੀਆਂ ਸਮੇਂ ਦੀ ਮੁੱਖ ਲੋੜ ਹੈ। ਮੀਟਿੰਗ ‘ਚ ਜੀ. ਐੱਸ. ਰਾਣਾ, ਗੀਤਾਂਜਲੀ ਬਾਲੀ, ਗੁਰਿੰਦਰ ਸਿੰਘ ਭੰਡਾਰੀ ਤੇ ਧਰੁਵ ਸਮੇਤ ਹੋਰ ਵਕੀਲ ਤੇ ਪਤਵੰਤੇ ਵੀ ਹਾਜ਼ਰ ਸਨ। ਇਸੇ ਦੌਰਾਨ ਵਕੀਲਾਂ ਨੇ ਭਰੋਸਾ ਦਿਵਾਇਆ ਕਿ ਜੇਕਰ ਭਾਜਪਾ ਸਾਲ 2027 ਦੀਆਂ ਚੋਣਾਂ ‘ਚ ਖਰੜ ਹਲਕੇ ਤੋਂ ਐਡਵੋਕੇਟ ਐਨ. ਕੇ. ਵਰਮਾ ਨੂੰ ਮੌਕਾ ਦਿੰਦੀ ਹੈ ਤਾਂ ਉਨ੍ਹਾਂ ਦਾ ਤਜ਼ਰਬਾ, ਇਲਾਕੇ ਨਾਲ ਡੂੰਘਾ ਜੁੜਾਅ ਅਤੇ ਵੱਖ-ਵੱਖ ਵਰਗਾਂ ਨਾਲ ਮਜ਼ਬੂਤ ਸੰਪਰਕ ਪਾਰਟੀ ਲਈ ਲਾਹੇਵੰਦ ਸਾਬਿਤ ਹੋ ਸਕਦਾ ਹੈ।
ਪਿਛਲੀ ਖ਼ਬਰ ਕਪਿਲ ਸ਼ਰਮਾ ਵਲੋਂ ਪੁਸਤਕ “ਰੂਹ ਦਾ ਰਿਸ਼ਤਾ” ਨੂੰ ਲੋਕ ਅਰਪਣ ਕਰਨ ’ਤੇ ਉਤਸ਼ਾਹਤ ਹਾਂ-ਸੁਮਨਦੀਪ ਸੋਹਣੀ ਅਗਲੀ ਖ਼ਬਰ 37 ਸਾਲਾ ਵਿਅਕਤੀ ਵਲੋਂ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।