24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

‘ ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵਲੋਂ 525 ਥਾਵਾਂ ’ਤੇ ਛਾਪੇਮਾਰੀ, 201 ਕਾਬੂ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 307ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 525 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 307ਵੇਂ ਦਿਨ ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਇਕ ਹਥਿਆਰ ਬਰਾਮਦ ਕੀਤਾ।

ਅਜੀਤ ਡੈਸਕ 24-11-2026
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 307ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 525 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 307ਵੇਂ ਦਿਨ ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਇਕ ਹਥਿਆਰ ਬਰਾਮਦ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 86259 ਹੋ ਗਈ ਹੈ। ਇਸ ਤੋਂ ਇਲਾਵਾ 238 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 632ਵੇਂ ਦਿਨ ਵੀ ਜਾਰੀ ਰੱਖਿਆ। ਅੱਜ 169 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 18.8 ਕਿਲੋ ਹੈਰੋਇਨ, 1.8 ਕਿਲੋ ਅਫੀਮ, 562 ਨਸ਼ੀਲੀਆਂ ਗੋਲੀਆਂ ਅਤੇ 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿਰਫ਼ 632 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 94,746 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।
ਪਿਛਲੀ ਖ਼ਬਰ ਡਾਬਰ ਹਨੀਟਸ ਨੇ ਹਿਮੇਸ਼ ਰੇਸ਼ਮੀਆ ਦੀ ਵਿਸ਼ੇਸ਼ਤਾ ਵਾਲੀ ਇਕ ਮਜ਼ੇਦਾਰ ‘ਖਾਂਸੀ ਕਾ ਕੰਮ ਤਮਾਮ’ ਮੁਹਿੰਮ ਕੀਤੀ ਸ਼ੁਰੂ ਅਗਲੀ ਖ਼ਬਰ ਮੁਹਾਲੀ ਵਿਖੇ ਫਾਇਰਿੰਗ ਤੇ ਫਿਰੌਤੀ ਮੰਗਣ ਦੇ ਮਾਮਲੇ ’ਚ ਗੈਂਗਸਟਰ ਕਾਲੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।