23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਵਲੋਂ ਮੀਟਿੰਗ

ਐੱਸ. ਏ.

ਅਜੀਤ ਡੈਸਕ 24-11-2026
ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਮੀਟਿੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਤੇ ਵਾਅਦਾ ਖ਼ਿਲਾਫ਼ੀ ਕਰਦਿਆਂ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਨਾਲ ਜਾਣ-ਬੁੱਝ ਕੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਲੀਵੇਜ ਕਰਮਚਾਰੀ ਪਿਛਲੇ 15-20 ਸਾਲਾ ਤੋਂ ਬੋਰਡ ਵਿਚ ਹੈਲਪਰ, ਕਲਰਕ, ਡਾਟਾ ਐਂਟਰੀ ਅਤੇ ਪੀਅਨ ਦੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ, ਪ੍ਰੰਤੂ ਹੁਣ ਤੱਕ ਕਿਸੇ ਵੀ ਸਰਕਾਰ ਅਤੇ ਬੋਰਡ ਮੈਨੇਜਮੈਂਟ ਨੇ ਉਨ੍ਹਾਂ ਦੀ ਕੋਈ ਵੀ ਮੰਗ ਨਹੀਂ ਮੰਨੀ। ਉਨ੍ਹਾਂ ਕਿਹਾ ਕਿ ਡੇਲੀਵੇਜ ਮੁਲਾਜ਼ਮਾਂ ਨੂੰ ਪੰਜਾਬ ਦੀ ਆਪ ਸਰਕਾਰ ਤੋਂ ਵੱਡੀਆਂ ਆਸਾਂ ਸਨ ਕਿਉਂਕਿ ਚੋਣਾਂ ਸਮੇਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਬੋਰਡ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪ੍ਰੰਤੂ ਸਾਢੇ ਚਾਰ ਸਾਲਾਂ ਦੇ ਕਾਰਜ ਕਾਲ ਦੌਰਾਨ ਸਰਕਾਰ ਨੇ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਬੀਤੀ 15 ਅਕਤੂਬਰ ਨੂੰ ਬੋਰਡ ਮੈਨੇਜਮੈਂਟ ਵਲੋਂ 160 ਦੇ ਕਰੀਬ ਡੇਲੀਵੇਜ ਮੁਲਾਜ਼ਮਾਂ ਨੂੰ 7 ਟੀਮਾਂ ਵਿਚ ਵੰਡ ਕੇ ਵੱਖ-ਵੱਖ ਸ਼ਾਖਾਵਾਂ ਵਿਚ ਪਿਆ ਪੁਰਾਣਾ ਸਮਾਨ ਜਿਵੇਂ ਕਿ ਅਲਮਾਰੀਆਂ, ਲੱਕੜ, ਟਾਇਰ , ਰੱਦੀ ਅਤੇ ਸਫ਼ਾਈ ਕਰਵਾਉਣ ਆਦਿ ਗੈਰ ਵਾਜਬ ਕੰਮਾਂ ਤੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਯੂਨੀਅਨ ਦੇ ਜਰਨਲ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆਂ ਹੈ ਕਿ ਜਿਨ੍ਹਾਂ ਮੁਲਾਜ਼ਮਾਂ ਨੇ ਬੋਰਡ ਵਲੋਂ ਤਿਆਰ ਕੀਤੀ ਨੀਤੀ ਨੂੰ ਨਹੀਂ ਅਪਣਾਇਆਂ ਅਤੇ ਇਸ ਨੂੰ ਮਾਣਯੋਗ ਹਾਈਕੋਰਟ ਵਿਚ ਚੁਨੌਤੀ ਦਿੱਤੀ ਹੈ, ਉਨ੍ਹਾਂ ਡੇਲੀਵੇਜ ਕਰਮਚਾਰੀਆਂ ਨੂੰ ਬਦਲੇ ਦੀ ਭਾਵਨਾ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਮਾਣਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਮੰਗਾ ਨੂੰ ਲਾਗੂ ਨਾ ਕੀਤਾ ਅਤੇ ਕਰਮਚਾਰੀਆਂ ਨੂੰ ਪਹਿਲਾਂ ਵਾਲੀਆਂ ਸੀਟਾਂ ਤੇ ਨਾ ਭੇਜਿਆ ਗਿਆ ਤਾਂ ਯੂਨੀਅਨ ਵਲੋਂ ਆਉਂਦੇ ਦਿਨਾਂ ਵਿਚ ਕਿਸਾਨ ਜਥੇਬੰਦੀਆਂ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਦੇ ਨਾਲ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।
ਪਿਛਲੀ ਖ਼ਬਰ ਕੈਂਪ ਦੌਰਾਨ 153 ਲਾਭਪਾਤਰੀਆਂ ਦੇ ਬਣੇ ਮੁਫ਼ਤ ਇਲਾਜ ਵਾਲੇ ਸਿਹਤ ਕਾਰਡ ਅਗਲੀ ਖ਼ਬਰ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਸੰਗਤਾਂ ਨੇ ਕੀਤਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।