23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬੂਥਗੜ੍ਹ ਦੇ ਸਰਕਾਰੀ ਸਕੂਲ ਨੇੜੇ ਟ੍ਰੈਫ਼ਿਕ ਲਾਈਟਾਂ ਦਰੱਖਤਾਂ ਦੀਆਂ ਟਾਹਣੀਆਂ ਨਾਲ ਢਕੀਆਂ ਹੋਣ ਕਾਰਨ ਰਾਹਗੀਰਾਂ ਨੂੰ ਹੋ ਰਹੀ ਹੈ ਪ੍ਰੇਸ਼ਾਨੀ ਲੋਕ ਨਿਰਮਾਣ ਵਿਭਾਗ ਅਤੇ ਟੋਲ ਪਲਾਜ਼ਾ ਪ੍ਰਬੰਧਕਾਂ ਤੋਂ ਟਾਹਣੀਆਂ ਹਟਾਉਣ ਤੇ ਟ੍ਰੈਫ਼ਿਕ ਲਾਈਟਾਂ ਵੱਲ ਧਿਆਨ ਦੇਣ ਦੀ ਮੰਗ

ਮਾਜਰੀ, 23 ਨਵੰਬਰ (ਕੁਲਵੰਤ ਸਿੰਘ ਧੀਮਾਨ)-ਕੁਰਾਲੀ-ਸਿਸਵਾਂ ਮਾਰਗ ‘ਤੇ ਪਿੰਡ ਬੂਥਗੜ੍ਹ ਦੇ ਸਰਕਾਰੀ ਸਕੂਲ ਨੇੜੇ ਲੱਗੀਆਂ ਟ੍ਰੈਫ਼ਿਕ ਲਾਈਟਾਂ ਅੱਗੇ ਸੜਕ ਕਿਨਾਰੇ ਖੜ੍ਹੇ ਦਰੱਖ਼ਤਾਂ ਦੀਆਂ ਟਾਹਣੀਆਂ ਆਉਣ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਟਾਹਣੀਆਂ ਕਾਰਨ ਚੰਡੀਗੜ੍ਹ ਤੋਂ ਕੁਰਾਲੀ ਵੱਲ ਆਉਣ ਵਾਲੇ ਵਾਹਨ ਚਾਲਕਾਂ ਨੂੰ ਟ੍ਰੈਫ਼ਿਕ ਲਾਈਟਾਂ ਸਪੱਸ਼ਟ ਦਿਖਾਈ ਨਹੀਂ ਦਿੰਦੀਆਂ, ਜਿਸ ਕਾਰਨ ਉਨ੍ਹਾਂ ਨੂੰ ਇਹ ਪਤਾ ਲਗਾਉਣ ‘ਚ ਮੁਸ਼ਕਿਲ ਆਉਂਦੀ ਹੈ ਕਿ ਲਾਈਟ ਲਾਲ ਹੈ ਜਾਂ ਹਰੀ।

ਪਿੰਡ ਬੂਥਗੜ੍ਹ ਦੇ ਸਰਕਾਰੀ ਸਕੂਲ ਨੇੜੇ ਦਰੱਖ਼ਤ ਦੀਆਂ ਟਾਹਣੀਆਂ ’ਚ ਲੁਕੀਆਂ ਟ੍ਰੈਫ਼ਿਕ ਲਾਈਟਾਂ। ਤਸਵੀਰ : ਕੁਲਵੰਤ ਸਿੰਘ ਧੀਮਾਨ 24-11-2026
ਮਾਜਰੀ, 23 ਨਵੰਬਰ (ਕੁਲਵੰਤ ਸਿੰਘ ਧੀਮਾਨ)-ਕੁਰਾਲੀ-ਸਿਸਵਾਂ ਮਾਰਗ ‘ਤੇ ਪਿੰਡ ਬੂਥਗੜ੍ਹ ਦੇ ਸਰਕਾਰੀ ਸਕੂਲ ਨੇੜੇ ਲੱਗੀਆਂ ਟ੍ਰੈਫ਼ਿਕ ਲਾਈਟਾਂ ਅੱਗੇ ਸੜਕ ਕਿਨਾਰੇ ਖੜ੍ਹੇ ਦਰੱਖ਼ਤਾਂ ਦੀਆਂ ਟਾਹਣੀਆਂ ਆਉਣ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਟਾਹਣੀਆਂ ਕਾਰਨ ਚੰਡੀਗੜ੍ਹ ਤੋਂ ਕੁਰਾਲੀ ਵੱਲ ਆਉਣ ਵਾਲੇ ਵਾਹਨ ਚਾਲਕਾਂ ਨੂੰ ਟ੍ਰੈਫ਼ਿਕ ਲਾਈਟਾਂ ਸਪੱਸ਼ਟ ਦਿਖਾਈ ਨਹੀਂ ਦਿੰਦੀਆਂ, ਜਿਸ ਕਾਰਨ ਉਨ੍ਹਾਂ ਨੂੰ ਇਹ ਪਤਾ ਲਗਾਉਣ ‘ਚ ਮੁਸ਼ਕਿਲ ਆਉਂਦੀ ਹੈ ਕਿ ਲਾਈਟ ਲਾਲ ਹੈ ਜਾਂ ਹਰੀ। ਇਸ ਕਾਰਨ ਹਰ ਸਮੇਂ ਸੜਕੀ ਹਾਦਸਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਖਾਸ ਕਰਕੇ ਵਾਹਨ ਚਾਲਕਾਂ ਨੂੰ ਟ੍ਰੈਫ਼ਿਕ ਲਾਈਟਾਂ ਦਿਖਾਈ ਨਾ ਦੇਣ ਕਾਰਨ ਅਚਾਨਕ ਬ੍ਰੇਕ ਲਗਾਉਣੀ ਪੈਂਦੀ ਹੈ, ਜਿਸ ਨਾਲ ਪਿੱਛੇ ਆਉਣ ਵਾਲੇ ਵਾਹਨਾਂ ਲਈ ਵੀ ਖਤਰਾ ਪੈਦਾ ਹੋ ਜਾਂਦਾ ਹੈ। ਜ਼ਿਕਰਯੋਗ ਹੈ ਕਿ ਇਸ ਮਾਰਗ ‘ਤੇ ਲੋਕ ਨਿਰਮਾਣ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੜੌਦੀ ਵਿਖੇ ਟੋਲ ਪਲਾਜ਼ਾ ਵੀ ਲੱਗਿਆ ਹੋਇਆ ਹੈ, ਜਿਥੇ ਕਿ ਪ੍ਰਬੰਧਕਾਂ ਵਲੋਂ ਰੋਜ਼ਾਨਾ ਰਾਹਗੀਰਾਂ ਤੋਂ ਲੱਖਾਂ ਰੁ. ਟੋਲ ਵਸੂਲਿਆ ਜਾਂਦਾ ਹੈ, ਪਰ ਇਸ ਦੇ ਬਾਵਜੂਦ ਰਾਹਗੀਰਾਂ ਨੂੰ ਪੇਸ਼ ਆ ਰਹੀ ਇਸ ਗੰਭੀਰ ਸਮੱਸਿਆ ਵੱਲ ਨਾ ਤਾਂ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਅਤੇ ਨਾ ਹੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਨਜ਼ਰ ਜਾ ਰਹੀ ਹੈ। ਖੇਤਰ ਦੇ ਲੋਕਾਂ ਅਤੇ ਰਾਹਗੀਰਾਂ ਨੇ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀਆਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਬੜੌਦੀ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਟ੍ਰੈਫ਼ਿਕ ਲਾਈਟਾਂ ਅੱਗੇ ਆ ਰਹੀਆਂ ਦਰੱਖਤ ਦੀਆਂ ਟਾਹਣੀਆਂ ਨੂੰ ਤੁਰੰਤ ਕਟਵਾਇਆ ਜਾਵੇ ਅਤੇ ਟ੍ਰੈਫ਼ਿਕ ਲਾਈਟਾਂ ਦੀ ਸਹੀ ਦਿੱਖ ਤੇ ਕਾਰਜਸ਼ੀਲਤਾ ਯਕੀਨੀ ਬਣਾਈ ਜਾਵੇ ਤਾਂ ਜੋ ਰਾਹਗੀਰਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਨਿਜਾਤ ਮਿਲ ਸਕੇ ਅਤੇ ਸੜਕੀ ਹਾਦਸਿਆਂ ਤੋਂ ਬਚਾਅ ਹੋ ਸਕੇ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਮਹਾਰਾਜਾ ਅੱਜ ਸਰੋਵਰ ’ਚ ਸੁੱਟੇ ਜਾ ਰਹੇ ਸੀਵਰੇਜ ਅਤੇ ਘਰੇਲੂ ਗੰਦੇ ਪਾਣੀ ’ਤੇ ਤੁਰੰਤ ਰੋਕ ਲਗਾਏ- ਵਿਨੀ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।