25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਨੌਜਵਾਨਾਂ ਨੂੰ ਹੈਰੋਇਨ ਦੀਆਂ ਛੋਟੀਆਂ-ਛੋਟੀਆਂ ਪੁੜੀਆਂ ਵੇਚਣ ਵਾਲੇ 2 ਨਸ਼ਾ ਤਸਕਰ ਗ੍ਰਿਫ਼ਤਾਰ

ਪੰਚਕੂਲਾ, 24 ਨਵੰਬਰ (ਕਪਿਲ)- ਪੰਚਕੂਲਾ ਪੁਲਿਸ ਵਲੋਂ ਜ਼ਿਲ੍ਹੇ ਵਿਚ ਨਸ਼ੇ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚ ਧੱਕਣ ਵਾਲੇ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕ੍ਰਾਈਮ ਬ੍ਰਾਂਚ-3 ਦੀ ਟੀਮ ਨੇ ਕਾਲਕਾ ਅਤੇ ਪਿੰਜੌਰ ਦੇ ਪੇਂਡੂ ਖੇਤਰਾਂ ਵਿਚ ਹੈਰੋਇਨ ਦੀਆਂ ਛੋਟੀਆਂ-ਛੋਟੀਆਂ ਪੁੜੀਆਂ ਬਣਾ ਕੇ ਵੇਚਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਨਸ਼ੇ ਦੇ ਕਾਰੋਬਾਰ ’ਚ ਸ਼ਾਮਿਲ ਤਸਕਰ ਪੁਲਿਸ ਹਿਰਾਸਤ ਵਿਚ। ਤਸਵੀਰ : ਕਪਿਲ 25-11-2026
ਪੰਚਕੂਲਾ, 24 ਨਵੰਬਰ (ਕਪਿਲ)- ਪੰਚਕੂਲਾ ਪੁਲਿਸ ਵਲੋਂ ਜ਼ਿਲ੍ਹੇ ਵਿਚ ਨਸ਼ੇ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚ ਧੱਕਣ ਵਾਲੇ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕ੍ਰਾਈਮ ਬ੍ਰਾਂਚ-3 ਦੀ ਟੀਮ ਨੇ ਕਾਲਕਾ ਅਤੇ ਪਿੰਜੌਰ ਦੇ ਪੇਂਡੂ ਖੇਤਰਾਂ ਵਿਚ ਹੈਰੋਇਨ ਦੀਆਂ ਛੋਟੀਆਂ-ਛੋਟੀਆਂ ਪੁੜੀਆਂ ਬਣਾ ਕੇ ਵੇਚਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁੱਖ ਮੁਲਜ਼ਮ ਮਨਿੰਦਰ ਸਿੰਘ ਉਰਫ਼ ਮਨੀ ਉਰਫ਼ ਮਿਲਖਾ ਨੂੰ ਪਿੰਡ ਸੂਰਜਪੁਰ-ਰੱਜੀਪੁਰ ਰੋਡ ਤੋਂ 12.22 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ, ਜਦਕਿ ਉਸ ਦੇ ਸਾਥੀ ਪਰਮਜੀਤ ਉਰਫ਼ ਪੰਮਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਵੇਂ ਮੁਲਜ਼ਮ ਪਿੰਡਾਂ ਵਿਚ ਨੌਜਵਾਨਾਂ ਨੂੰ ਹੈਰੋਇਨ ਵੇਚਣ ਦਾ ਧੰਦਾ ਕਰਦੇ ਸਨ। ਪੁਲਿਸ ਹੁਣ ਉਨ੍ਹਾਂ ਦੇ ਹੋਰ ਸਾਥੀਆਂ ਅਤੇ ਨਸ਼ੇ ਦੀ ਸਪਲਾਈ ਦੇ ਸ੍ਰੋਤਾਂ ਦਾ ਪਤਾ ਲਗਾਉਣ ਵਿਚ ਜੁਟੀ ਹੋਈ ਹੈ। ਏ. ਸੀ. ਪੀ. ਕ੍ਰਾਈਮ ਵਿਕਰਮ ਨੇਹਰਾ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ-3 ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਸੂਰਜਪੁਰ ਵਾਸੀ 27 ਸਾਲਾ ਮਨਿੰਦਰ ਸਿੰਘ ਇਲਾਕੇ ਵਿਚ ਹੈਰੋਇਨ ਦੀ ਸਪਲਾਈ ਕਰਦਾ ਹੈ ਅਤੇ ਉਸ ਦਿਨ ਵੀ ਕਿਸੇ ਨੂੰ ਨਸ਼ੀਲਾ ਪਦਾਰਥ ਦੇਣ ਆਉਣ ਵਾਲਾ ਹੈ। ਸੂਚਨਾ ਦੇ ਆਧਾਰ ‘ਤੇ ਇੰਚਾਰਜ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਸੂਰਜਪੁਰ-ਰੱਜੀਪੁਰ ਰੋਡ ਨੇੜੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 12.22 ਗ੍ਰਾਮ ਹੈਰੋਇਨ ਬਰਾਮਦ ਹੋਈ। ਡੀ. ਸੀ. ਪੀ. ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਥਾਣਾ ਪਿੰਜੌਰ ਵਿਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁੱਖ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਹੈਰੋਇਨ ਦੀ ਖ਼ਰੀਦ-ਫ਼ਰੋਖ਼ਤ, ਸਪਲਾਈ ਦੇ ਸ੍ਰੋਤ ਅਤੇ ਇਸ ਧੰਦੇ ਵਿਚ ਸ਼ਾਮਿਲ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾਵੇਗੀ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮਨਿੰਦਰ ਸਿੰਘ ਵਿਰੁੱਧ ਪਹਿਲਾਂ ਵੀ ਸਨੈਚਿੰਗ ਦਾ ਇਕ ਅਤੇ ਐਨ. ਡੀ. ਪੀ. ਐਸ. ਐਕਟ ਤਹਿਤ ਦੋ ਮਾਮਲੇ ਦਰਜ ਹਨ। ਸਨੈਚਿੰਗ ਦੇ ਮਾਮਲੇ ਵਿਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ ਅਤੇ ਉਹ ਫਿਲਹਾਲ ਜ਼ਮਾਨਤ ‘ਤੇ ਸੀ। ਦੂਜੇ ਮੁਲਜ਼ਮ ਦੀ ਪਛਾਣ ਪਿੰਡ ਲੋਹਗੜ੍ਹ ਵਾਸੀ 32 ਸਾਲਾ ਪਰਮਜੀਤ ਉਰਫ਼ ਪੰਮਾ ਵਜੋਂ ਹੋਈ ਹੈ। ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅੱਜ 25 ਨਵੰਬਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪੁਲਿਸ ਅਨੁਸਾਰ ਦੋਵੇਂ ਮੁਲਜ਼ਮ ਪੇਂਡੂ ਖੇਤਰਾਂ ਵਿਚ ਹੈਰੋਇਨ ਵੇਚਣ ਦੇ ਧੰਦੇ ਵਿਚ ਸ਼ਾਮਿਲ ਸਨ। ਪੁਲਿਸ ਵਲੋਂ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਛਾਣ ਕਰਕੇ ਜਲਦ ਗ੍ਰਿਫ਼ਤਾਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਹਲਕੇ ’ਚ ਹੋਏ ਵੱਖ-ਵੱਖ ਧਾਰਮਿਕ ਸਮਾਗਮਾਂ ’­ਚ ਲੁਆਈ ਹਾਜ਼ਰੀ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦਾ ਪੰਜਾਬ, ਪੰਥ ਅਤੇ ਕਿਸਾਨਾਂ ਦੇ ਭਖ਼ਦੇ ਮਸਲੇ ਹੱਲ ਕਰਵਾਉਣ ਤੋਂ ਬਗ਼ੈਰ ਭਾਜਪਾ ਨਾਲ ਗੱਠਜੋੜ ਪੰਜਾਬ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।