25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੰਜਾਬ ਨੂੰ ਬਚਾਉਣ ਅਤੇ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਲਈ ਅਕਾਲੀ-ਭਾਜਪਾ ਗੱਠਜੋੜ ਸਮੇਂ ਦੀ ਲੋੜ– ਹਰਦੇਵ ਸਿੰਘ ਉੱਭਾ

ਐੱਸ. ਏ.

ਅਜੀਤ ਡੈਸਕ 25-11-2026
ਐੱਸ. ਏ. ਐੱਸ. ਨਗਰ, 24 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਹੋਣ ਨਾਲ ਪੰਜਾਬ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਦੇ ਲੋਕਾਂ ਵਿਚ ਇਸ ਗੱਠਜੋੜ ਨੂੰ ਲੈ ਕੇ ਉਤਸ਼ਾਹ ਅਤੇ ਨਵੀਂ ਉਮੀਦ ਜਾਗੀ ਹੈ। ਪੰਜਾਬ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਅਕਾਲੀ-ਭਾਜਪਾ ਗੱਠਜੋੜ ਸੂਬੇ ਨੂੰ ਬਚਾਉਣ ਅਤੇ ਮੁੜ ਤਰੱਕੀ ਦੇ ਰਾਹ ’ਤੇ ਲਿਜਾਣ ਲਈ ਸਮੇਂ ਦੀ ਲੋੜ ਹੈ। ਇਹ ਵਿਚਾਰ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਵਿਚ ਡਬਲ ਇੰਜਨ ਸਰਕਾਰ ਬਣਨ ਨਾਲ ਸੂਬੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਕੇਂਦਰ ਸਰਕਾਰ ਦੀਆਂ ਵਿਕਾਸਮੁਖੀ ਯੋਜਨਾਵਾਂ ਅਤੇ ਪੰਜਾਬ ਸਰਕਾਰ ਦੇ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਇਆ ਜਾ ਸਕਦਾ ਹੈ। ਉੱਭਾ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਬੇਰੁਜ਼ਗਾਰੀ, ਕਿਸਾਨਾਂ ਦੀਆਂ ਸਮੱਸਿਆਵਾਂ, ਉਦਯੋਗਾਂ ਦੀ ਕਮੀ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਪੰਜਾਬ ਨੂੰ ਇਨ੍ਹਾਂ ਮੁਸ਼ਕਿਲਾਂ ਵਿਚੋਂ ਬਾਹਰ ਕੱਢਣ ਲਈ ਇਕ ਮਜ਼ਬੂਤ, ਸਥਿਰ ਅਤੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਵਾਲੀ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਵਿਕਾਸ ਲਈ ਨਵੀਂ ਦਿਸ਼ਾ ਤੈਅ ਕਰ ਸਕਦਾ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਪੰਜਾਬ ਦੇ ਹਿੱਤਾਂ ਨੂੰ ਪਹਿਲ ਦਿੰਦਿਆਂ ਇੱਕਜੁੱਟ ਹੋ ਕੇ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। 24 ਐਮਓਐਚ25 ਹਰਦੇਵ ਸਿੰਘ ਉੱਭਾ।
ਪਿਛਲੀ ਖ਼ਬਰ ਦਵਾਈਆਂ ਦੀ ਬੇਲੋੜੀ ਵਰਤੋਂ ਵਿਰੁੱਧ ਪੋਸਟਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਚੰਡੀਗੜ੍ਹ ਪ੍ਰੈੱਸ ਕਲੱਬ ’ਚ ਸਾਹਿਤਕਾਰ ਡਾ. ਅਵਤਾਰ ਸਿੰਘ ਪਤੰਗ ਦੀ ਪੁਸਤਕ ‘ਗੱਲ ਉਨ੍ਹਾਂ ਦਿਨਾਂ ਦੀ’ ਲੋਕ-ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।