26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਚੰਡੀਗੜ੍ਹ ’ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਮੰਗਾਂ ਸੰਬੰਧੀ ਹੋਈ ਮੀਟਿੰਗ

ਚੰਡੀਗੜ੍ਹ, 25 ਨਵੰਬਰ (ਅਜਾਇਬ ਸਿੰਘ ਔਜਲਾ)-ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਇਕ ਵਿਸ਼ੇਸ਼ ਇਕੱਤਰਤਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਡਾਇਰੈਕਟਰ ਸ਼ੈਨਾ ਅਗਰਵਾਲ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ,ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਰੰਧਾਵਾ , ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਨਾਲ ਇੱਥੇ ਹੋਈ।

ਅਜੀਤ ਡੈਸਕ 26-11-2026
ਚੰਡੀਗੜ੍ਹ, 25 ਨਵੰਬਰ (ਅਜਾਇਬ ਸਿੰਘ ਔਜਲਾ)-ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਇਕ ਵਿਸ਼ੇਸ਼ ਇਕੱਤਰਤਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਡਾਇਰੈਕਟਰ ਸ਼ੈਨਾ ਅਗਰਵਾਲ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ,ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਰੰਧਾਵਾ , ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਨਾਲ ਇੱਥੇ ਹੋਈ। ਇਸ ਵਿਚ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੇ ਚਾਰ ਨੁਮਾਇੰਦਿਆਂ ’ਚ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਵਲੋਂ ਮਾਣ ਭੱਤਾ ਤੇ ਇੰਕਰੀਮੈਂਟ ਦੁੱਗਣਾ ਕਰਨ ’ਤੇ ਜ਼ੋਰ ਦਿੱਤਾ ਗਿਆ ਅਤੇ ਕਿਹਾ ਗਿਆ ਕੇ ਜਿੰਨੀ ਦੇਰ ਉਨ੍ਹਾਂ ਦਾ ਮਾਣਭੱਤਾ ਦੁੱਗਣਾ ਨਹੀਂ ਕੀਤਾ ਜਾਂਦਾ ਉਦੋਂ ਤੱਕ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰਹੇਗਾ। ਜਥੇਬੰਦੀ ਵਲੋਂ ਕਰੱਚ ਵਰਕਰਾਂ ਦਾ ਮਾਣ ਭੱਤਾ ਵਧਾਉਣ ਦੀ ਮੰਗ ਨੂੰ ਰੱਖਿਆ ਗਿਆ। ਆਗੂਆਂ ਨੇ ਦੱਸਿਆ ਕਿ ਮੰਤਰੀ ਵਲੋਂ ਬੁਢਾਪਾ, ਵਿਧਵਾ ਅਤੇ ਅਪੰਗਤਾ,ਬੇਸਹਾਰਾ ਔਰਤਾਂ ਦੀ ਪੈਨਸ਼ਨ ਦੀ ਮੰਗ ਪ੍ਰਤੀ ਸਰਕਾਰ ਵਲੋਂ ਹਾਮੀ ਭਰੀ ਗਈ ਹੈ। ਇਸ ਤੋਂ ਇਲਾਵਾ ਮੋਬਾਈਲ ਫੋਨ, ਮੋਬਾਈਲ ਡਾਟਾ ਦੇਣ ਬਾਰੇ ਵੀ ਭਰੋਸਾ ਦਵਾਇਆ ਗਿਆ ਉੱਥੇ ਸੁਪਰਵਾਈਜ਼ਰ ਦੀ ਭਰਤੀ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਗਿਆ। ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਭਰੋਸਾ ਦਿਵਾਇਆ ਗਿਆ ਕਿ ਆਂਗਣਵਾੜੀ ਵਰਕਰ ਤੇ ਹੈਲਪਰ ਦੇ ਟਰਾਂਸਫ਼ਰ ਦੇ ਮੁੱਦੇ ਨੂੰ ਵੀਂ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇਗਾ ਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਤਰੱਕੀ ਲਈ ਵੀ ਫਾਈਲਾਂ ਦੀ ਮੰਗ ਕੀਤੀ ਜਾਵੇਗੀ। ਆਂਗਣਵਾੜੀ ਸੈਂਟਰਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਈ.ਸੀ.ਸੀ.ਈ ਨੂੰ ਮਜ਼ਬੂਤ ਕਰਦੇ ਹੋਏ ਬੱਚਿਆਂ ਲਈ ਪੜ੍ਹਾਈ ਸਮਗਰੀ ਵਿਸ਼ੇਸ਼ ਤੌਰ ਤੇ 37 ਕਿਤਾਬਾਂ ਨੂੰ ਜੋੜ ਕੇ ਇੱਕ ਬੁੱਕਲੇਟ ਤਿਆਰ ਕੀਤੀ ਗਈ ਜਿਸ ਵਿਚ ਬੱਚਿਆਂ ਦੇ ਸਰਵ ਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਭਵਿੱਖ ਵਿਚ ਸਿੱਖਿਆ ਦਾ ਮੀਨਾਰ ਉੱਚਾ ਚੁੱਕਣ ਲਈ ਸਮਗਰੀ ਸਰਵ ਯੂਨੀਅਨ ਦੀ ਮੰਗ ਤੇ ਜਲਦੀ ਤੋਂ ਜਲਦੀ ਸੈਂਟਰਾਂ ਵਿਚ ਮੁਹੱਈਆ ਕਰਵਾਈ ਜਾਏਗੀ ਜਿਹੜੇ ਆਂਗਣਵਾੜੀ ਸੈਂਟਰਾਂ ਵਿਚ ਬਿਜਲੀ ਮੀਟਰ ਲੱਗੇ ਹਨ ਉਨ੍ਹਾਂ ਨੂੰ ਵਿਭਾਗ ਵਲੋਂ 500 ਰੁ: ਪ੍ਰਤੀ ਮਹੀਨਾ ਬਿੱਲ ਦੇ ਤੌਰ ਤੇ ਦਿੱਤਾ ਜਾਏਗਾ। ਲਾਈਫ਼ ਇੰਸ਼ੋਰੈਂਸ ਦਾ ਲਾਭ ਵੀ ਵਿਭਾਗ ਵੱਲੋਂ ਦੇਣ ਦੀ ਤਿਆਰੀ ਕੀਤੀ ਗਈ ਹੈ। ਸੁਖਾਵੇਂ ਮਾਹੌਲ ਵਿਚ ਹੋਈ ਇਸ ਮੀਟਿੰਗ ਵਿਚ ਜਨਰਲ ਸਕੱਤਰ ਹਰਪ੍ਰੀਤ ਕੌਰ,ਮੀਤ ਪ੍ਰਧਾਨ ਸਤਵਿੰਦਰ ਕੌਰ ਅਤੇ ਸਕੱਤਰ ਪ੍ਰਦੀਪ ਕੌਰ ਸੰਗਰੂਰ ਵੀ ਸ਼ਾਮਲ ਹੋਏ।
ਪਿਛਲੀ ਖ਼ਬਰ . ਮੁਹਾਲੀ ’ਚ 18,750 ਪਊਏ ਨਾਜ਼ਾਇਜ਼ ਸ਼ਰਾਬ ਸਮੇਤ ਪਿੱਕਅੱਪ ਚਾਲਕ ਗ੍ਰਿਫ਼ਤਾਰ ਅਗਲੀ ਖ਼ਬਰ ਖਾਨਪੁਰ ਪੁਲਿਸ ਚੈੱਕ ਪੋਸਟ ਤੋਂ ਲੈ ਕੇ ਉਮੇਗਾ ਸਿਟੀ ਤੱਕ ਟ੍ਰੈਫ਼ਿਕ ਹੋਵੇਗੀ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।