26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਵਿੱਦਿਆ ਭਵਨ ਅੱਗੇ ਦੇਰ ਰਾਤ ਤੱਕ ਧਰਨਾ ਜਾਰੀ

ਐੱਸ. ਏ.

ਅਜੀਤ ਡੈਸਕ 26-11-2026
ਐੱਸ. ਏ. ਐੱਸ. ਨਗਰ, 25 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਵਲੋ ਆਪਣੀਆਂ ਮੰਗਾ ਨੂੰ ਲੈ ਕੇ ਵਿੱਦਿਆ ਭਵਨ ਅੱਗੇ ਚੱਲ ਰਿਹਾ ਧਰਨਾ ਦੇਰ ਰਾਤ ਤੱਕ ਜਾਰੀ ਰਿਹਾ। ਇਸ ਮੌਕੇ ਕੱਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਕਿਹਾ ਕਿ 15 ਜੂਨ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਪੰਜਾਬ, ਵਿੱਤ ਸਕੱਤਰ, ਪਰਸੋਨਲ ਸਕੱਤਰ ਅਤੇ ਉੱਚ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕਰਕੇ 5 ਸਤੰਬਰ ਨੂੰ ਸਮੂਹ ਕੱਚੇ ਅਧਿਆਪਕ ਦੀ ਬਹਾਲੀ ਕਰਨ ਦੇ ਹੁਕਮ ਜਾਰੀ ਕੀਤੇ ਸਨ ਪ੍ਰੰਤੂ 18 ਮਹੀਨੇ ਤੋ ਵਧੇਰੇ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੀਤਾ ਵਾਅਦਾ ਅੱਜ ਤੱਕ ਪੂਰਾ ਨਹੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਤੇ ਸਿੱਖਿਆ ਵਿਭਾਗ ਵਲੋ ਉਨ੍ਹਾਂ ਦੀ ਮੁੜ ਬਹਾਲੀ ਵਾਲੀ ਫਾਈਲ ਨੂੰ ਲਟਕਾ ਕੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਜਲਦ ਮੁੜ ਬਹਾਲ ਨਾ ਕੀਤਾ ਗਿਆ ਤਾਂ ਉਹ ਸਿੱਖਿਆ ਵਿਭਾਗ ਦਫ਼ਤਰ ਅੱਗੇ ਪੱਕਾ ਧਰਨਾ ਲਗਾਉਣ ਲਾਈਂ ਮਜ਼ਬੂਰ ਹੋਣਗੇ। ਇਸ ਮੌਕੇ ਲਖਵਿੰਦਰ ਕੌਰ, ਸੁਖਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਸੁਖਦਰਸ਼ਨ ਸਿੰਘ, ਜਰਨੈਲ ਸਿੰਘ, ਵੀਰਪਾਲ ਕੌਰ, ਬਲਵਿੰਦਰ ਕੌਰ, ਮੋਹਨਜੀਤ ਕੌਰ, ਮਨਿੰਦਰ ਕੁਮਾਰ ਤੋ ਇਲਾਵਾ ਸਮੂਹ ਜ਼ਿਲ੍ਹਿਆਂ ਦੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ’ਚ ਹਫ਼ਤਾ ਭਰ ਮੀਂਹ ਨਹੀਂ, ਪਰ ਸੰਘਣੀ ਧੁੰਦ ਦੀ ਚਿਤਾਵਨੀ ਅਗਲੀ ਖ਼ਬਰ ਕਸਬਾ ਨਵਾਂਗਰਾਓਂ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਹੋਈ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।