ਖਾਲਸਾ ਸਕੂਲ ਖਰੜ ’ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪਹਿਲਾਂ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥਾ ਭਾਈ ਤਰਸੇਮ ਸਿੰਘ ਖਰੜ ਵਲੋਂ ਕੀਰਤਨ ਅਤੇ ਸਕੂਲ ਦੇ ਬੱਚਿਆਂ ਵਲੋਂ ਕੀਰਤਨ ਕੀਤਾ ਗਿਆ।
ਅਜੀਤ ਡੈਸਕ
26-11-2026