26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ-ਅਕਾਲੀ ਗੱਠਜੋੜ ਨਾਲ ਹਲਕਾ ਖਰੜ ਦੇ ਭਾਜਪਾ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ

ਮੁੱਲਾਂਪੁਰ ਗਰੀਬਦਾਸ, 25 ਨਵੰਬਰ (ਦਿਲਬਰ ਸਿੰਘ ਖੈਰਪੁਰ) - ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਮੁੜ ਤੋਂ ਗੱਠਜੋੜ ਹੋਣ ਨਾਲ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਹਲਕਾ ਖਰੜ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ।

ਅਜੀਤ ਡੈਸਕ 26-11-2026
ਮੁੱਲਾਂਪੁਰ ਗਰੀਬਦਾਸ, 25 ਨਵੰਬਰ (ਦਿਲਬਰ ਸਿੰਘ ਖੈਰਪੁਰ) - ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਮੁੜ ਤੋਂ ਗੱਠਜੋੜ ਹੋਣ ਨਾਲ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਹਲਕਾ ਖਰੜ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ। ਜਿਸ ਦੀ ਖੁਸ਼ੀ ਸਾਂਝੀ ਕਰਦਿਆਂ ਅੱਜ ਭਾਜਪਾ ਦੇ ਨੌਜਵਾਨ ਆਗੂ ਤੇ ਕਿਸਾਨ ਵਿੰਗ ਦੇ ਸੂਬਾ ਸਕੱਤਰ ਜਗਤਾਰ ਸਿੰਘ ਸਿੱਧੂ ਨੇ ਪਿੰਡ ਮਾਜਰਾ (ਨਿਊ ਚੰਡੀਗੜ੍ਹ) ਨੇ ਗੱਲਬਾਤ ਕਰਦਿਆਂ ਕਿਹਾ ਅਕਾਲੀ ਦਲ ਤੇ ਭਾਜਪਾ ਛੇ ਸਾਲਾਂ ਬਾਅਦ ਮੁੜ ਇਕੱਠੇ ਹੋਏ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਸਰਬਪੱਖੀ ਵਿਕਾਸ ਦੇ ਨਵੇਂ ਰਾਹ ਖੁੱਲ੍ਹਣਗੇ ਹੁਣ ਮਿਲ ਕੇ ਲੜਨਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਗ੍ਰਹਿ ਮੰਤਰੀ ਅਮਿਤ ਸ਼ਾਹ, ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਦੂਰਅੰਦੇਸ਼ੀ ਸੋਚ ਸਦਕਾ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਹੋਣਾ ਸਮੇਂ ਦੀ ਮੁੱਖ ਲੋੜ ਸੀ। ਉਨ੍ਹਾਂ ਕਿਹਾ ਕਿ ਭਾਜਪਾ ਤੇ ਅਕਾਲੀਆਂ ਦੇ ਗਠਜੋੜ ਅੱਗੇ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਆਗਾਮੀ ਚੋਣਾਂ ਵਿਚ ਪੈਰ ਨਹੀਂ ਲੱਗਣਗੇ। ਜਗਤਾਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ, ਭ੍ਰਿਸ਼ਟਾਚਾਰ ’ਤੇ ਰੋਕ, ਕਿਸਾਨਾਂ ਦੀ ਭਲਾਈ ਅਤੇ ਪੰਜਾਬ ਦਾ ਵਿਕਾਸ ਵਰਗੇ ਮੁੱਖ ਮੁੱਦਿਆਂ ‘ਤੇ ਗੱਠਜੋੜ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰੇਗਾ। ਇਸ ਮੌਕੇ ਮੁਨੀਸ਼ ਗੌਤਮ, ਕੇਸਰ ਸਿੰਘ, ਸਤਪਾਲ ਸਿੰਘ, ਤਰਲੋਚਨ ਸਿੰਘ ਮਾਜਰਾ, ਦਰਸ਼ਨ ਸਿੰਘ ਮਾਣਕਪੁਰ, ਪ੍ਰਿਤਪਾਲ ਸਿੰਘ, ਸੁਰਜੀਤ ਸਿੰਘ ਬਾਵਾ ਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਿਕਾਇਤਾਂ ਦੇ ਨਿਪਟਾਰੇ ’ਚ ਦੇਰੀ ਬਰਦਾਸ਼ਤ ਨਹੀਂ, ਐਨਫੋਰਸਮੈਂਟ ਬਿਊਰੋ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼ ਅਗਲੀ ਖ਼ਬਰ ਬ੍ਰਹਮਲੀਨ ਸਿੱਧ ਬਾਬਾ ਓਕਾਂਰ ਗਿਰੀ ਜੀ ਮਹਾਰਾਜ਼ ਦੀ ਯਾਦ ਵਿਚ ਵਾਰਸ਼ਿਕ ਸਾਲਾਨਾ ਭੰਡਾਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।