26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ-ਅਕਾਲੀ ਗੱਠਜੋੜ ਪੰਜਾਬ ਨੂੰ ਵਿਕਾਸ ਦੀ ਸਹੀ ਰਾਹ ’ਤੇ ਲੈ ਕੇ ਜਾਵੇਗਾ- ਗੁਰਦਰਸ਼ਨ ਸਿੰਘ ਸੈਣੀ ‘ ਆਪ ’ ਸਰਕਾਰ ਨੇ ਪੰਜਾਬੀਆਂ ਨਾਲ ਕੀਤੇ ਝੂਠੇ ਵਾਅਦੇ , ਮੋਦੀ ਦੀ ਡਬਲ ਇੰਜਣ ਸਰਕਾਰ ਹੀ ਸੂਬੇ ਦੀ ਤਰੱਕੀ ਕਰ ਸਕਦੀ ਹੈ

ਡੇਰਾਬੱਸੀ, 25 ਨਵੰਬਰ (ਗੁਰਮੀਤ ਸਿੰਘ) – ਭਾਜਪਾ ਅਤੇ ਅਕਾਲੀ ਦਲ ਵਿਚਕਾਰ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਇਹ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਤੈਅ ਕਰੇਗਾ ਅਤੇ ਸੂਬੇ ਨੂੰ ਸਹੀ ਮਾਇਨੇ ਵਿਚ ਵਿਕਾਸ ਦੀ ਰਾਹ ’ਤੇ ਅੱਗੇ ਲੈ ਕੇ ਜਾਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਆਉਣਾ ਪੰਜਾਬ ਦੇ ਲੋਕਾਂ ਲਈ ਇਕ ਚੰਗਾ ਸੰਕੇਤ ਹੈ।

ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਨੂੰ ਮਿਲਦੇ ਹੋਏ। ਤਸਵੀਰ : ਗੁਰਮੀਤ ਸਿੰਘ 26-11-2026
ਡੇਰਾਬੱਸੀ, 25 ਨਵੰਬਰ (ਗੁਰਮੀਤ ਸਿੰਘ) – ਭਾਜਪਾ ਅਤੇ ਅਕਾਲੀ ਦਲ ਵਿਚਕਾਰ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਇਹ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਤੈਅ ਕਰੇਗਾ ਅਤੇ ਸੂਬੇ ਨੂੰ ਸਹੀ ਮਾਇਨੇ ਵਿਚ ਵਿਕਾਸ ਦੀ ਰਾਹ ’ਤੇ ਅੱਗੇ ਲੈ ਕੇ ਜਾਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਆਉਣਾ ਪੰਜਾਬ ਦੇ ਲੋਕਾਂ ਲਈ ਇਕ ਚੰਗਾ ਸੰਕੇਤ ਹੈ। ਗੁਰਦਰਸ਼ਨ ਸਿੰਘ ਸੈਣੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿਚ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੀ ਕਾਰਗੁਜ਼ਾਰੀ ਦਾ ਹਿਸਾਬ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਡਬਲ ਇੰਜਣ ਸਰਕਾਰ ਹੀ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ’ਤੇ ਲੈ ਕੇ ਜਾ ਸਕਦੀ ਹੈ। ਕੇਂਦਰ ਅਤੇ ਸੂਬੇ ਵਿਚ ਇਕੋ ਵਿਚਾਰਧਾਰਾ ਦੀ ਸਰਕਾਰ ਹੋਣ ਨਾਲ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਮਿਲਦੀ ਹੈ ਅਤੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਵਧੇਰੇ ਲਾਭ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ-ਅਕਾਲੀ ਗੱਠਜੋੜ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਕੰਮ ਕਰੇਗਾ ਅਤੇ ਆਉਣ ਵਾਲੇ ਸਮੇਂ ਵਿਚ ਲੋਕਾਂ ਦੇ ਭਰੋਸੇ ਨੂੰ ਜਿੱਤਣ ਲਈ ਮਿਲ ਕੇ ਯਤਨ ਕੀਤੇ ਜਾਣਗੇ।
ਪਿਛਲੀ ਖ਼ਬਰ ਢਕੌਲੀ ਹਸਪਤਾਲ ਦੇ ਅਪਗ੍ਰੇਡੇਸ਼ਨ ਦਾ ਰਾਹ ਹੋਇਆ ਪੱਧਰਾ ਜਲਦ ਲੱਗੇਗਾ ਟੈਂਡਰ- ਵਿਧਾਇਕ ਰੰਧਾਵਾ ਅਗਲੀ ਖ਼ਬਰ ਡਾ. ਗਿਰੀਸ਼ ਡੋਗਰਾ ਵਲੋਂ ਆਮ ਆਦਮੀ ਕਲੀਨਿਕ ਸੈਕਟਰ-69 ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।