‘ ਆਪ’ ਚੰਡੀਗੜ੍ਹ ਨੇ ਨਗਰ ਨਿਗਮ ਚੋਣਾਂ ਲਈ 8 ਹੋਰ ਉਮੀਦਵਾਰ ਐਲਾਨੇ
ਚੰਡੀਗੜ੍ਹ, 25 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)- ਆਮ ਆਦਮੀ ਪਾਰਟੀ (ਆਪ) ਦੀ ਚੰਡੀਗੜ੍ਹ ਇਕਾਈ ਵਲੋਂ ਅਗਲੇ ਮਹੀਨੇ ਨਗਰ ਨਿਗਮ ਚੰਡੀਗੜ੍ਹ ਦੀਆਂ ਹੋਣ ਵਾਲੀਆਂ ਚੋਣਾਂ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਪਾਰਟੀ ਦੇ ਚੰਡੀਗੜ੍ਹ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਅਧਿਕਾਰਤ ਤੌਰ ’ਤੇ ਅੱਠ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ, ਜਿਸ ਤਹਿਤ ਵਾਰਡ ਨੰਬਰ 6 ਤੋਂ ਤਲਵਿੰਦਰ ਸਿੰਘ, ਵਾਰਡ ਨੰ.
ਚੰਡੀਗੜ੍ਹ, 25 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)- ਆਮ ਆਦਮੀ ਪਾਰਟੀ (ਆਪ) ਦੀ ਚੰਡੀਗੜ੍ਹ ਇਕਾਈ ਵਲੋਂ ਅਗਲੇ ਮਹੀਨੇ ਨਗਰ ਨਿਗਮ ਚੰਡੀਗੜ੍ਹ ਦੀਆਂ ਹੋਣ ਵਾਲੀਆਂ ਚੋਣਾਂ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਪਾਰਟੀ ਦੇ ਚੰਡੀਗੜ੍ਹ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਅਧਿਕਾਰਤ ਤੌਰ ’ਤੇ ਅੱਠ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ, ਜਿਸ ਤਹਿਤ ਵਾਰਡ ਨੰਬਰ 6 ਤੋਂ ਤਲਵਿੰਦਰ ਸਿੰਘ, ਵਾਰਡ ਨੰ. 8 ਤੋਂ ਸੁਖਵੰਤ ਕੌਰ, ਵਾਰਡ ਨੰ. 13 ਤੋਂ ਅੰਜੂ ਸੇਠੀ, ਵਾਰਡ ਨੰ. 14 ਤੋਂ ਰਾਮ ਜੈ ਸਵਾਲ, ਵਾਰਡ ਨੰ. 17 ਤੋਂ ਬਿੰਦੂ ਬਾਲਾ ਗਰਗ, ਵਾਰਡ ਨੰ. 19 ਤੋਂ ਲਲਿਤ ਮੋਹਨ, ਵਾਰਡ ਨੰ. 26 ਤੋਂ ਸਤਵਿੰਦਰ ਕੌਰ ਅਤੇ ਵਾਰਡ ਨੰ. 34 ਤੋਂ ਨਰਿੰਦਰ ਭਾਟੀਆ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜਰਨੈਲ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕ ਭਾਜਪਾ ਦੇ ਕੁਸ਼ਾਸਨ ਤੋਂ ਤੰਗ ਆ ਚੁੱਕੇ ਹਨ ਅਤੇ ਇਸ ਵਾਰ ਬਦਲਾਅ ਚਾਹੁੰਦੇ ਹਨ। ਇਸ ਲਈ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਪੂਰੀ ਤਾਕਤ ਅਤੇ ਰਣਨੀਤੀ ਨਾਲ ਲੜ ਰਹੀ ਹੈ। ਪਾਰਟੀ ਅਜਿਹੇ ਉਮੀਦਵਾਰ ਖੜ੍ਹੇ ਕਰ ਰਹੀ ਹੈ ਜੋ ਲੋਕਾਂ ਵਿਚ ਰਹਿੰਦੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਨ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਟੀਚਾ ਚੰਡੀਗੜ੍ਹ ਨੂੰ ਇੱਕ ਬਿਹਤਰ, ਸਾਫ਼-ਸੁਥਰਾ ਅਤੇ ਵਿਕਸਤ ਸ਼ਹਿਰ ਬਣਾਉਣਾ ਹੈ। ਪਾਰਟੀ ਜਨਤਕ ਮੁੱਦਿਆਂ ’ਤੇ ਚੋਣਾਂ ਲੜੇਗੀ ਅਤੇ ਹਰ ਵਾਰਡ ਵਿਚ ਮਜ਼ਬੂਤੀ ਨਾਲ ਚੋਣ ਲੜੇਗੀ। ਨਿਗਮ ਚੋਣਾ ਸੰਬੰਧੀ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੇ ਪਾਲ ਸਿੰਘ, ਮੀਡੀਆ ਇੰਚਾਰਜ ਸਾਹਿਬ ਦੂਬੇ ਅਤੇ ਪ੍ਰੇਮ ਗਰਗ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਹੋਣ ’ਤੇ ਖੁਸ਼ੀ ਪ੍ਰਗਟ ਕੀਤੀ ਅਤੇ ਪਾਰਟੀ ਲੀਡਰਸ਼ਿਪ ਅਤੇ ਸਾਰੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਪਾਰਟੀ ਵਰਕਰ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰਨਗੇ।