ਬਸਪਾ ਅੱਜ ਫਿਲੌਰ ਵਿਖੇ ਕਰੇਗੀ ਪੰਜਾਬ ਸੰਭਾਲੋ ਰੈਲੀ-ਛੜਬੜ
ਲਾਲੜੂ, 25 ਨਵੰਬਰ (ਰਾਜਬੀਰ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਵਿੱਢੀ ਗਈ ਪੰਜਾਬ ਸੰਭਾਲੋ ਮੁਹਿੰਮ ਤਹਿਤ 26 ਨਵੰਬਰ ਨੂੰ ਫਿਲੌਰ ਵਿਖੇ ਸੰਵਿਧਾਨ ਦਿਵਸ ਮੌਕੇ ਵੱਡੀ ਰੈਲੀ ਕੀਤੀ ਜਾ ਰਹੀ ਹੈ ਜੋ ਕਿ ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਬਸਪਾ ਦੀ ਜਿੱਤ ਦਾ ਮੁੱਢ ਬੰਨੇਗੀ। ਉਕਤ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਇਕ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ।
ਅਜੀਤ ਡੈਸਕ
26-11-2026