ਚੰਡੀਗੜ੍ਹ ’ਚ ਰਾਸ਼ਟਰੀ ਸ਼ਿਲਪ ਮੇਲੇ ਦਾ ਹੋਵੇਗਾ ਆਗ਼ਾਜ਼ ਅੱਜ
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਭਾਰਤ ਸਰਕਾਰ ਦੇ ਅਧੀਨ ਉੱਤਰ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 10 ਰੋਜ਼ਾ 16ਵੇਂ ਚੰਡੀਗੜ੍ਹ ਰਾਸ਼ਟਰੀ ਸ਼ਿਲਪ ਮੇਲੇ ਦਾ ਉਦਘਾਟਨ 27 ਨਵੰਬਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਗਾਰਾ ਵਜਾ ਕੇ ਕਰਨਗੇ। ਉਦਘਾਟਨ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮਾਂ ਦੀ ਸ਼ੁਰੂਆਤ ਹੋਵੇਗੀ।
ਅਜੀਤ ਡੈਸਕ
27-11-2026