27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕੈਮਲੋ ਤੀਰਥ ਮੇਲੇ ਦੌਰਾਨ ਵਾਲੀਬਾਲ ਟੂਰਨਾਮੈਂਟ ’ਚ ਪਿੰਡ ਮੁਕੰਦਪੁਰ ਦੀ ਟੀਮ ਰਹੀ ਜੇਤੂ

ਡੇਰਾਬੱਸੀ, 26 ਨਵੰਬਰ (ਰਣਬੀਰ ਸਿੰਘ ਪੜ੍ਹੀ)-ਧਾਰਮਿਕ ਤੇ ਸੱਭਿਆਚਾਰਕ ਸਾਂਝ ਦੇ ਪ੍ਰਤੀਕ ਡੇਰਾਬੱਸੀ ਨੇੜਲੇ ਪਿੰਡ ਮੁਕੰਦਪੁਰ ਦੇ ਕੈਮਲੋ ਤੀਰਥ ਮੇਲੇ ਦੌਰਾਨ ਇਸ ਵਾਰ ਖੇਡ ਸਰਗਰਮੀਆਂ ਵੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਪਿੰਡ ਦੇ ਨੌਜਵਾਨਾਂ ਵਲੋਂ ਕਰਵਾਏ ਵਾਲੀਬਾਲ ਟੂਰਨਾਮੈਂਟ ਦੌਰਾਨ ਇਲਾਕੇ ਦੇ ਖਿਡਾਰੀਆਂ ਨੇ ਆਪਣੇ ਖੇਡ ਹੁਨਰ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ।

ਪਿੰਡ ਮੁਕੰਦਪੁਰ ਵਿਖੇ ਵਾਲੀਬਾਲ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਗੁਰਤੇਜ ਸਿੰਘ ਬੈਨੀਪਾਲ, ਰਣਜੀਤ ਸਿੰਘ ਰੈਡੀ ਤੇ ਹੋਰ ਪਤਵੰਤੇ। ਤਸਵੀਰ : ਰਣਬੀਰ ਸਿੰਘ ਪੜ੍ਹੀ 27-11-2026
ਡੇਰਾਬੱਸੀ, 26 ਨਵੰਬਰ (ਰਣਬੀਰ ਸਿੰਘ ਪੜ੍ਹੀ)-ਧਾਰਮਿਕ ਤੇ ਸੱਭਿਆਚਾਰਕ ਸਾਂਝ ਦੇ ਪ੍ਰਤੀਕ ਡੇਰਾਬੱਸੀ ਨੇੜਲੇ ਪਿੰਡ ਮੁਕੰਦਪੁਰ ਦੇ ਕੈਮਲੋ ਤੀਰਥ ਮੇਲੇ ਦੌਰਾਨ ਇਸ ਵਾਰ ਖੇਡ ਸਰਗਰਮੀਆਂ ਵੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਪਿੰਡ ਦੇ ਨੌਜਵਾਨਾਂ ਵਲੋਂ ਕਰਵਾਏ ਵਾਲੀਬਾਲ ਟੂਰਨਾਮੈਂਟ ਦੌਰਾਨ ਇਲਾਕੇ ਦੇ ਖਿਡਾਰੀਆਂ ਨੇ ਆਪਣੇ ਖੇਡ ਹੁਨਰ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ। 10 ਟੀਮਾਂ ਦੀ ਸ਼ਮੂਲੀਅਤ ਵਾਲੇ ਟੂਰਨਾਮੈਂਟ ਵਿਚ ਮੇਜ਼ਬਾਨ ਪਿੰਡ ਮੁਕੰਦਪੁਰ ਦੀ ਬੀ ਟੀਮ ਨੇ ਜੇਤੂ ਰਹਿਣ ਦਾ ਮਾਣ ਹਾਸਿਲ ਕੀਤਾ, ਜਦਕਿ ਪਿੰਡ ਸਮਗੌਲੀ ਦੀ ਏ ਟੀਮ ਉਪ ਜੇਤੂ ਰਹੀ। ਟੂਰਨਾਮੈਂਟ ਦੌਰਾਨ ਈਸਾਪੁਰ, ਮੀਆਂਪੁਰ, ਟਰਕੜ, ਖੇੜੀ ਗੁੱਜਰਾਂ, ਦੇਵੀਨਗਰ, ਘੋਲੂ ਮਾਜਰਾ ਤੋਂ ਇਲਾਵਾ ਮੁਕੰਦਪੁਰ ਤੇ ਸਮਗੌਲੀ ਦੀਆਂ ਦੋ-ਦੋ ਟੀਮਾਂ ਨੇ ਹਿੱਸਾ ਲਿਆ। ਫਸਵੇਂ ਮੁਕਾਬਲਿਆਂ ਉਪਰੰਤ ਜੇਤੂ ਟੀਮ ਨੂੰ 5,100 ਰੁ. ਅਤੇ ਉਪ ਜੇਤੂ ਟੀਮ ਨੂੰ 3,100 ਰੁ. ਦੇ ਨਕਦ ਇਨਾਮਾਂ ਨਾਲ ਨਿਵਾਜਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਗੁਰਤੇਜ ਸਿੰਘ ਬੈਨੀਪਾਲ ਨੇ ਪਿੰਡ ਦੇ ਨੌਜਵਾਨਾਂ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਅੰਦਰ ਅਨੁਸ਼ਾਸਨ, ਸਹਿਯੋਗ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਵੀ ਪੈਦਾ ਕਰਦੇ ਹਨ। ਉਨ੍ਹਾਂ ਪਿੰਡ ਪੱਧਰ ‘ਤੇ ਅਜਿਹੇ ਉਪਰਾਲਿਆਂ ਨੂੰ ਨਿਰੰਤਰ ਜਾਰੀ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਮੌਕੇ ਨਗਰ ਕੌਂਸਲ ਡੇਰਾਬੱਸੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਰੈਡੀ, ਆਸਿਫ਼ ਚੌਧਰੀ, ਮੇਜਰ ਪੰਚ, ਗੁਰਪ੍ਰੀਤ ਸਿੰਘ ਪਪਲਾ, ਪੀਤਾ ਗੁੱਜਰ, ਰਾਜ ਕੁਮਾਰ ਅਤੇ ਰਾਜਬੀਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਵਿਧਾਨ ਦੀ ਰੱਖਿਆ ਲਈ ਕਾਂਗਰਸ ਵਲੋਂ ਪੰਚਕੂਲਾ ’ਚ ਮਾਰਚ, ਭਾਜਪਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੰਵਿਧਾਨ ਦਿਵਸ ’ਤੇ ਭਾਜਪਾ ਤੇ ਚੋਣ ਕਮਿਸ਼ਨ ਨੇ ਮਿਲ ਕੇ ਚੰਡੀਗੜ੍ਹ ਵਿਚ ਲੋਕਤੰਤਰ ਦੀ ਹੱਤਿਆ ਦੀ ਸਾਜਿਸ਼ ਰਚੀ-ਵਿਜੇ ਪਾਲ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।