28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵਲੋਂ 517 ਥਾਈਂ ਛਾਪੇਮਾਰੀ; 145 ਕਾਬੂ

ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 311ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 517 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 311ਵੇਂ ਦਿਨ, ਪੁਲਿਸ ਟੀਮਾਂ ਨੇ 145 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1 ਹਥਿਆਰ ਬਰਾਮਦ ਕੀਤਾ।

ਅਜੀਤ ਡੈਸਕ 28-11-2026
ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 311ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 517 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 311ਵੇਂ ਦਿਨ, ਪੁਲਿਸ ਟੀਮਾਂ ਨੇ 145 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1 ਹਥਿਆਰ ਬਰਾਮਦ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 87,009 ਹੋ ਗਈ ਹੈ। ਇਸ ਤੋਂ ਇਲਾਵਾ 162 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 636ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਤੇ 138 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਦੇ ਨਾਲ ਹੀ, ਸਿਰਫ਼ 636 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 95,594 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 34 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਲਈ ਹਲਕੇ ’ਚ ਅਗਲੀ ਰੂਪ-ਰੇਖਾ ਤਿਆਰ ਕਰਨ ਲਈ ਪ੍ਰੋਗਰਾਮ ਅੱਜ-ਖੁਸ਼ਵੰਤ ਰਾਏ ਗੀਗਾ ਅਗਲੀ ਖ਼ਬਰ ਚੰਡੀਗੜ੍ਹ ਨਿਗਮ ਚੋਣਾਂ ਲਈ ਭਾਜਪਾ ਵਲੋਂ 23 ਉਮੀਦਵਾਰਾਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।