28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਗੱਠਜੋੜ ਲਈ ਹਲਕੇ ’ਚ ਅਗਲੀ ਰੂਪ-ਰੇਖਾ ਤਿਆਰ ਕਰਨ ਲਈ ਪ੍ਰੋਗਰਾਮ ਅੱਜ-ਖੁਸ਼ਵੰਤ ਰਾਏ ਗੀਗਾ

ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਪੰਜਾਬ ਦੇ ਪ੍ਰੋਟੋਕਲ ਸਕੱਤਰ ਤੇ ਖਰੜ ਹਲਕੇ ਤੋਂ ਭਾਜਪਾ ਦੇ ਸੀਨੀਅਰ ਆਗੂ ਖੁਸ਼ਵੰਤ ਰਾਏ ਗੀਗਾ ਵਲੋਂ ‘ਭਾਜਪਾ-ਅਕਾਲੀ ਦਲ ਸਾਥ’ ਦੇ ਬੈਨਰ ਹੇਠ ਖਰੜ ਹਲਕੇ ਦਾ ਵਿਕਾਸ ਬਾਰੇ ਰੂਪ-ਰੇਖਾ ਤਿਆਰ ਕਰਨ ਲਈ 28 ਨਵੰਬਰ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਰਿਜ਼ੋਰਟ ਬਡਾਲੀ ਵਿਖੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇਕੱਠ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਦੌਰਾਨ ਸਪੱਸ਼ਟ ਕੀਤਾ ਜਾਵੇਗਾ ਕਿ ਭਾਜਪਾ-ਅਕਾਲੀ ਦਲ ਗੱਠਜੋੜ ਤੋਂ ਪਹਿਲਾਂ ਅਤੇ ਬਾਅਦ ‘ਚ ਹਲਕੇ ਦੀ ਕੀ ਸਥਿਤੀ ਹੈ।

ਅਜੀਤ ਡੈਸਕ 28-11-2026
ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਪੰਜਾਬ ਦੇ ਪ੍ਰੋਟੋਕਲ ਸਕੱਤਰ ਤੇ ਖਰੜ ਹਲਕੇ ਤੋਂ ਭਾਜਪਾ ਦੇ ਸੀਨੀਅਰ ਆਗੂ ਖੁਸ਼ਵੰਤ ਰਾਏ ਗੀਗਾ ਵਲੋਂ ‘ਭਾਜਪਾ-ਅਕਾਲੀ ਦਲ ਸਾਥ’ ਦੇ ਬੈਨਰ ਹੇਠ ਖਰੜ ਹਲਕੇ ਦਾ ਵਿਕਾਸ ਬਾਰੇ ਰੂਪ-ਰੇਖਾ ਤਿਆਰ ਕਰਨ ਲਈ 28 ਨਵੰਬਰ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਰਿਜ਼ੋਰਟ ਬਡਾਲੀ ਵਿਖੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇਕੱਠ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਦੌਰਾਨ ਸਪੱਸ਼ਟ ਕੀਤਾ ਜਾਵੇਗਾ ਕਿ ਭਾਜਪਾ-ਅਕਾਲੀ ਦਲ ਗੱਠਜੋੜ ਤੋਂ ਪਹਿਲਾਂ ਅਤੇ ਬਾਅਦ ‘ਚ ਹਲਕੇ ਦੀ ਕੀ ਸਥਿਤੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਸੂਬੇ ‘ਚ ਭਾਜਪਾ-ਅਕਾਲੀ ਦਲ ਗੱਠਜੋੜ ਦੀ ਸਰਕਾਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਹਲਕਾ ਖਰੜ ਤੋਂ ਜਿਸ ਵੀ ਉਮੀਦਵਾਰ ਨੂੰ ਗੱਠਜੋੜ ਵਲੋਂ ਚੋਣ ਮੈਦਾਨ ‘ਚ ਉਤਾਰਿਆ ਜਾਵੇਗਾ, ਉਸ ਨੂੰ ਭਾਰੀ ਲੀਡ ਨਾਲ ਜਿਤਾ ਕੇ ਪੰਜਾਬ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ। ਉਨ੍ਹਾਂ ਵਿਧਾਨ ਸਭਾ ਹਲਕਾ ਖਰੜ ਦੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਇਕੱਠ ਵਿਚ ਹੁੰਮ-ਹੁੰਮਾ ਕੇ ਪਹੁੰਚਣ। 27 ਐਮਓਐਚ 19
ਪਿਛਲੀ ਖ਼ਬਰ ਸਵ . ਕਮਲਪ੍ਰੀਤ ਸਿੰਘ ਲਵਲੀ ਨਮਿਤ ਅੰਤਿਮ ਅਰਦਾਸ ਭਲਕੇ ਅਗਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵਲੋਂ 517 ਥਾਈਂ ਛਾਪੇਮਾਰੀ; 145 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।