28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨਵੀਂ ਹੱਦਬੰਦੀ ਨਾਲ ਪੰਜਾਬ ਦੇ ਸਿਆਸੀ ਅਧਿਕਾਰ ਹੋ ਸਕਦੇ ਹਨ ਪ੍ਰਭਾਵਿਤ-ਰਵੀਇੰਦਰ ਸਿੰਘ

ਚੰਡੀਗੜ੍ਹ, 27 ਨਵੰਬਰ (ਪ੍ਰੋ. ਅਵਤਾਰ ਸਿੰਘ)-ਪ੍ਰਸਿੱਧ ਸਿੱਖ ਵਿਦਵਾਨ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਹੱਦਬੰਦੀ ਦੇ ਮੁੱਦੇ ’ਤੇ ਅਪਣਾਈ ਜਾ ਰਹੀ ਨੀਤੀ ਬਾਰੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਭਾਜਪਾ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਹਿੱਤਾਂ, ਸੰਘੀ ਅਧਿਕਾਰਾਂ ਤੇ ਰਾਜਨੀਤਕ ਨੁਮਾਇੰਦਗੀ ਦੀ ਰਾਖੀ ਲਈ ਵਚਨਬੱਧ ਹੈ ਜਾਂ ਨਹੀਂ।

ਅਜੀਤ ਡੈਸਕ 28-11-2026
ਚੰਡੀਗੜ੍ਹ, 27 ਨਵੰਬਰ (ਪ੍ਰੋ. ਅਵਤਾਰ ਸਿੰਘ)-ਪ੍ਰਸਿੱਧ ਸਿੱਖ ਵਿਦਵਾਨ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਹੱਦਬੰਦੀ ਦੇ ਮੁੱਦੇ ’ਤੇ ਅਪਣਾਈ ਜਾ ਰਹੀ ਨੀਤੀ ਬਾਰੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਭਾਜਪਾ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਹਿੱਤਾਂ, ਸੰਘੀ ਅਧਿਕਾਰਾਂ ਤੇ ਰਾਜਨੀਤਕ ਨੁਮਾਇੰਦਗੀ ਦੀ ਰਾਖੀ ਲਈ ਵਚਨਬੱਧ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਸਿਆਸੀ ਗੱਠਜੋੜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੀ ਸਭ ਤੋਂ ਪਹਿਲਾਂ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਕੀ ਉਸ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਹਿੱਤਾਂ ਦੀ ਸੁਰੱਖਿਆ ਸੰਬੰਧੀ ਕੋਈ ਲਿਖਤੀ ਭਰੋਸਾ ਲਿਆ ਹੈ? ਜੇਕਰ ਅਜਿਹਾ ਕੋਈ ਸਮਝੌਤਾ ਹੋਇਆ ਹੈ ਤਾਂ ਉਸ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਜਨਤਕ ਕੀਤਾ ਜਾਵੇ। ਸ. ਰਵੀਇੰਦਰ ਸਿੰਘ ਨੇ ਕਿਹਾ ਕਿ ਹੱਦਬੰਦੀ ਸਿਰਫ਼ ਚੋਣ ਹਲਕਿਆਂ ਦੀ ਗਿਣਤੀ ਦਾ ਮਾਮਲਾ ਨਹੀਂ ਹੈ, ਸਗੋਂ ਇਹ ਪੰਜਾਬ ਦੀ ਭਵਿੱਖੀ ਰਾਜਨੀਤਕ ਤਾਕਤ, ਸੰਸਦੀ ਨੁਮਾਇੰਦਗੀ ਅਤੇ ਦੇਸ਼ ਦੇ ਸੰਘੀ ਢਾਂਚੇ ਵਿਚ ਸੂਬੇ ਦੀ ਆਵਾਜ਼ ਨਾਲ ਜੁੜਿਆ ਬੇਹੱਦ ਸੰਵੇਦਨਸ਼ੀਲ ਮਸਲਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਸਿੱਧਾ ਸਵਾਲ ਕਰਦਿਆਂ ਕਿਹਾ ਕਿ ਜੇਕਰ ਆਬਾਦੀ ਦੇ ਆਧਾਰ ’ਤੇ ਹੱਦਬੰਦੀ ਦੀ ਪ੍ਰਕਿਰਿਆ ਅੱਗੇ ਵਧਾਈ ਜਾਂਦੀ ਹੈ, ਤਾਂ ਕੀ ਪੰਜਾਬ ਵਰਗੇ ਸੂਬੇ , ਜਿਨ੍ਹਾਂ ਨੇ ਕੌਮੀ ਨੀਤੀਆਂ ਅਨੁਸਾਰ ਆਬਾਦੀ ਕੰਟਰੋਲ ਕਰਨ ਵਿਚ ਅਹਿਮ ਯੋਗਦਾਨ ਪਾਇਆ ਹੈ, ਉਨ੍ਹਾਂ ਦੀ ਸੰਸਦੀ ਨੁਮਾਇੰਦਗੀ ਘਟ ਨਹੀਂ ਜਾਵੇਗੀ? ਕੀ ਭਾਜਪਾ ਇਸ ਗੱਲ ਦੀ ਗਾਰੰਟੀ ਦੇ ਸਕਦੀ ਹੈ ਕਿ ਪੰਜਾਬ ਨਾਲ ਕੋਈ ਰਾਜਨੀਤਕ ਜਾਂ ਸੰਵਿਧਾਨਕ ਵਿਤਕਰਾ ਨਹੀਂ ਹੋਵੇਗਾ? 27 ਸੀਐਚਡੀ20
ਪਿਛਲੀ ਖ਼ਬਰ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ-ਖੁੱਡੀਆਂ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਬੰਨੀ ਕੰਗ ਨੇ ਵੱਖ-ਵੱਖ ਗੁਰਦੁਆਰਾ ਸਾਹਿਬ ’ਚ ਲੁਆਈ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।