ਪੰਚਕੂਲਾ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਨੂੰ ਆਪਸ ’ਚ ਜੋੜਨਗੀਆਂ ਦੋ ਇਲੈਕਟ੍ਰਿਕ ਬੱਸਾਂ, ਮੁੱਖ ਮੰਤਰੀ ਨੇ ਦਿਖਾਈ ਹਰੀ ਝੰਡੀ
ਪੰਚਕੂਲਾ, 27 ਨਵੰਬਰ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਜ਼ਿਲ੍ਹੇ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਇਕੱਠੇ ਦਰਸ਼ਨ ਕਰਵਾਉਣ ਲਈ ਅੱਜ ਦੋ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸਾਂ ਸ੍ਰੀ ਮਾਤਾ ਮਨਸਾ ਦੇਵੀ ਮੰਦਰ ਤੋਂ ਸ਼ੁਰੂ ਹੋ ਕੇ ਚੰਡੀ ਮਾਤਾ ਮੰਦਰ ਅਤੇ ਪਿੰਜੌਰ ਗਾਰਡਨ ਨੂੰ ਹੁੰਦੀਆਂ ਹੋਈਆਂ ਕਾਲਕਾ ਸਥਿਤ ਸ੍ਰੀ ਕਾਲੀ ਮਾਤਾ ਮੰਦਰ ਤੱਕ ਪੁੱਜਣਗੀਆਂ।
ਪੰਚਕੂਲਾ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਨੂੰ ਆਪਸ ’ਚ ਜੋੜਨ ਵਾਲੀਆਂ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ। ਤਸਵੀਰ : ਕਪਿਲ
28-11-2026