27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਜਪਾ-ਅਕਾਲੀ ਦਲ ਗਠਜੋੜ ਪੰਜਾਬ ਵਿਚ ਵਿਕਾਸ, ਖੁਸ਼ਹਾਲੀ ਦੀਆਂ ਨਵੀਆਂ ਸੰਭਾਵਨਾਵਾਂ ਪੈਦਾ ਕਰੇਗਾ- ਐਨ. ਕੇ. ਵਰਮਾ

ਖਰੜ, 24 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਪੰਜਾਬ ਦੇ ਲੀਗਲ ਸੈੱਲ ਦੇ ਇੰਚਾਰਜ ਐਡਵੋਕੇਟ ਐਨ. ਕੇ.

ਅਜੀਤ ਡੈਸਕ 28-11-2026
ਖਰੜ, 24 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਪੰਜਾਬ ਦੇ ਲੀਗਲ ਸੈੱਲ ਦੇ ਇੰਚਾਰਜ ਐਡਵੋਕੇਟ ਐਨ. ਕੇ. ਵਰਮਾ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦਾ ਮੁੜ ਇਕਜੁੱਟ ਹੋਣਾ ਪੰਜਾਬ ਲਈ ਖੁਸ਼ੀ ਅਤੇ ਉਮੀਦ ਦੀ ਗੱਲ ਹੈ। ਮੌਜੂਦਾ ਹਾਲਾਤਾਂ ਵਿਚ ਸੂਬੇ ਨੂੰ ਇਕ ਮਜ਼ਬੂਤ ਅਤੇ ਸਥਿਰ ਲੀਡਰਸ਼ਿਪ ਦੀ ਲੋੜ ਹੈ, ਜੋ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ, ਗੈਂਗਸਟਰਵਾਦ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੀਆਂ ਚੁਣੌਤੀਆਂ ਵਿਚੋਂ ਬਾਹਰ ਕੱਢ ਸਕੇ। ਉਨ੍ਹਾਂ ਕਿਹਾ ਕਿ ਇਸ ਗਠਜੋੜ ਨੂੰ ਆਪਸੀ ਭਾਈਚਾਰੇ, ਸਮਾਜਿਕ ਸਦਭਾਵਨਾ ਅਤੇ ਪੰਜਾਬ ਦੀ ਸਾਂਝੀ ਵਿਰਾਸਤ ਨੂੰ ਮਜ਼ਬੂਤ ਕਰਨ ਦਾ ਮਾਧਿਅਮ ਬਣਨਾ ਚਾਹੀਦਾ ਹੈ। ਕਿਸਾਨਾਂ ਦੀ ਖੁਸ਼ਹਾਲੀ, ਨੌਜਵਾਨਾਂ ਲਈ ਰੁਜ਼ਗਾਰ, ਵਪਾਰੀਆਂ ਦੀ ਸੁਰੱਖਿਆ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ ਇਸ ਦੀਆਂ ਮੁੱਖ ਤਰਜੀਹਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਭਾਜਪਾ ਅਤੇ ਅਕਾਲੀ ਦਲ ਦਾ ਇਹ ਗਠਜੋੜ ਪੰਜਾਬ ਵਿਚ ਵਿਕਾਸ, ਸਿਆਸੀ ਸਥਿਰਤਾ ਅਤੇ ਖੁਸ਼ਹਾਲੀ ਦੀਆਂ ਨਵੀਆਂ ਸੰਭਾਵਨਾਵਾਂ ਪੈਦਾ ਕਰੇਗਾ। ਪੰਜਾਬ ਨੂੰ ਨਸ਼ਾ ਮੁਕਤ, ਸੁਰੱਖਿਅਤ, ਰੁਜ਼ਗਾਰ ਯੁਕਤ ਅਤੇ ਉਦਯੋਗਿਕ ਪੱਖੋਂ ਮਜ਼ਬੂਤ ਬਣਾਉਣਾ ਹੀ ਇਸ ਸਕਾਰਾਤਮਕ ਪਹਿਲ ਦਾ ਮੁੱਖ ਉਦੇਸ਼ ਹੋਣਾ ਚਾਹੀਦਾ ਹੈ।
ਪਿਛਲੀ ਖ਼ਬਰ ਪਿੰਡ ਪੱਲਣਪੁਰ (ਨਿਊ ਚੰਡੀਗੜ੍ਹ) ਵਿਖੇ ਪੰਜਾਬ ਘੋੜ-ਸਵਾਰੀ ਮੇਲਾ-3.0 ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਡੇਰਾਬੱਸੀ ਹਲਕੇ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।