28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਹਰਿਆਣਾ ਸਰਕਾਰ ਗੁਰੂ ਰਵਿਦਾਸ ਜੀ ਦੀ ਬਾਣੀ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਵਚਨਬੱਧ-ਮੁੱਖ ਮੰਤਰੀ

ਚੰਡੀਗੜ੍ਹ, 28 ਨਵੰਬਰ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਮਹਾਨ ਬਾਣੀ ਤੇ ਉਨ੍ਹਾਂ ਦੇ ਸਮਰਸਤਾ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸੰਤ-ਮਹਾਂਪੁਰਸ਼ਾਂ ਦੀਆਂ ਸਿੱਖਿਆਵਾਂ ਨੂੰ ਸਮਾਜ ਦੇ ਹਰੇਕ ਵਰਗ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਜਨਮ ਦਿਹਾੜਿਆਂ ਨੂੰ ਰਾਜ ਪੱਧਰ ’ਤੇ ਮਨਾਉਣ ਦੀ ਪ੍ਰੰਪਰਾ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

ਉਮਰੀ ਵਿਚ 124 ਕਰੋੜ ਦੀ ਲਾਗਤ ਨਾਲ 5 ਏਕੜ ’ ਤੇ ਬਣਾਇਆ ਜਾ ਰਿਹਾ ਹੈ ਸ਼ਾਨਦਾਰ ਗੁਰੂ ਰਵਿਦਾਸ ਧਾਮ 29-11-2026
ਚੰਡੀਗੜ੍ਹ, 28 ਨਵੰਬਰ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਮਹਾਨ ਬਾਣੀ ਤੇ ਉਨ੍ਹਾਂ ਦੇ ਸਮਰਸਤਾ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸੰਤ-ਮਹਾਂਪੁਰਸ਼ਾਂ ਦੀਆਂ ਸਿੱਖਿਆਵਾਂ ਨੂੰ ਸਮਾਜ ਦੇ ਹਰੇਕ ਵਰਗ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਜਨਮ ਦਿਹਾੜਿਆਂ ਨੂੰ ਰਾਜ ਪੱਧਰ ’ਤੇ ਮਨਾਉਣ ਦੀ ਪ੍ਰੰਪਰਾ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਹਰਿਆਣਾ ਵਿਧਾਨ ਸਭਾ ਨੇ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰਾ ਸਾਲ ਰਾਜ ਪੱਧਰ ’ਤੇ ਮਨਾਉਣ ਦਾ ਸੰਕਲਪ ਲਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਦੇ ਪਹੁੰਚਣ ’ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅੱਗੇ ਵਧਾਉਂਦਿਆਂ ਉਮਰੀ ਵਿਚ 5 ਏਕੜ ਜ਼ਮੀਨ ’ਤੇ 1 24 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਗੁਰੂ ਰਵਿਦਾਸ ਧਾਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਧਾਮ ਸਿਰਫ਼ ਪੱਥਰਾਂ ਨਾਲ ਬਣੀ ਇਮਾਰਤ ਨਹੀਂ ਹੋਵੇਗਾ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਮਾਜਿਕ ਸਮਰਸਤਾ ਅਤੇ ਸਮਾਨਤਾ ਦਾ ਤੀਰਥ ਕੇਂਦਰ ਬਣੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਾਰਿਆਂ ਲਈ ਮਾਣ ਤੇ ਗੌਰਵ ਦੀ ਗੱਲ ਹੈ ਕਿ ਸਮਰਸਤਾ ਸੰਕਲਪ ਯਾਤਰਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਚਰਨ ਪਾਦੁਕਾਵਾਂ ਪ੍ਰਤੀ ਸ਼ਰਧਾ ਅਤੇ ਸਤਿਕਾਰ ਪ੍ਰਗਟ ਕੀਤਾ। ਯਾਤਰਾ 16 ਦਿਨਾਂ ਵਿਚ 47 ਸ਼ਹਿਰਾਂ ਵਿੱਚੋਂ ਲੰਘਦਿਆਂ 2,402 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ 3 ਦਸੰਬਰ ਨੂੰ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਜਨਮਸਥਲੀ ਸੀਰ ਗੋਵਰਧਨਪੁਰ, ਕਾਸ਼ੀ ਪਹੁੰਚੇਗੀ। ਹਰਿਆਣਾ ਵਿਚ ਇਹ ਯਾਤਰਾ ਯਮੁਨਾਨਗਰ, ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਪਾਣੀਪਤ ਅਤੇ ਸੋਨੀਪਤ ਤੋਂ ਹੁੰਦੀ ਹੋਈ ਫ਼ਰੀਦਾਬਾਦ ਪਹੁੰਚੀ ਹੈ। ਇੱਥੋਂ ਇਹ ਪਲਵਲ ਅਤੇ ਹੋਡਲ ਹੁੰਦੀ ਹੋਈ ਉੱਤਰ ਪ੍ਰਦੇਸ਼ ਲਈ ਰਵਾਨਾ ਹੋਵੇਗੀ।
ਪਿਛਲੀ ਖ਼ਬਰ ਰੰਧਾਵਾ ਵਲੋਂ ਸਰਸੀਣੀ-ਝੱਜੋਂ ਲਿੰਕ ਸੜਕ ’ਤੇ ਲੁੱਕ ਪਾਉਣ ਦੇ ਕੰਮ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ ਘੋੜਸਵਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।