25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਿੱਖ ਅਤੇ ਗੁਰੂ ਦਰਮਿਆਨ ਅੜਿੱਕਾ ਬਣਨ ਵਾਲੀਆਂ ਤਾਕਤਾਂ ਤੋਂ ਕੌਮ ਸੁਚੇਤ ਹੋਵੇ–ਜਥੇਦਾਰ ਗੜਗੱਜ

ਭੀਖੀ, 24 ਅਗਸਤ (ਬਲਕਾਰ ਸਿੰਘ ਸਹੋਤਾ)- ‘ਅਕਾਲ ਤਖਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ’ ਦੇ ਸੰਦੇਸ਼ ਹੇਠ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀਅੰਮ੍ਰਿਤਸਰ ਸਾਹਿਬ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ 5 ਪਿਆਰਿਆਂ ਦੀ ਅਗਵਾਈ ’ਚ ਆਰੰਭ ਕੀਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਰਾਤਰੀ ਪੜਾਅ ਉਪਰੰਤ ਗੁਰਦੁਆਰਾ ਪਾਤਿਸ਼ਾਹੀ 9ਵੀਂ ਵਿਖੇ ਅਗਲੇ ਪੜਾਅ ਦੀ ਆਰੰਭਤਾ ’ਤੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖਾਂ ਨੂੰ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਪੱਧਰ ’ਤੇ ਸੰਦੇਸ਼ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਸੱਚੀ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ, ਅਸੀਂ ਕਿਸੇ ਹੋਰ ਨੂੰ ਜਵਾਬਦੇਹ ਨਹੀਂ। ਸਾਡੀ ਜਵਾਬਦੇਹੀ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਹੈ।

ਗੁਰਦੁਆਰਾ ਪਾਤਸ਼ਾਹੀ 9ਵੀਂ ਭੀਖੀ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਕੁਲਦੀਪ ਸਿੰਘ ਗੜਗੱਜ। ਨਾਲ ਬਾਬਾ ਟੇਕ ਸਿੰਘ ਧਨੌਲਾ, ਗੁਰਪ੍ਰੀਤ ਸਿੰਘ ਝੱਬਰ, ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ ਤੇ ਹੋਰ। ਤਸਵੀਰ : ਬਲਕਾਰ ਸਿੰਘ ਸਹੋਤਾ 25-08-2026
ਭੀਖੀ, 24 ਅਗਸਤ (ਬਲਕਾਰ ਸਿੰਘ ਸਹੋਤਾ)- ‘ਅਕਾਲ ਤਖਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ’ ਦੇ ਸੰਦੇਸ਼ ਹੇਠ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀਅੰਮ੍ਰਿਤਸਰ ਸਾਹਿਬ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ 5 ਪਿਆਰਿਆਂ ਦੀ ਅਗਵਾਈ ’ਚ ਆਰੰਭ ਕੀਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਰਾਤਰੀ ਪੜਾਅ ਉਪਰੰਤ ਗੁਰਦੁਆਰਾ ਪਾਤਿਸ਼ਾਹੀ 9ਵੀਂ ਵਿਖੇ ਅਗਲੇ ਪੜਾਅ ਦੀ ਆਰੰਭਤਾ ’ਤੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖਾਂ ਨੂੰ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਪੱਧਰ ’ਤੇ ਸੰਦੇਸ਼ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਸੱਚੀ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ, ਅਸੀਂ ਕਿਸੇ ਹੋਰ ਨੂੰ ਜਵਾਬਦੇਹ ਨਹੀਂ। ਸਾਡੀ ਜਵਾਬਦੇਹੀ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਹੈ। ਉਨ੍ਹਾਂ ਸਿੱਖ ਕੌਮ ਨੂੰ ਸੁਚੇਤ ਕਰਦਿਆਂ ਸਿੱਖਾਂ ਅਤੇ ਗੁਰੂ ਦਰਮਿਆਨ ਅੜਿੱਕਾ ਬਣ ਰਹੀਆਂ ਤਾਕਤਾਂ ਤੋਂ ਸਾਵਧਾਨ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਆਪਣੀ ਰਾਜਸੀ ਹੋਂਦ ਬਰਕਰਾਰ ਰੱਖਣ ਲਈ ਗੰਭੀਰਤਾ ਨਾਲ ਪੜਚੋਲ ਕਰਨੀ ਚਾਹੀਦੀ ਹੈ, ਤੋਂ ਇਲਾਵਾ ਸਿੰਘ ਸਾਹਿਬ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਅਜੋਕੇ ਮਾਹੌਲ ’ਚ ਸਿੱਖਾਂ ਅਤੇ ਪੰਜਾਬੀਆਂ ਦਾ ਸਿਹਤਮੰਦ ਹੋਣਾ ਅਤਿ ਲਾਜ਼ਮੀ ਹੈ। ਉਨ੍ਹਾਂ ਆਖਿਆ ਕਿ ਹਰੇਕ ਸਿੱਖ ਨੌਜਵਾਨ ਸ਼ਾਸਤਰ ਅਤੇ ਸ਼ਸਤਰ ਦਾ ਧਾਰਨੀ ਬਣੇ। ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਿੰਡ ਸਮਾਓਂ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇੱਥੇ ਸਿੰਘ ਸਾਹਿਬ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਤਾਕੀਦ ਕੀਤੀ ਕਿ ਉਹ ਸਿੱਖ ਮਰਿਆਦਾ ਦੇ ਧਾਰਨੀ ਬਣਨ ਤੇ ਸਿੱਖ ਵਿਰੋਧੀ ਤਾਕਤਾਂ ਨੂੰ ਪਛਾੜਨ ਲਈ ਸਿੱਖ ਫਲਸਫੇ ਦਾ ਡੂੰਘਾਈ ਨਾਲ ਅਧਿਐਨ ਕਰਨ। ਮਾਰਚ ’ਚ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਐੱਸ.ਜੀ.ਪੀ.ਸੀ. ਦੇ ਅੰਤਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਬਾਬਾ ਬੂਟਾ ਸਿੰਘ ਗੁੜਥੜੀ ਵਾਲੇ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਾਹੀ, ਕਲਗੀਧਰ ਟਰੱਸਟ ਬੜੂ ਸਾਹਿਬ ਤੋਂ ਬਾਬਾ ਜਗਜੀਤ ਸਿੰਘ, ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ, ਬਾਬਾ ਬਲਦੇਵ ਸਿੰਘ ਵੱਲਾ, ਧਰਮ ਕਮੇਟੀ ਦਮਦਮਾ ਸਾਹਿਬ ਦੇ ਇੰਚਾਰਜ ਭੋਲਾ ਸਿੰਘ, ਇਸਤਰੀ ਆਗੂ ਕਰਮਜੀਤ ਕੌਰ ਸਮਾਓਂ ਤੇ ਚਿਤਵੰਤ ਕੌਰ ਸਮਾਓਂ, ਸਾਬਕਾ ਸਰਪੰਚ ਗੁਰਤੇਜ ਸਿੰਘ ਚਹਿਲ, ਕੁਲਸ਼ੇਰ ਸਿੰਘ ਰੂਬਲ, ਬਲਜੀਤ ਸਿੰਘ ਅਤਲਾ, ਸੁਖਚੈਨ ਸਿੰਘ ਅਤਲਾ, ਮੱਖਣ ਸਿੰਘ ਸਮਾਓਂ, ਜਸਪਾਲ ਸਿੰਘ ਸਮਾਓਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਜਾਗਰੂਕ ਸਮਾਗਮ ਕਰਵਾਇਆ ਅਗਲੀ ਖ਼ਬਰ ਤੀਆਂ ਦੀ ਰਾਣੀ ਦਾ ਖ਼ਿਤਾਬ ਵਿਦਿਆਰਥਣ ਵੈਭਵੀ ਨੇ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।