27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

1 ਸਤੰਬਰ ਦੀ ਦਿੱਲੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਵੱਖ-ਵੱਖ ਪਿੰਡਾਂ ’ਚ ਕੀਤੀਆਂ ਮੀਟਿੰਗਾਂ

ਬੁਢਲਾਡਾ, 25 ਅਗਸਤ (ਸਵਰਨ ਸਿੰਘ ਰਾਹੀ)- ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਸਤੰਬਰ ਨੂੰ ਦਿੱਲੀ ਦੇ ਰਾਮ-ਲੀਲ੍ਹਾ ਮੈਦਾਨ ਵਿਖੇ ਕੀਤੀ ਜਾ ਰਹੀ ਦੇਸ਼ ਵਿਆਪੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਸੀ. ਪੀ.

ਅਜੀਤ ਡੈਸਕ 26-08-2026
ਬੁਢਲਾਡਾ, 25 ਅਗਸਤ (ਸਵਰਨ ਸਿੰਘ ਰਾਹੀ)- ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਸਤੰਬਰ ਨੂੰ ਦਿੱਲੀ ਦੇ ਰਾਮ-ਲੀਲ੍ਹਾ ਮੈਦਾਨ ਵਿਖੇ ਕੀਤੀ ਜਾ ਰਹੀ ਦੇਸ਼ ਵਿਆਪੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਸੀ.ਪੀ.ਆਈ. ਦੇ ਨੈਸ਼ਨਲ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਤੇ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕੀਤੀਆਂ ਗਈਆਂ। ਸੰਬੋਧਨ ਕਰਦਿਆਂ ਕਾ. ਅਰਸ਼ੀ ਨੇ ਕਿਹਾ ਕਿ ਦੇਸ਼ ਅੱਜ ਗੰਭੀਰ ਸੰਕਟ ਦੇ ਦੌਰ ’ਚੋਂ ਗੁਜ਼ਰ ਰਿਹਾ ਹੈ। ਮਹਿੰਗਾਈ ਤੇ ਬੇਰੁਜ਼ਗਾਰੀ ਆਪਣਾ ਵਿਕਰਾਲ ਰੂਪ ਲੈ ਚੁੱਕੀ ਹੈ ਅਤੇ ਆਰਥਿਕ ਮੰਦਹਾਲੀ ਦੇਸ਼ ਨੂੰ ਕੰਗਾਲੀ ਵੱਲ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ 65 ਪ੍ਰਤੀਸ਼ਤ ਨੌਜਵਾਨਾਂ ਦੀ ਆਬਾਦੀ ਵਾਲੇ ਦੇਸ਼ ਦਾ ਭਵਿੱਖ ਹਨੇਰੇ ਵੱਲ ਹੈ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਸ਼ਿਆਂ ਵੱਲ ਤੋਰਿਆ ਜਾ ਰਿਹਾ ਹੈ। ਡੀਜ਼ਲ, ਖਾਦ, ਬੀਜ ਅਤੇ ਸਪਰੇਅ ਦੇ ਰੇਟ ਵਧਣ ਕਾਰਨ ਖੇਤੀ ਘਾਟੇ ਵਾਲਾਂ ਸੌਦਾ ਬਣ ਕੇ ਰਹਿ ਗਈ ਹੈ, ਜਿਸ ਕਾਰਨ ਕਿਸਾਨ ਤੇ ਮਜ਼ਦੂਰ ਕਰਜ਼ੇ ਦੇ ਬੋਝ ਥੱਲੇ ਦੱਬ ਕੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਅਤੇ ਧਰਮ ਨਿਰਪੱਖਤਾ ਬਚਾਉਣ ਲਈ ਦੇਸ਼ ’ਚ ਰਾਜਨੀਤਕ ਤਬਦੀਲੀ ਸਮੇਂ ਦੀ ਵੱਡੀ ਲੋੜ ਹੈ। ਕਾਮਰੇਡ ਵੇਦ, ਸੀਤਾ ਰਾਮ, ਕਾਮਰੇਡ ਰਾਏਕੇ ਨੇ ਕਿਹਾ ਕਿ ਦਿੱਲੀ ਰੈਲੀ ਲਈ ਲੋਕਾਂ ’ਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ, ਉਨ੍ਹਾਂ ਦੱਸਿਆ ਕਿ ਰੈਲੀ ’ਚ ਬੁਢਲਾਡਾ ਹਲਕੇ 500 ਤੋਂ ਵੱਧ ਸਾਥੀ ਸ਼ਾਮਿਲ ਹੋਣਗੇ। ਇਸ ਮੌਕੇ ਸਾਬਕਾ ਸਰਪੰਚ ਹਰਕੇਸ ਸਿੰਘ ਮੰਡੇਰ, ਕਰਨੈਲ ਸਿੰਘ ਦਾਤੇਵਾਸ ਤੇ ਸ਼ੰਭੂ ਮੰਡੇਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਘਰ ਦੇ ਹੈੱਡ ਗ੍ਰੰਥੀ ਬਾਬਾ ਬਿੱਕਰ ਸਿੰਘ ਨੂੰ ਸੰਗਤ ਵਲੋਂ ਸਕੂਟੀ ਭੇਟ ਅਗਲੀ ਖ਼ਬਰ ਅਧਿਆਪਕ ਭਲਕੇ ਸਮੂਹਿਕ ਛੁੱਟੀ ’ਤੇ ਰਹਿ ਕੇ ਜ਼ਿਲ੍ਹਾ ਪੱਧਰ ’ਤੇ ਰੋਸ ਧਰਨਾ ਦੇਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।