ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲਿਆਂ ’ਚ ਮਾਨਸਾ ਜ਼ੋਨ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ
ਮਾਨਸਾ, 26 ਅਗਸਤ (ਰਾਵਿੰਦਰ ਸਿੰਘ ਰਵੀ)-70ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਨੈੱਟਬਾਲ ਦੇ ਮੁਕਾਬਲੇ ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਖਿਆਲਾ ਕਲਾਂ ਵਿਖੇ ਕਰਵਾਏ ਗਏ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਲੱਧੜ ਨੇ ਦੱਸਿਆ ਕਿ ਅੰਡਰ-19 ਲੜਕਿਆਂ ’ਚ ਜੋਗਾ, ਮਾਨਸਾ ਅਤੇ ਮੂਸਾ ਜ਼ੋਨ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।
ਮਾਨਸਾ, 26 ਅਗਸਤ (ਰਾਵਿੰਦਰ ਸਿੰਘ ਰਵੀ)-70ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਨੈੱਟਬਾਲ ਦੇ ਮੁਕਾਬਲੇ ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਖਿਆਲਾ ਕਲਾਂ ਵਿਖੇ ਕਰਵਾਏ ਗਏ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਲੱਧੜ ਨੇ ਦੱਸਿਆ ਕਿ ਅੰਡਰ-19 ਲੜਕਿਆਂ ’ਚ ਜੋਗਾ, ਮਾਨਸਾ ਅਤੇ ਮੂਸਾ ਜ਼ੋਨ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ’ਚ ਮਾਨਸਾ ਪਹਿਲੇ, ਜੋਗਾ ਦੂਜੇ ਅਤੇ ਮੂਸਾ ਤੀਜੇ, ਅੰਡਰ-14 ’ਚ ਮਾਨਸਾ ਪਹਿਲੇ, ਜੋਨ ਜੋਗਾ ਦੂਜੇ ਅਤੇ ਬਰੇਟਾ ਜ਼ੋਨ ਤੀਜੇ ਸਥਾਨ ’ਤੇ ਰਿਹਾ। ਵਿਸ਼ੇਸ਼ ਤੌਰ ’ਤੇ ਪਹੁੰਚੇ ਮਾਰਕੀਟ ਕਮੇਟੀ ਮਾਨਸਾ ਦੇ ਚੇਅਰਮੈਨ ਰਮੇਸ਼ ਕੁਮਾਰ ਖਿਆਲਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਡਾ. ਪਰਮਜੀਤ ਸਿੰਘ ਭੋਗਲ, ਆਪ ਆਗੂ ਡਾ. ਜਸਪਾਲ ਸਿੰਘ, ਸ਼ਮਸ਼ੇਰ ਸਿੰਘ, ਹਰਪ੍ਰੀਤ ਸਿੰਘ, ਲੈਕਚਰਾਰ ਰਾਹੁਲ ਮੋਦਗਿੱਲ, ਨਿਰਮਲ ਸਿੰਘ ਚਹਿਲ, ਵਿਨੋਦ ਕੁਮਾਰ, ਬਲਵਿੰਦਰ ਸਿੰਘ, ਭੋਲਾ ਸਿੰਘ, ਰਾਜਦੀਪ ਸਿੰਘ, ਰਾਜਵੀਰ ਮੋਦਗਿੱਲ, ਰਾਜਨਦੀਪ ਸਿੰਘ, ਰਵਨੀਤ ਕੌਰ, ਵੀਰਪਾਲ ਕੌਰ ਆਦਿ ਹਾਜ਼ਰ ਸਨ।