28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਵਿੱਦਿਆ ਮੰਦਰ ਦੇ ਖਿਡਾਰੀਆਂ ਦਾ ਖੋ-ਖੋ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਮਾਨਸਾ, 27 ਅਗਸਤ (ਸੱਭਿ. ਪ੍ਰਤੀ)- ਸ੍ਰੀ ਨਾਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਕਰਵਾਏ ਗਏ ਵਿੱਦਿਆ ਭਾਰਤੀ ਰਾਜ ਪੱਧਰੀ ਖੋ-ਖੋ ਮੁਕਾਬਲਿਆਂ ’ਚ ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਅਜੀਤ ਡੈਸਕ 28-08-2026
ਮਾਨਸਾ, 27 ਅਗਸਤ (ਸੱਭਿ.ਪ੍ਰਤੀ)- ਸ੍ਰੀ ਨਾਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਕਰਵਾਏ ਗਏ ਵਿੱਦਿਆ ਭਾਰਤੀ ਰਾਜ ਪੱਧਰੀ ਖੋ-ਖੋ ਮੁਕਾਬਲਿਆਂ ’ਚ ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਜਗਦੀਪ ਪਟਿਆਲ ਨੇ ਦੱਸਿਆ ਕਿ ਮੁਕਾਬਲਿਆਂ ’ਚ ਵਿੱਦਿਆ ਮੰਦਰ ਦੀਆਂ ਅੰਡਰ-11,14 ਤੇ 17 ਸਾਲ ਉਮਰ ਵਰਗ ਦੀਆਂ ਲੜਕੀਆਂ ਤੇ ਲੜਕਿਆਂ ਦੀਆਂ ਕੁੱਲ 6 ਟੀਮਾਂ ਨੇ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਾਰੀਆਂ ਹੀ ਟੀਮਾਂ ਨੇ ਪਹਿਲਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਜੇਤੂ ਟੀਮਾਂ ਵਿੱਦਿਆ ਭਾਰਤੀ ਅੰਤਰਰਾਜੀ ’ਚ ਭਾਗ ਲੈਣ ਲਈ ਉਚਾਣਾ (ਹਰਿਆਣਾ) ਜਾਣਗੀਆਂ। ਸੰਸਥਾ ਦੇ ਪ੍ਰਧਾਨ ਡਾ. ਬਲਦੇਵ ਰਾਜ ਬਾਂਸਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਧਰਮਪੁਰਾ ਦੇ ਸ੍ਰੀ ਜਵਾਲਾ ਮਾਤਾ ਜੀ ਮੰਦਰ ਦਾ ਲੈਂਟਰ ਪਾਇਆ ਅਗਲੀ ਖ਼ਬਰ ਚਾਂਦਪੁਰਾ ਕੋਲ ਘੱਗਰ ਦਰਿਆ ’ਚ ਹਿਮਾਚਲ ਦੀਆਂ ਪਹਾੜੀਆਂ ਦੇ ਪਾਣੀ ਨੇ ਫਿਰ ਦਿੱਤੀ ਦਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।