29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੀਟਿੰਗ ਤੋਂ ਮੁਕਰਨ ਖ਼ਿਲਾਫ਼ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਕੱਲ੍ਹ ਅਗਲੇ ਐਕਸ਼ਨ ਦਾ ਐਲਾਨ ਕਰਾਂਗੇ – ਆਗੂ

ਮਾਨਸਾ, 28 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ। ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਖੁਡਾਲ, ਹਰਪ੍ਰੀਤ ਸਿੰਘ ਬਿੱਟੂ, ਜਸਵੰਤ ਸਿੰਘ ਮੌਜੋ, ਕਰਮਜੀਤ ਸਿੰਘ ਤਾਮਕੋਟ, ਅਮੋਲਕ ਡੇਲੂਆਣਾ, ਬਿੱਕਰ ਸਿੰਘ ਮਾਖਾ, ਦਰਸ਼ਨ ਸਿੰਘ ਅਲੀਸ਼ੇਰ, ਗੁਰਜੀਤ ਸਿੰਘ ਲਾਲਿਆਂਵਾਲੀ ਆਦਿ ਨੇ ਕਿਹਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਰੈਲੀ ਉਪਰੰਤ ਮੁੱਖ ਮੰਤਰੀ ਵਲੋਂ 27 ਅਗਸਤ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਪਰ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਮੀਟਿੰਗ ਕਰਨ ਤੋਂ ਮਨਾਂ ਕਰ ਦਿੱਤਾ ਕਿ ਹੜਤਾਲ ਅਤੇ ਮੀਟਿੰਗ ਨਾਲ-ਨਾਲ ਨਹੀਂ ਚੱਲ ਸਕਦੀਆਂ, ਜਿਸ ਦੇ ਰੋਸ ’ਚ ਸਾਂਝੀ ਤਾਲਮੇਲ ਕਮੇਟੀ ਨੇ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਮੁੱਖ ਮੰਤਰੀ ਦੀ ਅਰਥੀ ਸਾੜਨ ਦਾ ਪ੍ਰੋਗਰਾਮ ਦਿੱਤਾ ਸੀ।

ਅਜੀਤ ਡੈਸਕ 29-08-2026
ਮਾਨਸਾ, 28 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ। ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਖੁਡਾਲ, ਹਰਪ੍ਰੀਤ ਸਿੰਘ ਬਿੱਟੂ, ਜਸਵੰਤ ਸਿੰਘ ਮੌਜੋ, ਕਰਮਜੀਤ ਸਿੰਘ ਤਾਮਕੋਟ, ਅਮੋਲਕ ਡੇਲੂਆਣਾ, ਬਿੱਕਰ ਸਿੰਘ ਮਾਖਾ, ਦਰਸ਼ਨ ਸਿੰਘ ਅਲੀਸ਼ੇਰ, ਗੁਰਜੀਤ ਸਿੰਘ ਲਾਲਿਆਂਵਾਲੀ ਆਦਿ ਨੇ ਕਿਹਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਰੈਲੀ ਉਪਰੰਤ ਮੁੱਖ ਮੰਤਰੀ ਵਲੋਂ 27 ਅਗਸਤ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਪਰ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਮੀਟਿੰਗ ਕਰਨ ਤੋਂ ਮਨਾਂ ਕਰ ਦਿੱਤਾ ਕਿ ਹੜਤਾਲ ਅਤੇ ਮੀਟਿੰਗ ਨਾਲ-ਨਾਲ ਨਹੀਂ ਚੱਲ ਸਕਦੀਆਂ, ਜਿਸ ਦੇ ਰੋਸ ’ਚ ਸਾਂਝੀ ਤਾਲਮੇਲ ਕਮੇਟੀ ਨੇ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਮੁੱਖ ਮੰਤਰੀ ਦੀ ਅਰਥੀ ਸਾੜਨ ਦਾ ਪ੍ਰੋਗਰਾਮ ਦਿੱਤਾ ਸੀ। ਮੁਲਾਜ਼ਮ ਆਗੂ ਰਾਜ ਕੁਮਾਰ ਰੰਗਾ, ਪਰਮਿੰਦਰ ਸਿੰਘ ਮਾਨਸਾ, ਹਰਜਿੰਦਰ ਸਿੰਘ ਅਨੂਪਗੜ੍ਹ, ਕੇਵਲ ਸਿੰਘ, ਸੰਦੀਪ ਵਾਲੀਆਂ, ਰਾਮ ਸਿੰਘ ਖੋਖਰ, ਲੱਖਣ ਲਾਲ ਮੌੜ, ਬਾਬੂ ਸਿੰਘ, ਸੰਦੀਪ ਢੰਡ, ਰਾਜਵਿੰਦਰ ਸਿੰਘ ਬਹਿਣੀਵਾਲ, ਮਨਮੋਹਨ ਸਿੰਘ, ਨਵੀਨ ਬੋਹਾ ਅਤੇ ਕੁਲਵਿੰਦਰ ਉੱਡਤ ਨੇ ਕਿਹਾ ਕਿ ਜੇਕਰ ਪੁਰਾਣੀ ਪੈਨਸ਼ਨ ਸਕੀਮ, 18 ਪ੍ਰਤੀਸ਼ਤ ਬਕਾਇਆ ਡੀ.ਏ., ਪੁਰਾਣਾ ਤਨਖ਼ਾਹ ਸਕੇਲ, 37 ਭੱਤੇ ਬਹਾਲ ਕਰਨ, ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ, ਏ.ਸੀ.ਪੀ. ਸਕੀਮ ਲਾਗੂ ਕਰਨ ਸਮੇਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੋਰ ਹੱਕੀ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਤਾਂ ਹੜਤਾਲਾਂ ਅਤੇ ਧਰਨੇ ਚੱਲਦੇ ਰਹਿਣਗੇ। ਇਸ ਮੌਕੇ ਸ਼ਿੰਦਰਪਾਲ ਸਿੰਘ, ਮੇਜਰ ਸਿੰਘ ਦੁੱਲੋਵਾਲ, ਅਜੈਬ ਸਿੰਘ ਅਲੀਸ਼ੇਰ, ਬਿੱਕਰ ਸਿੰਘ ਮਘਾਣੀਆਂ, ਰਾਜਵਿੰਦਰ ਸਿੰਘ ਪੇਰੋਂ, ਹਰਵਿੰਦਰ ਪਾਲ ਸਿੰਘ, ਹਰਪ੍ਰੀਤ ਸਿੰਘ, ਕਮਲਦੀਪ ਸਿੰਘ, ਕਰਨਪਾਲ ਸਿੰਘ, ਕੁਲਦੀਪ ਸਿੰਘ ਅੱਕਾਂਵਾਲੀ, ਗੁਰਦੀਪ ਸਿੰਘ ਬਰਨਾਲਾ, ਕੁਲਵਿੰਦਰ ਸਿੰਘ, ਸੁਰਿੰਦਰ ਬੌਬੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਾਲੀ ਦੀ ਸਾਂਭ ਸੰਭਾਲ ਵਾਲੀ ਖੇਤੀ ਮਸ਼ੀਨਰੀ ਦੇ 8 ਕਰੋੜ ਰੁਪਏ ਦੀ ਸਬਸਿਡੀ ਦੇ ਡਰਾਅ ਕੱਢੇ ਅਗਲੀ ਖ਼ਬਰ ਰੱਖੜੀ ਦਾ ਤਿਉਹਾਰ ਜ਼ਿਲੇ ’ਚ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।