30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਕੋਟੜਾ ਕਲਾਂ ਸਕੂਲ ’ਚ ਰਾਸ਼ਟਰੀ ਖੇਡ ਦਿਵਸ ਮਨਾਇਆ

ਭੀਖੀ, 29 ਅਗਸਤ (ਬਲਕਾਰ ਸਿੰਘ ਸਹੋਤਾ)- ਸੀ. ਆਈ.

ਅਜੀਤ ਡੈਸਕ 30-08-2026
ਭੀਖੀ, 29 ਅਗਸਤ (ਬਲਕਾਰ ਸਿੰਘ ਸਹੋਤਾ)- ਸੀ.ਆਈ.ਆਈ. ਫਾਊਂਡੇਸ਼ਨ ਅਤੇ ਜੇ.ਐਸ.ਡਬਲਿਊ. ਫਾਊਂਡੇਸ਼ਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਕਲਾਂ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਅੰਡਰ-14, 17 ਅਤੇ 19 ਉਮਰ ਸਾਲ 100 ਮੀਟਰ 200, 400 ਮੀਟਰ ਦੌੜ ਮੁਕਾਬਲੇ ਕਰਵਾਏ ਗਏ। ਫਾਊਂਡੇਸ਼ਨ ਦੇ ਸਟਾਫ਼ ਮੈਂਬਰਾਂ ਅਤੇ ਸਕੂਲ ਸਟਾਫ਼ ਨੇ ਵੀ 100 ਮੀਟਰ ਦੌੜ ਵਿੱਚ ਭਾਗ ਲਿਆ। ਦੋ ਟੀਮਾਂ ਵਿਚਕਾਰ ਕਬੱਡੀ ਟੂਰਨਾਮੈਂਟ ਵੀ ਕਰਵਾਇਆ ਗਿਆ, ਜੋ ਖਿੱਚ ਦਾ ਕੇਂਦਰ ਰਿਹਾ। ਜੇਤੂਆਂ ਨੂੰ ਮੈਡਲ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਫਾਊਂਡੇਸ਼ਨ ਦੇ ਪ੍ਰੋਜੈਕਟ ਕੋਆਰਡੀਨੇਟਰ ਜਗਦੀਪ ਸਿੰਘ, ਵੀਰਪਾਲ ਕੌਰ ਸਕੂਲ ਇੰਚਾਰਜ, ਕਰਮਜੀਤ ਕੌਰ ਡੀ.ਪੀ.ਈ., ਜਸਵੀਰ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ’ਚ ਜਿੰਦਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਤਗਮੇ ਜਿੱਤੇ ਅਗਲੀ ਖ਼ਬਰ ਵਿਧਾਇਕ ਬੁੱਧ ਰਾਮ ਵਲੋਂ ਬਖਸ਼ੀਵਾਲਾ ’ਚ ਨਵੇਂ ਬਣੇ ਖੇਡ ਸਟੇਡੀਅਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।