30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਰੌਇਲ ਕਾਲਜ ਬੋੜਾਵਾਲ ਵਿਖੇ ਜ਼ਿਲ੍ਹਾ ਪੱਧਰੀ ਐੱਨ. ਪੀ. ਈ. ਪੀ. ਮੁਕਾਬਲੇ ਕਰਵਾਏ

ਬੁਢਲਾਡਾ, 29 ਅਗਸਤ (ਸਵਰਨ ਸਿੰਘ ਰਾਹੀ)- ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਜੈਕਟ (ਐਨ. ਪੀ.

ਅਜੀਤ ਡੈਸਕ 30-08-2026
ਬੁਢਲਾਡਾ, 29 ਅਗਸਤ (ਸਵਰਨ ਸਿੰਘ ਰਾਹੀ)- ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਜੈਕਟ (ਐਨ.ਪੀ.ਈ.ਪੀ.) ਅਧੀਨ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਲੋਕ ਨਾਚ ਮੁਕਾਬਲੇ ਕਰਵਾਏ ਗਏ। ਇਸ ਦੇ ਨਾਲ ਹੀ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਨਿਰਮਲ ਸਿੰਘ ਦੀ ਅਗਵਾਈ ਹੇਠ ਐੱਚ.ਆਈ.ਵੀ./ਏਡਜ਼ ’ਤੇ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਡਾ. ਪਰਮਜੀਤ ਸਿੰਘ ਭੋਗਲ ਡਿਪਟੀ ਡੀ.ਈ.ਓ. ਮਾਨਸਾ ਸ਼ਾਮਿਲ ਹੋਏ। ਉਨ੍ਹਾਂ ਨਾਲ ਡਾਇਟ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਸਹਾਇਕ ਡਾਇਰੈਕਟਰ ਐਸ.ਈ.ਆਰ.ਟੀ., ਸੇਵਾ ਮੁਕਤ ਲੈਕਚਰਾਰ ਡਾ. ਜਸਵੀਰ ਸਿੰਘ ਆਦਿ ਮੌਜੂਦ ਸਨ। ਪ੍ਰੋਗਰਾਮ ਦਾ ਸਫਲ ਆਯੋਜਨ ਪਰਵਿੰਦਰ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਦੇ ਸਮਰਪਿਤ ਯਤਨਾਂ ਦੁਆਰਾ ਸੰਭਵ ਹੋਇਆ। ਸੰਬੋਧਨ ਕਰਦਿਆਂ ਡਾ. ਸਰਬਜੀਤ ਕੌਰ ਸੋਹਲ, ਡਾਇਰੈਕਟਰ, ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਨੇ ਅਜਿਹੇ ਵਿੱਦਿਅਕ ਅਤੇ ਸਮਾਜਿਕ ਤੌਰ ’ਤੇ ਢੁਕਵੇਂ ਪ੍ਰੋਗਰਾਮ ਦੀ ਮੇਜ਼ਬਾਨੀ ਕਰਨ ’ਤੇ ਖ਼ੁਸ਼ੀ ਪ੍ਰਗਟ ਕੀਤੀ। ਉਨ੍ਹਾਂ ਸਮਾਜ ਦੀ ਬਿਹਤਰੀ ਵਿਚ ਯੋਗਦਾਨ ਪਾਉਣ ਪ੍ਰਤੀ ਸੰਸਥਾ ਦੀ ਵਚਨਬੱਧਤਾ ਪ੍ਰਗਟਾਈ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮਾਗਮ ਕਰਵਾਇਆ ਅਗਲੀ ਖ਼ਬਰ ਰੱਖੜ ਪੁੰਨਿਆ ਦੇ ਤਿਉਹਾਰ ਮੌਕੇ ਵੱਖ-ਵੱਖ ਕਿਸਮਾਂ ਦੇ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।