02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬੰਤ ਸਿੰਘ ਪਥਰਾਲਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਠਿੰਡਾ ਦਿਹਾਤੀ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ

ਸੰਗਤ ਮੰਡੀ, 1 ਸਤੰਬਰ (ਅੰਮ੍ਰਿਤ ਸ਼ਰਮਾ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਸੀਨੀਅਰ ਅਕਾਲੀ ਆਗੂ ਬੰਤ ਸਿੰਘ ਪਥਰਾਲਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੀਨੀਅਰ ਆਗੂ ਬੰਤ ਸਿੰਘ ਪਥਰਾਲਾ ਦੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦਿਆਂ ਉਨ੍ਹਾਂ ਨੂੰ ਪਾਰਟੀ ਦੇ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਹੈ।

ਅਜੀਤ ਡੈਸਕ 02-09-2026
ਸੰਗਤ ਮੰਡੀ, 1 ਸਤੰਬਰ (ਅੰਮ੍ਰਿਤ ਸ਼ਰਮਾ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਸੀਨੀਅਰ ਅਕਾਲੀ ਆਗੂ ਬੰਤ ਸਿੰਘ ਪਥਰਾਲਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੀਨੀਅਰ ਆਗੂ ਬੰਤ ਸਿੰਘ ਪਥਰਾਲਾ ਦੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦਿਆਂ ਉਨ੍ਹਾਂ ਨੂੰ ਪਾਰਟੀ ਦੇ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਹੈ। ਸੀਨੀਅਰ ਆਗੂ ਬੰਤ ਸਿੰਘ ਪਥਰਾਲਾ ਨੇ ਇਸ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ, ਹਲਕਾ ਇੰਚਾਰਜ ਗੁਰਚਰਨ ਸਿੰਘ ਓ.ਐਸ.ਡੀ, ਸੁਸ਼ੀਲ ਕੁਮਾਰ ਗੋਲਡੀ ਸ਼ਹਿਰੀ ਪ੍ਰਧਾਨ, ਜਗਸੀਰ ਸਿੰਘ ਜੱਗਾ ਦਿਹਾਤੀ ਪ੍ਰਧਾਨ ਅਤੇ ਫਤਿਹ ਸਿੰਘ ਬਾਂਡੀ ਸਰਕਲ ਪ੍ਰਧਾਨ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਕਰਕੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ’ਤੇ ਉਹ ਖਰਾ ਉੱਤਰਨ ਦਾ ਯਤਨ ਕਰਨਗੇ । ਸ਼੍ਰੋਮਣੀ ਅਕਾਲੀ ਦਲ ਦੇ ਆਗੂ ਠੇਕੇਦਾਰ ਰੋਸ਼ਨ ਲਾਲ ਪਥਰਾਲਾ, ਜਗਸੀਰ ਸਿੰਘ, ਅੰਗਰੇਜ ਸਿੰਘ, ਹਰਮੰਦਰ ਸਿੰਘ, ਕੁਲਵਿੰਦਰ ਸਿੰਘ, ਜਗਤਾਰ ਸਿੰਘ, ਸੁਖਪਿਆਰ ਸਿੰਘ, ਗੁਰਦੀਪ ਸਿੰਘ, ਗੁਰਜੰਟ ਸਿੰਘ ਨੰਬਰਦਾਰ, ਗੁਰਵਿੰਦਰ ਸਿੰਘ, ਪ੍ਰੀਤਮ ਸਿੰਘ ਨੰਬਰਦਾਰ, ਭੋਲਾ ਸਿੰਘ ਮੁਹਾਲਾਂ, ਜਸਪਾਲ ਸਿੰਘ, ਦਲੀਪ ਸਿੰਘ, ਇੰਦਰਜੀਤ ਸਿੰਘ ਡੂੰਮਵਾਲੀ, ਜੌਨੀ ਡੂੰਮਵਾਲੀ, ਦੀਪਇੰਦਰ ਸਿੰਘ ਸਾਬਕਾ ਸਰਪੰਚ ਚੱਕ ਰੁਲਦੂ ਸਿੰਘ ਵਾਲਾ ਅਤੇ ਸਰਬਜੀਤ ਸਿੰਘ ਪਥਰਾਲਾ ਵਲੋਂ ਬੰਤ ਸਿੰਘ ਪਥਰਾਲਾ ਦਾ ਨਿਯੁੱਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਪਿਛਲੀ ਖ਼ਬਰ ਮਨੀ ਕੋਟਸ਼ਮੀਰ ‘ਆਪ’ ਦੇ ਯੂਥ ਵਿੰਗ ਦੇ ਬਲਾਕ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਦਸਮੇਸ਼ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।