ਹਲਦਵਾਨੀ ’ਚ ਵਾਪਰੇ ਸ਼ੁੱਧੀਕਰਨ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ- ਬਲਕੌਰ ਸਿੰਘ ਸਿੱਧੂ
ਮਾਨਸਾ, 1 ਸਤੰਬਰ (ਰਾਵਿੰਦਰ ਸਿੰਘ ਰਵੀ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪਿੰਡ ਮੂਸਾ ਵਿਖੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਮੰਗ ਕੀਤੀ ਕਿ ਉੱਤਰਾਖੰਡ ਦੇ ਹਲਦਵਾਨੀ ’ਚ ਵਾਪਰੇ ਸ਼ੁੱਧੀਕਰਨ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ 8 ਅਗਸਤ ਨੂੰ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਹਲਦਵਾਨੀ ਦੇ ਰਾਮਲੀਲ੍ਹਾ ਮੈਦਾਨ ’ਚ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕੀਤਾ ਅਤੇ 2 ਦਿਨ ਬਾਅਦ ਉਸੇ ਸਥਾਨ ’ਤੇ ‘ਸ਼ੁੱਧੀਕਰਨ’ ਹਵਨ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ।
ਪ
ਪਿੰਡ ਮੂਸਾ (ਮਾਨਸਾ) ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਲਕੌਰ ਸਿੰਘ ਸਿੱਧੂ। ਅਜੀਤ ਤਸਵੀਰ
ਰਾਹੁਲ ਗਾਂਧੀ ’ਤੇ ਦਰਜ ਮੁਕੱਦਮਾ ਤੁਰੰਤ ਰੱਦ ਕਰਨ ਦੀ ਮੰਗ
02-09-2026
ਮਾਨਸਾ, 1 ਸਤੰਬਰ (ਰਾਵਿੰਦਰ ਸਿੰਘ ਰਵੀ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪਿੰਡ ਮੂਸਾ ਵਿਖੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਮੰਗ ਕੀਤੀ ਕਿ ਉੱਤਰਾਖੰਡ ਦੇ ਹਲਦਵਾਨੀ ’ਚ ਵਾਪਰੇ ਸ਼ੁੱਧੀਕਰਨ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ 8 ਅਗਸਤ ਨੂੰ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਹਲਦਵਾਨੀ ਦੇ ਰਾਮਲੀਲ੍ਹਾ ਮੈਦਾਨ ’ਚ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕੀਤਾ ਅਤੇ 2 ਦਿਨ ਬਾਅਦ ਉਸੇ ਸਥਾਨ ’ਤੇ ‘ਸ਼ੁੱਧੀਕਰਨ’ ਹਵਨ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ। ਉਨ੍ਹਾਂ ਦੱਸਿਆ ਕਿ ਸ੍ਰੀ ਖੜਗੇ ਨੇ ਖ਼ੁਦ ਇਸ ਮਾਮਲੇ ਨੂੰ ਰਾਜ ਸਭਾ ਵਿਚ ਉਠਾਉਂਦਿਆਂ ਕਿਹਾ ਸੀ ਕਿ ਇਸ ਘਟਨਾ ਨੇ ਉਨ੍ਹਾਂ ਨੂੰ ਅਛੂਤਪੁਣੇ ਦੇ ਦਰਦ ਅਤੇ ਬੇਇੱਜ਼ਤੀ ਦਾ ਅਹਿਸਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਦਲਿਤ ਆਗੂ ਦੇ ਜਨਤਕ ਸਮਾਗਮ ਤੋਂ ਬਾਅਦ ਉਸ ਸਥਾਨ ਨੂੰ ‘ਸ਼ੁੱਧ’ ਕਰਨ ਦੀ ਕਾਰਵਾਈ ਕੀਤੀ ਗਈ ਹੈ ਤਾਂ ਇਹ ਮਾਮਲਾ ਸਿਰਫ਼ ਸਿਆਸਤ ਦਾ ਨਹੀਂ, ਸਗੋਂ ਦੇਸ਼ ਦੇ ਸੰਵਿਧਾਨਕ ਮੁੱਲਾਂ, ਸਮਾਜਿਕ ਬਰਾਬਰੀ ਅਤੇ ਮਨੁੱਖੀ ਸਨਮਾਨ ਨਾਲ ਜੁੜਿਆ ਹੋਇਆ ਹੈ। ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਇਸ ਘਟਨਾ ਦੀ ਜਾਂਚ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਐਸ.ਸੀ./ਐਸ.ਟੀ. ਐਕਟ ਤਹਿਤ ਕਾਰਵਾਈ ਦੀ ਮੰਗ ਕੀਤੀ ਸੀ ਪਰ ਇਸ ਮੰਗ ’ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਵਿਰੁੱਧ ਹੀ ਮੁਕੱਦਮਾ ਦਰਜ ਹੋ ਜਾਣਾ ਗੰਭੀਰ ਤੇ ਚਿੰਤਾਜਨਕ ਵਰਤਾਰਾ ਹੈ । ਉਨ੍ਹਾਂ ਕਿਹਾ ਕਿ ਤੁਰੰਤ ਝੂਠਾ ਮੁਕੱਦਮਾ ਰੱਦ ਕੀਤਾ ਜਾਵੇ । ਇਸ ਮੌਕੇ ਚਰਨਜੀਤ ਸਿੰਘ ਭੀਖੀ ਤੇ ਮੱਖਣ ਸਿੰਘ ਹਾਜੀ ਭੀਖੀ ਆਦਿ ਹਾਜ਼ਰ ਸਨ।