03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਡੀ.ਏ.ਵੀ ਕਾਲਜ ਬਠਿੰਡਾ ਦੇ ਕਾਮਰਸ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ‘ਚ ਮਾਰੀਆਂ ਮੱਲਾਂ

ਬਠਿੰਡਾ, 2 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਡੀ. ਏ.

ਅਜੀਤ ਡੈਸਕ 03-09-2026
ਬਠਿੰਡਾ, 2 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਡੀ.ਏ.ਵੀ ਕਾਲਜ ਬਠਿੰਡਾ ਦੇ ਬੀ.ਕਾਮ ਸਮੈਸਟਰ ਛੇਵੇਂ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਨਤੀਜਿਆਂ ਵਿਚ ਜੀਆ ਨੇ ਪਹਿਲਾ, ਯਾਚਿਕਾ ਸ਼ਰਮਾ ਨੇ ਦੂਜਾ ਅਤੇ ਮਨਜੋਤ ਕੌਰ ਸਿੱਧੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਵਿਕਾਸ ਕਾ ਟੀਆ ਅਤੇ ਸਮੂਹ ਫ਼ੈਕਟਰੀ ਮੈਂਬਰਾਂ ਦੀ ਵੀ ਸ਼ਲਾਘਾ ਕੀਤੀ ਹੈ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਨਿਰਦੇਸ਼ ਅਤੇ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਹੀ ਕਾਲਜ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਦੀਆਂ ਹਨ। ਇਸ ਮੌਕੇ ਕਾਮਰਸ ਵਿਭਾਗ ਦੇ ਫੈਕਲਟੀ ਮੈਂਬਰਾਂ ਨੇ ਵੀ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉਜਵਲ ਅਕਾਦਮਿਕ ਅਤੇ ਪੇਸ਼ੇਵਰ ਭਵਿੱਖ ਦੀ ਕਾਮਨਾ ਕੀਤੀ ਹੈ।
ਪਿਛਲੀ ਖ਼ਬਰ ਅਮਰਜੀਤ ਸਿੰਘ ਢਿੱਲੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਣੇ ਅਗਲੀ ਖ਼ਬਰ ਯਾਦਵਿੰਦਰ ਸਿੰਘ ਸਿੱਧੂ ਨੂੰ ਅਕਾਲੀ ਦਲ ਦੀ ਪੀ. ਏ. ਸੀ ਕਮੇਟੀ ਦਾ ਸੂਬਾ ਮੈਂਬਰ ਬਣਾਉਣ ’ਤੇ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।