10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਨਗਰ ਨਿਗਮ ਦੀ ਟੈਂਡਰਿੰਗ ਨੂੰ ਲੈ ਕੇ ਠੇਕੇਦਾਰਾਂ ਨੇ ਖੋਲ੍ਹਿਆ ਮੋਰਚਾ ਮਸਲਾ ਹੱਲ ਨਾ ਹੋਣ ’ ਤੇ ਹਾਈ ਕੋਰਟ ਜਾਣ ਦੀ ਚਿਤਾਵਨੀ

ਬਠਿੰਡਾ, 9 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਨਗਰ ਨਿਗਮ ਬਠਿੰਡਾ ਵਿਚ ਟੈਂਡਰਿੰਗ ਪ੍ਰਕਿਰਿਆ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਤੂਲ ਫੜਦਾ ਨਜ਼ਰ ਆ ਰਿਹਾ ਹੈ। ਨਗਰ ਨਿਗਮ ਤੋਂ ਲੈ ਕੇ ਲੋਕਲ ਬਾਡੀਜ਼ ਵਿਭਾਗ ਅਤੇ ਵਿਜੀਲੈਂਸ ਤੱਕ ਸ਼ਿਕਾਇਤਾਂ ਕਰਨ ਦੇ ਬਾਵਜੂਦ ਮਸਲਾ ਹੱਲ ਨਾ ਹੋਣ ਦਾ ਦੋਸ਼ ਲਗਾਉਂਦਿਆਂ ਠੇਕੇਦਾਰ ਯੂਨੀਅਨ ਨੇ ਹੁਣ ਕਾਨੂੰਨੀ ਲੜਾਈ ਲੜਨ ਦੀ ਚਿਤਾਵਨੀ ਦਿੱਤੀ ਹੈ।

ਅਜੀਤ ਡੈਸਕ 10-09-2026
ਬਠਿੰਡਾ, 9 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਨਗਰ ਨਿਗਮ ਬਠਿੰਡਾ ਵਿਚ ਟੈਂਡਰਿੰਗ ਪ੍ਰਕਿਰਿਆ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਤੂਲ ਫੜਦਾ ਨਜ਼ਰ ਆ ਰਿਹਾ ਹੈ। ਨਗਰ ਨਿਗਮ ਤੋਂ ਲੈ ਕੇ ਲੋਕਲ ਬਾਡੀਜ਼ ਵਿਭਾਗ ਅਤੇ ਵਿਜੀਲੈਂਸ ਤੱਕ ਸ਼ਿਕਾਇਤਾਂ ਕਰਨ ਦੇ ਬਾਵਜੂਦ ਮਸਲਾ ਹੱਲ ਨਾ ਹੋਣ ਦਾ ਦੋਸ਼ ਲਗਾਉਂਦਿਆਂ ਠੇਕੇਦਾਰ ਯੂਨੀਅਨ ਨੇ ਹੁਣ ਕਾਨੂੰਨੀ ਲੜਾਈ ਲੜਨ ਦੀ ਚਿਤਾਵਨੀ ਦਿੱਤੀ ਹੈ। ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਦੌਰਾਨ ਠੇਕੇਦਾਰ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਗਲਾ ਅਤੇ ਉਪ ਪ੍ਰਧਾਨ ਸੰਜੀਵ ਮਹਿਤਾ ਨੇ ਨਗਰ ਨਿਗਮ ਦੇ ਕੁਝ ਅਧਿਕਾਰੀਆਂ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਜਨਰਲ ਹਾਊਸ ਦੇ ਪ੍ਰਸਤਾਵਿਤ ਏਜੰਡੇ ਵਿਚ ਸ਼ਾਮਲ ਰਿਪੋਰਟ ਕਥਿਤ ਤੌਰ ’ਤੇ ਗਲਤ ਅਤੇ ਗੁੰਮਰਾਹਕੁੰਨ ਤੱਥਾਂ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਜੇਕਰ ਰਿਪੋਰਟ ਨੂੰ ਤੱਥਾਂ ਦੀ ਜਾਂਚ ਕੀਤੇ ਬਿਨਾਂ ਪਾਸ ਕੀਤਾ ਜਾਂਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਿਤ ਅਧਿਕਾਰੀਆਂ ਦੀ ਹੋਵੇਗੀ। ਯੂਨੀਅਨ ਆਗੂਆਂ ਨੇ ਦਾਅਵਾ ਕੀਤਾ ਕਿ ਰਿਪੋਰਟ ਵਿਚ ਛੋਟੇ ਠੇਕੇਦਾਰਾਂ ’ਤੇ ਟੈਂਡਰ ਵਾਰ-ਵਾਰ ਲੱਗਣ ਦੇ ਬਾਵਜੂਦ ਹਿੱਸਾ ਨਾ ਲੈਣ ਦੇ ਦੋਸ਼ ਲਗਾਏ ਗਏ ਹਨ, ਜਿਸ ਕਾਰਨ ਸ਼ਹਿਰ ਦੇ ਵਿਕਾਸ ਕਾਰਜ ਪ੍ਰਭਾਵਿਤ ਹੋਣ ਦੀ ਗੱਲ ਕਹੀ ਗਈ ਹੈ। ਠੇਕੇਦਾਰਾਂ ਨੇ ਇਸ ਦਾਅਵੇ ਨੂੰ ਨਕਾਰਦਿਆਂ ਕਿਹਾ ਕਿ ਨਗਰ ਨਿਗਮ ਕੋਲ ਪਿਛਲੇ ਕਰੀਬ 20 ਸਾਲਾਂ ਦਾ ਰਿਕਾਰਡ ਮੌਜੂਦ ਹੈ। ਉਨ੍ਹਾਂ ਦੇ ਅਨੁਸਾਰ ਇਸ ਸਮੇਂ ਦੌਰਾਨ ਇੰਟਰਲਾਕ ਟਾਈਲਾਂ ਅਤੇ ਸਿਵਲ ਵਰਕ ਨਾਲ ਸਬੰਧਿਤ ਕਰੀਬ 98 ਫ਼ੀਸਦੀ ਟੈਂਡਰ ਛੋਟੇ ਠੇਕੇਦਾਰਾਂ ਵਲੋਂ ਹੀ ਭਰੇ ਗਏ ਅਤੇ ਕੰਮ ਵੀ ਸਮੇਂ ਸਿਰ ਮੁਕੰਮਲ ਕੀਤੇ ਗਏ। ਠੇਕੇਦਾਰਾਂ ਨੇ 17 ਅਗਸਤ ਨੂੰ ਲਗਾਏ ਗਏ ਟੈਂਡਰਾਂ ਨੂੰ ਬਿਨਾਂ ਪਹਿਲਾਂ ਸੂਚਨਾ ਦਿੱਤੇ ਰੱਦ ਕਰਨ ’ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਟੈਂਡਰ ਪ੍ਰਕਿਰਿਆ ਤਹਿਤ ਉਨ੍ਹਾਂ ਵੱਲੋਂ ਲੋੜੀਂਦੀਆਂ ਰਸਮਾਂ ਪੂਰੀਆਂ ਕਰਨ ਦੇ ਨਾਲ ਰਸੀਦਾਂ ਵੀ ਕਟਵਾਈਆਂ ਗਈਆਂ ਸਨ, ਪਰ ਇਸ ਦੇ ਬਾਵਜੂਦ ਟੈਂਡਰ ਰੱਦ ਕਰ ਦਿੱਤੇ ਗਏ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਠੇਕੇਦਾਰ ਟੈਂਡਰ ਭਰਨ ਵਿਚ ਦਿਲਚਸਪੀ ਨਹੀਂ ਰੱਖਦੇ ਸਨ ਤਾਂ ਰਸੀਦਾਂ ਕਿਉਂ ਕਟਵਾਈਆਂ ਗਈਆਂ? ਯੂਨੀਅਨ ਆਗੂਆਂ ਨੇ ਦੱਸਿਆ ਕਿ ਮਾਮਲੇ ਸਬੰਧੀ ਮੁੱਖ ਮੰਤਰੀ ਪੰਜਾਬ, ਮੁੱਖ ਸਕੱਤਰ, ਲੋਕਲ ਬਾਡੀਜ਼ ਵਿਭਾਗ ਦੇ ਡਾਇਰੈਕਟਰ ਅਤੇ ਚੀਫ਼ ਇੰਜੀਨੀਅਰ ਚੰਡੀਗੜ੍ਹ ਸਮੇਤ ਸਬੰਧਿਤ ਅਧਿਕਾਰੀਆਂ ਨੂੰ ਸ਼ਿਕਾਇਤਾਂ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਜੀਲੈਂਸ ਜਾਂ ਸਬੰਧਿਤ ਵਿਭਾਗ ਵਲੋਂ ਮਾਮਲੇ ਦੀ ਜਲਦ ਜਾਂਚ ਕਰਕੇ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਯੂਨੀਅਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕਰੇਗੀ।ਇਸ ਮੌਕੇ ਠੇਕੇਦਾਰ ਲਵਨੀਸ਼, ਮਨੀਸ਼ ਢਿੱਲੋਂ, ਫਕੀਰ ਚੰਦ, ਹਾਕਮ ਸਿੰਘ, ਜਸਵਿੰਦਰਪਾਲ ਸਿੰਘ, ਸੀਤਾਰਾਮ, ਮੰਗੀ ਤੋਂ ਇਲਾਵਾ ਵਾਰਡ ਨੰਬਰ 34 ਦੇ ਕੌਂਸਲਰ ਸੰਦੀਪ ਕੁਮਾਰ ਬੌਬੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੱਤਰਕਾਰ ਤਰਸੇਮ ਸਿੰਗਲਾ ਦੀ ਪਤਨੀ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ ਅਗਲੀ ਖ਼ਬਰ ਨਗਰ ਕੌਂਸਲ ਗੋਨਿਆਣਾ ਮੰਡੀ ਦੇ ਨਵ ਨਿਯੁਕਤ ਪ੍ਰਧਾਨ ਰਾਕੇਸ਼ ਕੁਮਾਰ ਰੋਮਾ ਦੀ ਹੋਈ ਤਾਜਪੋਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।