ਮਾਨਸਾ ਪੁਲਿਸ ਵਲੋਂ 260 ਗ੍ਰਾਮ ਹੈਰੋਇਨ, ਪਿਸਟਲ ਤੇ 6 ਕਾਰਤੂਸਾਂ ਸਣੇ 2 ਕਾਬੂ
ਮਾਨਸਾ, 9 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ‘ਅਪਰੇਸ਼ਨ ਪ੍ਰਹਾਰ’ ਮੁਹਿੰਮ ਤਹਿਤ 2 ਵਿਅਕਤੀਆਂ ਨੂੰ ਕਾਬੂ ਕਰ ਕੇ ਚਿੱਟਾ, ਪਿਸਟਲ ਸਮੇਤ ਕਾਰਤੂਸ ਬਰਾਮਦ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਗਵਿੰਦਰ ਸਿੰਘ ਕਪਤਾਨ ਪੁਲਿਸ (ਅਪਰੇਸ਼ਨ), ਸਿਕੰਦਰ ਸਿੰਘ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਬੁਢਲਾਡਾ, ਜਸਵਿੰਦਰ ਸਿੰਘ ਡੀ.
ਮਾਨਸਾ, 9 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ‘ਅਪਰੇਸ਼ਨ ਪ੍ਰਹਾਰ’ ਮੁਹਿੰਮ ਤਹਿਤ 2 ਵਿਅਕਤੀਆਂ ਨੂੰ ਕਾਬੂ ਕਰ ਕੇ ਚਿੱਟਾ, ਪਿਸਟਲ ਸਮੇਤ ਕਾਰਤੂਸ ਬਰਾਮਦ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਗਵਿੰਦਰ ਸਿੰਘ ਕਪਤਾਨ ਪੁਲਿਸ (ਅਪਰੇਸ਼ਨ), ਸਿਕੰਦਰ ਸਿੰਘ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਬੁਢਲਾਡਾ, ਜਸਵਿੰਦਰ ਸਿੰਘ ਡੀ.ਐੱਸ.ਪੀ.(ਡੀ). ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਬਲਕੌਰ ਸਿੰਘ ਦੀ ਅਗਵਾਈ ’ਚ ਪੁਲਿਸ ਪਾਰਟੀ ਨੇ ਬੁਢਲਾਡਾ ਤੋਂ ਬੋਹਾ ਰੋਡ ’ਤੇ ਚੈਕਿੰਗ ਦੌਰਾਨ ਸਵਿਫ਼ਟ ਕਾਰ ਸਵਾਰ ਜਸਵਿੰਦਰ ਸਿੰਘ ਸੰਧੂ ਵਾਸੀ ਬੁਲੋਕੇ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਸੁਖਚੈਨ ਸਿੰਘ ਵਾਸੀ ਪੀਰ ਮੁਹੰਮਦ ਜ਼ਿਲ੍ਹਾ ਫ਼ਿਰੋਜਪੁਰ ਤੋਂ 260 ਗ੍ਰਾਮ ਚਿੱਟਾ, 1 ਪਿਸਟਲ 32 ਬੋਰ ਸਮੇਤ 6 ਕਾਰਤੂਸ ਬਰਾਮਦ ਕੀਤੇ ਹਨ। ਉਕਤ ਖ਼ਿਲਾਫ਼ ਥਾਣਾ ਸ਼ਹਿਰੀ ਬੁਢਲਾਡਾ ਵਿਖੇ ਅਸਲਾ ਤੇ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਤੇ ਗੈਰ-ਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਅਪਰਾਧੀਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਜ਼ਿਲ੍ਹੇ ਨੂੰ ਨਸ਼ਾ ਤੇ ਅਪਰਾਧ ਮੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।